ਪੀਐਮ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨੂੰ ਭੇਟ ਕੀਤੀ ਗੀਤਾ, ਬੋਲੇ- ਇਹ ਕਰੋੜਾਂ ਲੋਕਾਂ ਦੀ ਪ੍ਰੇਰਨਾ

Updated On: 

05 Dec 2025 08:37 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਦੋ ਦਿਨਾਂ ਦੇ ਦੌਰੇ 'ਤੇ ਆਏ ਆਪਣੇ ਪਿਆਰੇ ਦੋਸਤ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਰੂਸੀ ਭਾਸ਼ਾ 'ਚ ਲਿਖੀ ਗੀਤਾ ਭੇਟ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਿਵਾਸ 'ਤੇ ਪੁਤਿਨ ਦਾ ਨਿੱਘਾ ਸਵਾਗਤ ਕੀਤਾ।

ਪੀਐਮ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨੂੰ ਭੇਟ ਕੀਤੀ ਗੀਤਾ, ਬੋਲੇ- ਇਹ ਕਰੋੜਾਂ ਲੋਕਾਂ ਦੀ ਪ੍ਰੇਰਨਾ

ਪੀਐਮ ਮੋਦੀ ਨੇ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨੂੰ ਭੇਟ ਕੀਤੀ ਗੀਤਾ

Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਦੋ ਦਿਨਾਂ ਦੇ ਦੌਰੇ ‘ਤੇ ਆਏ ਆਪਣੇ ਪਿਆਰੇ ਦੋਸਤ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਰੂਸੀ ਭਾਸ਼ਾ ‘ਚ ਲਿਖੀ ਗੀਤਾ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੀਤਾ ਦੀਆਂ ਸਿੱਖਿਆਵਾਂ ਦੁਨੀਆ ਨੂੰ ਪ੍ਰੇਰਿਤ ਕਰਦੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਨਿੱਘਾ ਸਵਾਗਤ ਕੀਤਾ। ਉਹ ਪ੍ਰੋਟੋਕੋਲ ਤੋੜਦੇ ਹੋਏ ਉਨ੍ਹਾਂ ਦਾ ਸਵਾਗਤ ਕਰਨ ਲਈ ਪਾਲਮ ਹਵਾਈ ਅੱਡੇ ‘ਤੇ ਨਿੱਜੀ ਤੌਰ ‘ਤੇ ਗਏ। ਉੱਥੋਂ, ਦੋਵੇਂ ਨੇਤਾ ਇੱਕੋ ਕਾਰ ਚ ਬੈਠ ਕੇ ਆਏ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਦਾ ਆਪਣੇ ਸਰਕਾਰੀ ਨਿਵਾਸ, 7 ਲੋਕ ਕਲਿਆਣ ਮਾਰਗ ‘ਤੇ ਸਵਾਗਤ ਕੀਤਾ, ਜਿੱਥੇ ਦੋਵਾਂ ਨੇਤਾਵਾਂ ਵਿਚਕਾਰ ਇੱਕ ਗੈਰ-ਰਸਮੀ ਰਾਤ ਦਾ ਖਾਣਾ ਰੱਖਿਆ ਗਿਆ।

ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨੂੰ ਰੂਸੀ ਚ ਸ਼੍ਰੀਮਦ ਭਗਵਦ ਗੀਤਾ ਤੋਹਫ਼ੇ ਵਜੋਂ ਭੇਟ ਕੀਤੀ। ਫਿਰ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਰਾਸ਼ਟਰਪਤੀ ਪੁਤਿਨ ਨੂੰ ਰੂਸੀ ਚ ਸ਼੍ਰੀਮਦ ਭਗਵਦ ਗੀਤਾ ਦੀ ਇੱਕ ਕਾਪੀ ਭੇਟ ਕੀਤੀ। ਗੀਤਾ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ।”

ਦੋਸਤੀ ਸਮੇਂ ਦੀ ਪਰੀਖਿਆ ‘ਤੇ ਖਰੀ ਉਤਰੀ- ਪ੍ਰਧਾਨ ਮੰਤਰੀ ਮੋਦੀ

ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਰਾਸ਼ਟਰਪਤੀ ਪੁਤਿਨ ਦਾ ਸਵਾਗਤ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਮੈਨੂੰ ਆਪਣੇ ਦੋਸਤ, ਰਾਸ਼ਟਰਪਤੀ ਪੁਤਿਨ ਦਾ ਭਾਰਤ ਚ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮੈਂ ਅੱਜ ਸ਼ਾਮ ਅਤੇ ਕੱਲ੍ਹ ਸਾਡੀ ਗੱਲਬਾਤ ਦੀ ਉਡੀਕ ਕਰ ਰਿਹਾ ਹਾਂ। ਭਾਰਤ-ਰੂਸ ਦੋਸਤੀ ਸਮੇਂ ਦੀ ਪਰੀਖਿਆ ‘ਤੇ ਖਰੀ ਉਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।”

ਭਾਰਤ ਦੇ 2 ਦਿਨਾਂ ਦੌਰੇ ‘ਤੇ ਪੁਤਿਨ

ਰਾਸ਼ਟਰਪਤੀ ਪੁਤਿਨ ਭਾਰਤ ਦੇ ਦੋ ਦਿਨਾਂ ਅਧਿਕਾਰਤ ਦੌਰੇ ‘ਤੇ ਹਨ। ਉਹ 5 ਦਸੰਬਰ ਨੂੰ ਦਿੱਲੀ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਚ ਸ਼ਾਮਲ ਹੋਣਗੇ। ਰੂਸ-ਯੂਕਰੇਨ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਪੁਤਿਨ ਦੀ ਇਹ ਭਾਰਤ ਦੀ ਪਹਿਲੀ ਫੇਰੀ ਹੈ।