AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM ਮੋਦੀ ਵਿਦੇਸ਼ ਯਾਤਰਾ ਤੋਂ ਬਾਅਦ ਬੈਂਗਲੁਰੂ ਪਹੁੰਚੇ, ਚੰਦਰਯਾਨ 3 ਮਿਸ਼ਨ ਦੇ ਵਿਗਿਆਨੀਆਂ ਨਾਲ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਅਤੇ ਗ੍ਰੀਸ ਦਾ ਦੌਰਾ ਕਰਨ ਤੋਂ ਬਾਅਦ ਵਤਨ ਪਰਤ ਆਏ ਹਨ। ਸਵੇਰੇ ਹੀ ਉਹ ਗ੍ਰੀਸ ਤੋਂ ਸਿੱਧਾ ਬੈਂਗਲੁਰੂ ਪਹੁੰਚ ਗਏ। ਪ੍ਰਧਾਨ ਮੰਤਰੀ ਮੋਦੀ ਅੱਜ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਕਰਨਗੇ ਅਤੇ ਚੰਦਰਯਾਨ-3 ਦੀ ਸਫਲਤਾ ਲਈ ਉਨ੍ਹਾਂ ਨੂੰ ਵਧਾਈ ਦੇਣਗੇ।

PM ਮੋਦੀ ਵਿਦੇਸ਼ ਯਾਤਰਾ ਤੋਂ ਬਾਅਦ ਬੈਂਗਲੁਰੂ ਪਹੁੰਚੇ, ਚੰਦਰਯਾਨ 3 ਮਿਸ਼ਨ ਦੇ ਵਿਗਿਆਨੀਆਂ ਨਾਲ ਕਰਨਗੇ ਮੁਲਾਕਾਤ
tv9-punjabi
| Published: 26 Aug 2023 08:02 AM IST
Share
ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਅਤੇ ਗ੍ਰੀਸ ਦਾ ਦੌਰਾ ਕਰਨ ਤੋਂ ਬਾਅਦ ਵਤਨ ਪਰਤ ਆਏ ਹਨ। ਸਵੇਰੇ ਹੀ ਉਹ ਗ੍ਰੀਸ ਤੋਂ ਸਿੱਧਾ ਬੈਂਗਲੁਰੂ ਪਹੁੰਚ ਗਏ। ਪ੍ਰਧਾਨ ਮੰਤਰੀ ਮੋਦੀ ਅੱਜ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਕਰਨਗੇ ਅਤੇ ਚੰਦਰਯਾਨ-3 ਦੀ ਸਫਲਤਾ ਲਈ ਉਨ੍ਹਾਂ ਨੂੰ ਵਧਾਈ ਦੇਣਗੇ। BRICS ਸੰਮੇਲਨ ਅਤੇ ਗ੍ਰੀਸ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਿੱਧੇ ਬੈਂਗਲੁਰੂ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਇਸਰੋ ਦੇ ਕਮਾਂਡ ਸੈਂਟਰ ਪਹੁੰਚਣਗੇ ਅਤੇ ਚੰਦਰਯਾਨ-3 ਮਿਸ਼ਨ ਦੇ ਵਿਗਿਆਨੀਆਂ ਨਾਲ ਮੁਲਾਕਾਤ ਕਰਨਗੇ ਅਤੇ ਚੰਦਰਯਾਨ-3 ਦੀ ਸਫਲਤਾ ਲਈ ਵਧਾਈ ਦੇਣਗੇ। ਇਸ ਤੋਂ ਪਹਿਲਾਂ ਦੇਸ਼ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਨੂੰ ਚੰਦਰਯਾਨ-3 ਦੀ ਸਫਲਤਾ ‘ਤੇ ਮਾਣ ਹੈ। ਵਿਗਿਆਨੀਆਂ ਦਾ ਜਨੂੰਨ ਪ੍ਰੇਰਨਾਦਾਇਕ ਹੈ। ਇਸ ਦੌਰਾਨ ਉਨ੍ਹਾਂ ਨੇ ਜੈ ਜਵਾਨ, ਜੈ ਵਿਗਿਆਨ, ਜੈ ਅਨੁਸੰਧਾਨ ਦਾ ਨਾਅਰਾ ਦਿੱਤਾ। ਭਾਸ਼ਣ ਤੋਂ ਬਾਅਦ ਪੀਐਮ ਮੋਦੀ ਨੇ ਇੱਕ ਛੋਟਾ ਰੋਡ ਸ਼ੋਅ ਵੀ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਮੈਂ ਇਸਰੋ ਦੇ ਵਿਗਿਆਨੀਆਂ ਨੂੰ ਕਿਹਾ ਸੀ ਕਿ ਜਦੋਂ ਮੈਂ ਬੈਂਗਲੁਰੂ ਆਵਾਂਗਾ ਤਾਂ ਤੁਹਾਨੂੰ ਮਿਲਣ ਜ਼ਰੂਰ ਆਵਾਂਗਾ। ਮੇਰਾ ਮਨ ਤੁਹਾਡੇ ਕੋਲ ਆਉਣ ਲਈ ਬਹੁਤ ਉਤਾਵਲਾ ਹੈ। ਦੇਸ਼ ਵਾਸੀ ਅੱਜ ਵੀ ਚੰਦਰਯਾਨ ਦੀ ਸਫਲਤਾ ਦੇ ਪਲਾਂ ਨੂੰ ਉਸੇ ਜੋਸ਼ ਅਤੇ ਉਤਸ਼ਾਹ ਨਾਲ ਜੀ ਰਹੇ ਹਨ। ਇਸਰੋ ਦੀ ਇਸ ਉਪਲਬਧੀ ਦਾ ਦੁਨੀਆ ਭਰ ‘ਚ ਜ਼ਿਕਰ ਕੀਤਾ ਜਾ ਰਿਹਾ ਹੈ।

PM ਨੇ ਇਸਰੋ ਮੁਖੀ ਨੂੰ ਫ਼ੋਨ ‘ਤੇ ਦਿੱਤੀ ਵਧਾਈ

ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ਤੋਂ ਬਾਅਦ ਪੀਐਮ ਮੋਦੀ ਨੇ ਉੱਥੋਂ ਤਿਰੰਗਾ ਲਹਿਰਾ ਕੇ ਇਸਰੋ ਦੇ ਵਿਗਿਆਨੀਆਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸਰੋ ਚੀਫ ਐੱਸ ਸੋਮਨਾਥ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਫੋਨ ਕਰਕੇ ਵਧਾਈ ਦਿੱਤੀ। ਦੂਜੇ ਪਾਸੇ ਅੱਜ ਪੀਐਮ ਮੋਦੀ ਉਨ੍ਹਾਂ ਸਾਰੇ ਵਿਗਿਆਨੀਆਂ ਨਾਲ ਆਹਮੋ-ਸਾਹਮਣੇ ਹੋਣਗੇ ਜਿਨ੍ਹਾਂ ਨੇ ਭਾਰਤ ਦਾ ਸਿਰ ਦੁਨੀਆ ਵਿੱਚ ਉੱਚਾ ਕੀਤਾ ਹੈ। ਜਾਣਕਾਰੀ ਮੁਤਾਬਕ ਪੀਐੱਮ ਮੋਦੀ ਭਾਰਤ ਦੇ ਚੰਦਰ ਮਿਸ਼ਨ ‘ਚ ਸ਼ਾਮਲ ਵਿਗਿਆਨੀਆਂ ਦੀ ਟੀਮ ਨੂੰ ਵੀ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਇਸਰੋ ਦੀਆਂ ਭਵਿੱਖੀ ਕੋਸ਼ਿਸ਼ਾਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਗ੍ਰੀਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਚੰਦਰਮਾ ਉੱਤੇ ਤਿਰੰਗਾ ਲਹਿਰਾ ਕੇ ਭਾਰਤ ਨੇ ਦੁਨੀਆ ਨੂੰ ਆਪਣੀ ਸਮਰੱਥਾ ਦਿਖਾਈ।

ਦਿੱਲੀ ‘ਚ ਹੋਵੇਗਾ PM ਮੋਦੀ ਦਾ ਸ਼ਾਨਦਾਰ ਸਵਾਗਤ

ਜਾਣਕਾਰੀ ਮੁਤਾਬਕ ਪੀਐਮ ਮੋਦੀ ਇਸਰੋ ਦੇ ਵਿਗਿਆਨੀਆਂ ਨੂੰ ਮਿਲਣ ਤੋਂ ਬਾਅਦ ਦਿੱਲੀ ਲਈ ਰਵਾਨਾ ਹੋਣਗੇ। ਪੀਐਮ ਮੋਦੀ ਸਵੇਰੇ ਕਰੀਬ 11.30 ਵਜੇ ਪਾਲਮ ਹਵਾਈ ਅੱਡੇ ‘ਤੇ ਪਹੁੰਚਣਗੇ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਦਿੱਲੀ ਭਾਜਪਾ ਦੇ 10,000 ਤੋਂ ਵੱਧ ਵਰਕਰ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਹਵਾਈ ਅੱਡੇ ‘ਤੇ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਦੇ ਸੁਆਗਤ ਲਈ ਪਾਲਮ ਹਵਾਈ ਅੱਡੇ ਨੇੜੇ ਚੰਦਰਯਾਨ-3 ਦੇ ਸਫਲ ਲੈਂਡਿੰਗ ਦੇ ਪੋਸਟਰ ਲਗਾਏ ਗਏ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...