PM ਮੋਦੀ ਦੋ ਦਿਨਾਂ ਦੌਰੇ ‘ਤੇ 20 ਜੂਨ ਨੂੰ ਜਾਣਗੇ ਸ਼੍ਰੀਨਗਰ, ਜਾਣੋ ਕਦੋਂ ਅਤੇ ਕਿਹੜੇ ਪ੍ਰੋਗਰਾਮਾਂ ‘ਚ ਹੋਣਗੇ ਸ਼ਾਮਲ
PM Modi Jammu Kashmir Visit : PM ਮੋਦੀ 20 ਜੂਨ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। 21 ਜੂਨ ਨੂੰ ਸਵੇਰੇ 6:30 ਵਜੇ ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸ਼੍ਰੀਨਗਰ 'ਚ ਯੋਗਾ ਪ੍ਰੋਗਰਾਮ 'ਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਇਸ ਦੋ ਰੋਜ਼ਾ ਦੌਰੇ ‘ਚ ਪਹਿਲੇ ਦਿਨ ਯਾਨੀ 20 ਜੂਨ ਨੂੰ ਸ਼ਾਮ 6 ਵਜੇ ਉਹ ਨੌਜਵਾਨਾਂ ਦੇ ਇਕ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਇਹ ਪ੍ਰੋਗਰਾਮ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਸੈਂਟਰ ‘ਚ ਹੋਵੇਗਾ। ਇਸ ਤੋਂ ਬਾਅਦ ਉਹ 21 ਜੂਨ ਨੂੰ ਸਵੇਰੇ 6:30 ਵਜੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਸ਼੍ਰੀਨਗਰ ‘ਚ ਯੋਗਾ ਪ੍ਰੋਗਰਾਮ ‘ਚ ਹਿੱਸਾ ਲੈਣਗੇ।
ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਜਾ ਰਹੇ ਹਨ, ਉਪ ਰਾਜਪਾਲ ਮਨੋਜ ਸਿਨਹਾ ਨੇ ਪ੍ਰਸ਼ਾਸਨ ਅਤੇ ਸੁਰੱਖਿਆ ਗਰਿੱਡ ਨੂੰ ਪ੍ਰੋਗਰਾਮ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜੰਮੂ-ਕਸ਼ਮੀਰ ਸਪੋਰਟਸ ਕੌਂਸਲ ਨੂੰ ਪ੍ਰੋਗਰਾਮ ਲਈ ਅਥਲੀਟਾਂ ਅਤੇ ਖਿਡਾਰੀਆਂ ਨੂੰ ਲਿਆਉਣ ਲਈ ਕਿਹਾ ਹੈ।
ਭਾਜਪਾ ਆਗੂਆਂ ਵਿੱਚ ਭਾਰੀ ਉਤਸ਼ਾਹ
ਪੀਐਮ ਦੇ ਕਸ਼ਮੀਰ ਘਾਟੀ ਦੌਰੇ ਦੇ ਮੱਦੇਨਜ਼ਰ ਕਸ਼ਮੀਰ ਭਾਜਪਾ ਦੇ ਨੇਤਾਵਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਾਰਟੀ ਆਗੂ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਵਿੱਚ ਜੁਟੇ ਹੋਏ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮਾਰਚ ਵਿੱਚ ਸ਼੍ਰੀਨਗਰ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਸ਼੍ਰੀਨਗਰ ‘ਚ ਵਿਕਸਿਤ ਭਾਰਤ, ਵਿਕਸਿਤ ਜੰਮੂ-ਕਸ਼ਮੀਰ ਪ੍ਰੋਗਰਾਮ ਦੇ ਤਹਿਤ 6400 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਸੀ।
ਇਹ ਵੀ ਪੜ੍ਹੋ – ਬਾਂਦੀਪੋਰਾ ਚ ਬੀਤੀ ਰਾਤ ਤੋਂ ਮੁੱਠਭੇੜ ਜਾਰੀ, ਮਾਰਿਆ ਗਿਆ ਇੱਕ ਅੱਤਵਾਦੀ
ਜੰਮੂ-ਕਸ਼ਮੀਰ ਭਾਰਤ ਦਾ ਮੱਥਾ
ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੀਐਮ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦਾ ਮੱਥਾ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਜੰਮੂ-ਕਸ਼ਮੀਰ ਸਿਰਫ਼ ਇੱਕ ਖੇਤਰ ਨਹੀਂ ਸਗੋਂ ਭਾਰਤ ਦਾ ਮੱਥਾ ਹੈ। ਲੋਕ ਕਈ ਦਹਾਕਿਆਂ ਤੋਂ ਇਸ ਨਵੇਂ ਕਸ਼ਮੀਰ ਦੀ ਉਡੀਕ ਕਰ ਰਹੇ ਸਨ। ਇੱਥੋਂ ਦੇ ਨੌਜਵਾਨਾਂ ਦੀਆਂ ਅੱਖਾਂ ਵਿੱਚ ਭਵਿੱਖ ਦੀ ਚਮਕ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਸੀ, ਇੱਥੇ ਲੋਕ ਹੁਣ ਸ਼ਾਂਤੀ ਨਾਲ ਰਹਿ ਰਹੇ ਹਨ। ਜੰਮੂ-ਕਸ਼ਮੀਰ ਵਿੱਚ ਸਮਾਂ ਬਦਲ ਗਿਆ ਹੈ। ਵਿਕਸਤ ਕਸ਼ਮੀਰ ਵਿਕਸਤ ਭਾਰਤ ਦੀ ਤਰਜੀਹ ਹੈ। ਇਸ ਤੋਂ ਪਹਿਲਾਂ ਦੇਸ਼ ਦੀਆਂ ਕਈ ਯੋਜਨਾਵਾਂ ਕਸ਼ਮੀਰ ਤੱਕ ਨਹੀਂ ਪਹੁੰਚਦੀਆਂ ਸਨ। ਹੁਣ ਜੰਮੂ-ਕਸ਼ਮੀਰ ਨੂੰ ਸਾਰੀਆਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।