ਪਟਨਾ ਸਾਹਿਬ ਦੇ ਨਤਮਸਤਕ ਹੋਏ PM ਮੋਦੀ, ਸੰਗਤ ਨੂੰ ਵਰਤਾਇਆ ਲੰਗਰ

tv9-punjabi
Updated On: 

13 May 2024 15:29 PM

ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਪਟਨਾ ਸਾਹਿਬ ਵਿਖੇ ਲੰਗਰ ਵਰਤਾਉਂਦੇ ਨਜ਼ਰ ਆਏ। ਇਸ ਤੋਂ ਪਹਿਲਾਂ, ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਹਿੱਸੇ ਵਜੋਂ, ਪੀਐਮ ਮੋਦੀ ਨੇ ਐਤਵਾਰ ਸ਼ਾਮ ਨੂੰ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਰੋਡ ਸ਼ੋਅ ਕੀਤਾ ਸੀ। ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਮੋਦੀ ਫੁੱਲਾਂ ਨਾਲ ਸਜੇ ਰੱਥ ਦੀ ਸ਼ਕਲ 'ਚ ਬਣੇ ਭਗਵੇਂ ਰੰਗ ਦੇ ਵਾਹਨ 'ਤੇ ਖੜ੍ਹੇ ਹੋਏ ਅਤੇ ਲੋਕਾਂ ਦਾ ਸਵਾਗਤ ਕਰਦੇ ਨਜ਼ਰ ਆਏ।

ਪਟਨਾ ਸਾਹਿਬ ਦੇ ਨਤਮਸਤਕ ਹੋਏ PM ਮੋਦੀ, ਸੰਗਤ ਨੂੰ ਵਰਤਾਇਆ ਲੰਗਰ

ਪਟਨਾ ਸਾਹਿਬ ਦੇ ਨਤਮਸਤਕ ਹੋਏ PM ਮੋਦੀ. @ANI

Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਦੇ ਗੁਰਦੁਆਰਾ ਪਟਨਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੇਵਾ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਪਟਨਾ ਸਾਹਿਬ ਵਿਖੇ ਲੰਗਰ ਵਰਤਾਉਂਦੇ ਨਜ਼ਰ ਆਏ। ਇਸ ਤੋਂ ਪਹਿਲਾਂ, ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਹਿੱਸੇ ਵਜੋਂ, ਪੀਐਮ ਮੋਦੀ ਨੇ ਐਤਵਾਰ ਸ਼ਾਮ ਨੂੰ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਰੋਡ ਸ਼ੋਅ ਕੀਤਾ ਸੀ। ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਮੋਦੀ ਫੁੱਲਾਂ ਨਾਲ ਸਜੇ ਰੱਥ ਦੀ ਸ਼ਕਲ ‘ਚ ਬਣੇ ਭਗਵੇਂ ਰੰਗ ਦੇ ਵਾਹਨ ‘ਤੇ ਖੜ੍ਹੇ ਹੋਏ ਅਤੇ ਲੋਕਾਂ ਦਾ ਸਵਾਗਤ ਕਰਦੇ ਨਜ਼ਰ ਆਏ।

ਪਟਨਾ ‘ਚ ਕਰ ਰਹੇ ਚੋਣ ਪ੍ਰਚਾਰ

ਬਿਹਾਰ ਦੇ ਦੋ ਦਿਨਾਂ ਦੌਰੇ ਦੇ ਦੂਜੇ ਦਿਨ ਸੋਮਵਾਰ ਸਵੇਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਪੁੱਜੇ ਅਤੇ ਉਨ੍ਹਾਂ ਦੀ ਹਾਜ਼ਰੀ ਭਰੀ। ਇਸ ਦੌਰਾਨ ਪ੍ਰਧਾਨ ਮੰਤਰੀ ਭਗਵੇਂ ਰੰਗ ਦੀ ਪੱਗ ਪਹਿਨੇ ਨਜ਼ਰ ਆਏ। ਪ੍ਰਧਾਨ ਮੰਤਰੀ ਮੋਦੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੰਗਰ ਵਰਤਾਇਆ। ਇਸ ਦੌਰਾਨ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ: ਵੋਟਿੰਗ ਪੂਰੀ ਹੋਣ ਦੇ 48 ਘੰਟਿਆਂ ਚ ਦੱਸੋ ਵੋਟ ਪ੍ਰਤੀਸ਼ਤ, ਸੁਪਰੀਮ ਕੋਰਟ ਕਰੇਗੀ ADR ਦੀ ਪਟੀਸ਼ਨ ਤੇ ਸੁਣਵਾਈ

ਪੀਐਮ ਮੋਦੀ ਹਰਿਮੰਦਰ ਸਾਹਿਬ ਪਹੁੰਚਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪਟਨਾ ਸਾਹਿਬ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪੀਐਮ ਮੋਦੀ ਨੇ ਲੰਗਰ ਪ੍ਰਸ਼ਾਦ ਅਤੇ ਰੋਟੀਆਂ ਬਣਵਾਈਆਂ। ਇਸ ਦੌਰਾਨ ਉਨ੍ਹਾਂ ਹਥਿਆਰਾਂ ਨੂੰ ਦੇਖਿਆ ਅਤੇ ਸ਼ਬਦ ਸੁਣਿਆ। ਲੋਕਾਂ ਨੂੰ ਮਿਲੇ ਅਤੇ ਸਾਰਿਆਂ ਦੀਆਂ ਸ਼ੁਭਕਾਮਨਾਵਾਂ ਸਵੀਕਾਰ ਕੀਤੀਆਂ।