PM Modi America Visit: ਭਾਰਤ ਆਪਣੀ ਪ੍ਰਭੂਸੱਤਾ ਅਤੇ ਸਨਮਾਨ ਦੀ ਰੱਖਿਆ ਲਈ ਤਿਆਰ, ਅਮਰੀਕਾ ਦੌਰੇ ਤੋਂ ਪਹਿਲਾਂ WSJ ਨੂੰ ਬੋਲੇ PM ਮੋਦੀ
PM Narendra Modi interview: ਅੰਤਰਰਾਸ਼ਟਰੀ ਪੱਧਰ ਦੇ ਵਿਵਾਦਾਂ ਦੇ ਹੱਲ 'ਤੇ, ਪੀਐਮ ਮੋਦੀ ਨੇ ਇੰਟਰਵਿਊ ਵਿੱਚ ਕਿਹਾ ਕਿ ਸਾਰੇ ਦੇਸ਼ਾਂ ਨੂੰ ਅੰਤਰਰਾਸ਼ਟਰੀ ਕਾਨੂੰਨ ਅਤੇ ਦੂਜੇ ਦੇਸ਼ਾਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੇ ਵਿਵਾਦ ਨੂੰ ਜੰਗ ਰਾਹੀਂ ਜਿੱਤਣ ਦੀ ਬਜਾਏ "ਕੂਟਨੀਤੀ ਅਤੇ ਗੱਲਬਾਤ" ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narender Modi) ਅਮਰੀਕਾ ਦੇ ਆਪਣੇ ਪਹਿਲੇ ਸਰਕਾਰੀ ਦੌਰੇ ਲਈ ਰਵਾਨਾ ਹੋ ਚੁੱਕੇ ਹਨ ਅਤੇ ਅੱਜ ਰਾਤ ਨਿਊਯਾਰਕ ਲੈਂਡ ਕਰਨਗੇ। ਅਮਰੀਕਾ ਪਹੁੰਚਣ ਤੋਂ ਪਹਿਲਾਂ ਅਮਰੀਕੀ ਅਖਬਾਰ ਵਾਲ ਸਟਰੀਟ ਜਰਨਲ ਨੂੰ ਦਿੱਤੇ ਇੰਟਰਵਿਊ ‘ਚ ਪੀਐੱਮ ਮੋਦੀ ਨੇ ਕਿਹਾ ਕਿ ਅਮਰੀਕਾ ਨਾਲ ਰਿਸ਼ਤੇ ਹੁਣ ਮਜ਼ਬੂਤ ਹੋ ਗਏ ਹਨ। ਚੀਨ ਨਾਲ ਸਬੰਧਾਂ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਚੀਨ ਨਾਲ ਦੁਵੱਲੇ ਸਬੰਧਾਂ ਲਈ ਸਰਹੱਦ ‘ਤੇ ਸ਼ਾਂਤੀ ਜ਼ਰੂਰੀ ਹੈ। ਵਿਵਾਦ ਨੂੰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ।
ਚੀਨ ਨਾਲ ਸਰਹੱਦੀ ਵਿਵਾਦ ਬਾਰੇ ਪੀਐਮ ਮੋਦੀ ਨੇ ਕਿਹਾ ਕਿ ਚੀਨ ਨਾਲ ਆਮ ਦੁਵੱਲੇ ਸਬੰਧਾਂ ਲਈ ਇਹ ਜ਼ਰੂਰੀ ਹੈ ਕਿ ਸਰਹੱਦ ‘ਤੇ ਸ਼ਾਂਤੀ ਬਣੀ ਰਹੇ। ਅਸੀਂ ਹਮੇਸ਼ਾ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨ, ਕਾਨੂੰਨ ਦੇ ਸ਼ਾਸਨ ਦੀ ਪਾਲਣਾ ਕਰਨ ਅਤੇ ਸ਼ਾਂਤੀਪੂਰਨ ਢੰਗ ਰਾਹੀਂ ਵਿਵਾਦਾਂ ਅਤੇ ਮਤਭੇਦਾਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਕੀਤਾ ਹੈ। ਭਾਰਤ ਆਪਣੀ ਪ੍ਰਭੂਸੱਤਾ ਅਤੇ ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਅਤੇ ਵਚਨਬੱਧ ਹੈ।


