AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Independence Day 2026: PM ਮੋਦੀ ਨੇ 13ਵੀਂ ਵਾਰ ਲਹਿਰਾਇਆ ਤਿਰੰਗਾ, ਆਤਮ-ਨਿਰਭਰ ਭਾਰਤ ਦਾ ਦਿੱਤਾ ਸੱਦਾ

Independence Day 2026: ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਇਤਿਹਾਸਕ ਲਾਲ ਕਿਲ੍ਹੇ ਵਿਖੇ ਆਯੋਜਿਤ ਮੁੱਖ ਸਮਾਰੋਹ ਦੌਰਾਨ ਇਕ ਨਵਾਂ ਇਤਿਹਾਸ ਰਚਿਆ ਗਿਆ। ਲਾਲ ਕਿਲ੍ਹੇ 'ਤੇ ਪਹਿਲੀ ਵਾਰ 'ਵੰਦੇ ਮਾਤਰਮ' ਦਾ ਗਾਇਨ ਕੀਤਾ ਗਿਆ, ਜਿਸ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਫ਼ੌਜ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ।

Independence Day 2026: PM ਮੋਦੀ ਨੇ 13ਵੀਂ ਵਾਰ ਲਹਿਰਾਇਆ ਤਿਰੰਗਾ, ਆਤਮ-ਨਿਰਭਰ ਭਾਰਤ ਦਾ ਦਿੱਤਾ ਸੱਦਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਬੰਧੇਜ’ ਪੱਗ ਗੂੜ੍ਹੇ ਲਾਲ ਰੰਗ ਦੀ ਸੀ, ਜਿਸ ‘ਤੇ ਚਿੱਟੇ ਰੰਗ ਦੇ ਛੋਟੇ-ਛੋਟੇ ਬਿੰਦੀਆਂ ਵਾਲਾ ਪ੍ਰਿੰਟ ਸੀ। ਇਹ ਬੰਧੇਜ ਕਲਾ ਦੀ ਮੁੱਖ ਪਛਾਣ ਮੰਨੀ ਜਾਂਦੀ ਹੈ। pic credit : social media
shubham-anand
| Updated On: 15 Aug 2026 08:52 AM IST
Share

ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਇਤਿਹਾਸਕ ਲਾਲ ਕਿਲ੍ਹੇ ਵਿਖੇ ਆਯੋਜਿਤ ਮੁੱਖ ਸਮਾਰੋਹ ਦੌਰਾਨ ਇਕ ਨਵਾਂ ਇਤਿਹਾਸ ਰਚਿਆ ਗਿਆ। ਲਾਲ ਕਿਲ੍ਹੇ ‘ਤੇ ਪਹਿਲੀ ਵਾਰ ‘ਵੰਦੇ ਮਾਤਰਮ’ ਦਾ ਗਾਇਨ ਕੀਤਾ ਗਿਆ, ਜਿਸ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਫ਼ੌਜ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ।

ਕੌਮ ਦੇ ਨਾਂ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਨੂੰ ਹੁਣ ਦੂਜੇ ਮੁਲਕਾਂ ‘ਤੇ ਨਿਰਭਰ ਰਹਿਣ ਦੀ ਲੋੜ ਨਹੀਂ ਹੈ, ਸਗੋਂ ਪੂਰੀ ਤਰ੍ਹਾਂ ਆਤਮ-ਨਿਰਭਰ ਬਣਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਅੰਦਰ ਦੇਸ਼ ਦੇ ਵਿਕਾਸ ਨੇ ਬੇਮਿਸਾਲ ਰਫ਼ਤਾਰ ਫੜੀ ਹੈ। ਇਸ ਵਾਰ ਦੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਮੁੱਖ ਧਿਆਨ ਨੌਜਵਾਨ ਸ਼ਕਤੀ ‘ਤੇ ਕੇਂਦਰਿਤ ਰਿਹਾ। ਸਮਾਗਮ ਦੌਰਾਨ 2,500 ਐੱਨ.ਸੀ.ਸੀ. (NCC) ਕੈਡਿਟਾਂ ਅਤੇ ‘ਮਾਈ ਭਾਰਤ’ ਵਲੰਟੀਅਰਾਂ ਨੇ ਗਿਆਨਪੱਥ ‘ਤੇ ਖ਼ਾਸ ਤੌਰ ‘ਤੇ ‘ਵੰਦੇ ਮਾਤਰਮ’ ਦੀ ਆਕਰਸ਼ਕ ਮਾਨਵ-ਆਕ੍ਰਿਤੀ ਬਣਾਈ।

ਸੁਰੱਖਿਆ ਦੇ ਸਖ਼ਤ ਪ੍ਰਬੰਧ, 5 ਹਜ਼ਾਰ ਖ਼ਾਸ ਮਹਿਮਾਨ ਰਹੇ ਮੌਜੂਦ

ਸਮਾਗਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 15 ਤੋਂ 20 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਸਨ। ਪੂਰੇ ਇਲਾਕੇ ਵਿੱਚ 1,000 ਤੋਂ ਵੱਧ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਲਗਭਗ 5,000 ਵਿਸ਼ੇਸ਼ ਮਹਿਮਾਨ ਇਸ ਇਤਿਹਾਸਕ ਪਲ ਦੇ ਗਵਾਹ ਬਣੇ।

ਆਤਮ-ਨਿਰਭਰਤਾ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਕਰਾਰਾ ਜਵਾਬ

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਸਰਕਾਰ ਨੇ ਆਤਮ-ਨਿਰਭਰਤਾ ਦਾ ਸੰਕਲਪ ਲਿਆ ਸੀ, ਤਾਂ ਏਅਰ ਕੰਡੀਸ਼ਨਡ ਕਮਰਿਆਂ ਵਿੱਚ ਬੈਠਣ ਵਾਲੇ ਲੋਕ ਗਲੋਬਲਾਈਜ਼ੇਸ਼ਨ (ਵਿਸ਼ਵੀਕਰਨ) ਦੇ ਭਵਿੱਖ ‘ਤੇ ਸਵਾਲ ਖੜ੍ਹੇ ਕਰਦੇ ਸਨ, ਪਰ ਅੱਜ ਉਹ ਸਾਰੇ ਲੋਕ ਕਿਤੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਦੀ ਦੁਨੀਆ ਵਿੱਚ ਜਿਸ ਕੋਲ ਜੋ ਵੀ ਸਾਧਨ ਹਨ, ਉਨ੍ਹਾਂ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਅਜਿਹੇ ਗੰਭੀਰ ਸਮੇਂ ਜੇਕਰ ਭਾਰਤ ਆਤਮ-ਨਿਰਭਰਤਾ ਦੇ ਮਾਰਗ ‘ਤੇ ਨਾ ਤੁਰਦਾ ਤਾਂ ਇਨ੍ਹਾਂ ਕੌਮਾਂਤਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਅਸੰਭਵ ਹੋ ਜਾਂਦਾ।

ਸੰਕਟਾਂ ਦਰਮਿਆਨ ਵੀ ਦੇਸ਼ ਵਿੱਚ ਨਹੀਂ ਆਈ ਕੋਈ ਘਾਟ

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਅਤੇ ਰੂਸ-ਯੂਕਰੇਨ ਜੰਗ ਦੌਰਾਨ ਕਈ ਕਥਿਤ ਭਵਿੱਖਬਾਣੀਆਂ ਕਰਨ ਵਾਲਿਆਂ ਨੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਸੀ ਕਿ ਦੇਸ਼ ਨੂੰ ਵੈਕਸੀਨ, ਡੀਜ਼ਲ, ਰਸੋਈ ਗੈਸ ਅਤੇ ਖਾਦਾਂ ਨਹੀਂ ਮਿਲਣਗੀਆਂ। ਪ੍ਰੰਤੂ 12 ਸਾਲਾਂ ਦੀਆਂ ਠੋਸ ਯੋਜਨਾਵਾਂ ਸਦਕਾ ਅਜਿਹੀਆਂ ਸਾਰੀਆਂ ਮੁਸੀਬਤਾਂ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ, ਗੈਸ ਅਤੇ ਯੂਰੀਆ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸੰਕਟਾਂ ਦਾ ਅਸਰ ਸਾਰਿਆਂ ‘ਤੇ ਪਿਆ, ਪਰ ਭਾਰਤ ਨੇ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ। ਅੰਤਰਰਾਸ਼ਟਰੀ ਪੱਧਰ ‘ਤੇ 3000 ਰੁਪਏ ਵਿੱਚ ਮਿਲਣ ਵਾਲੀ ਯੂਰੀਆ ਦੀ ਬੋਰੀ ਭਾਰਤ ਦੇ ਕਿਸਾਨਾਂ ਨੂੰ ਸਿਰਫ਼ 300 ਰੁਪਏ ਵਿੱਚ ਮੁਹੱਈਆ ਕਰਵਾਈ ਜਾ ਰਹੀ ਹੈ, ਜਦਕਿ ਡੀ.ਏ.ਪੀ. (DAP) 1350 ਰੁਪਏ ਵਿੱਚ ਦਿੱਤੀ ਜਾ ਰਹੀ ਹੈ।

ਰੇਲਵੇ ਦੇ ਬਿਜਲੀਕਰਨ ਅਤੇ ਹਾਈਡ੍ਰੋਜਨ ਟਰੇਨ ਦੀ ਸ਼ੁਰੂਆਤ

ਰੇਲਵੇ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ 70 ਫ਼ੀਸਦੀ ਰੇਲ ਨੈੱਟਵਰਕ ਦਾ ਬਿਜਲੀਕਰਨ (ਇਲੈਕਟ੍ਰੀਫ਼ਿਕੇਸ਼ਨ) ਮੁਕੰਮਲ ਕਰ ਲਿਆ ਗਿਆ ਹੈ। ਬਿਜਲੀ ਨਾਲ ਚੱਲਣ ਵਾਲੀਆਂ ਰੇਲਗੱਡੀਆਂ ਕਾਰਨ ਵਾਤਾਵਰਣ ਨੂੰ ਵੱਡਾ ਲਾਭ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਪਹਿਲੀ ਹਾਈਡ੍ਰੋਜਨ ਊਰਜਾ ਨਾਲ ਚੱਲਣ ਵਾਲੀ ਟਰੇਨ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ, ਜੋ ਕਿ ਆਪਣੇ ਆਪ ਵਿੱਚ ਸਭ ਤੋਂ ਲੰਬੀ ਰੇਲਗੱਡੀ ਹੈ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...