AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਨੀਪੁਰ ਘਟਨਾ ‘ਤੇ ਬੋਲੇ ਪੀਐੱਮ, ਕਿਹਾ, ਜੋ ਕੁਝ ਵਾਪਰਿਆ ਬਹੁਤ ਸ਼ਰਮਨਾਕ, ਬਖਸ਼ੇ ਨਹੀਂ ਜਾਣਗੇ ਮੁਲਜ਼ਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਨੀਪੁਰ ਮਹਿਲਾਵਾਂ ਦੇ ਬਾਰੇ ਹੋਈ ਵਾਇਰਲ ਵੀਡੀਓ 'ਤੇ ਬੋਲੇ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ ਜੋ ਕੁਝ ਵਾਪਰਿਆ ਹੈ ਉਹ ਬਹੁਤ ਸ਼ਰਮਨਾਕ ਹੈ। ਇਹ ਪੂਰੇ ਦੇਸ਼ ਨੂੰ ਸ਼ਰਮਸਾਰ ਕਰਨ ਵਰਗਾ ਹੈ।

ਮਨੀਪੁਰ ਘਟਨਾ 'ਤੇ ਬੋਲੇ ਪੀਐੱਮ, ਕਿਹਾ, ਜੋ ਕੁਝ ਵਾਪਰਿਆ ਬਹੁਤ ਸ਼ਰਮਨਾਕ, ਬਖਸ਼ੇ ਨਹੀਂ ਜਾਣਗੇ ਮੁਲਜ਼ਮ
tv9-punjabi
| Updated On: 20 Jul 2023 11:01 AM IST
Share
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਨੀਪੁਰ ਦੀਆਂ ਔਰਤਾਂ ਦੇ ਵਾਇਰਲ ਵੀਡੀਓ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਔਰਤਾਂ ਦੇ ਕੱਪੜੇ ਉਤਾਰਨ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਨੂੰ ਸ਼ਰਮਨਾਕ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨੀਪੁਰ ਦੀ ਇਸ ਘਟਨਾ ‘ਤੇ ਮੇਰਾ ਦਿਲ ਦਰਦ ਨਾਲ ਭਰ ਗਿਆ ਹੈ। ਇਸ ਘਟਨਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ (Prime Minister) ਭਾਵੁਕ ਹੋ ਗਏ। ਉਨ੍ਹਾਂ ਦੇਸ਼ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਧੀਆਂ ਨਾਲ ਜੋ ਵੀ ਹੋਇਆ ਹੈ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਇਸ ਮਾਮਲੇ ਵਿੱਚ ਸਖਤ ਐਕਸ਼ਨ ਲਵੇਗੀ ਤਾਂ ਜੋ ਭਵਿੱਖ ਵਿੱਚ ਫੇਰ ਕੋਈ ਅਜਿਹੀ ਘਟਨਾ ਨਾ ਹੋਵੇ। ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ ਇਹ ਘਟਨਾ ਨੂੰ ਅੰਜਾਮ ਦੇਣ ਵਾਲੇ ਕਿੰਨੇ ਪਾਪੀ ਹਨ, ਇਸ ਘਟਨਾ ਨੂੰ ਅੰਜ਼ਾਮ ਦੇ ਕੇ ਉਨਾਂ ਨੇ ਪੂਰੇ ਦੇਸ਼ ਦਾ ਅਪਮਾਨ ਕੀਤਾ ਹੈ। ਪੀਐੱਮ ਨੇ ਕਿਹਾ ਕਿ ਇਸ ਘਟਨਾ ਨਾਲ 140 ਕਰੋੜ ਦੇਸ਼ ਵਾਸੀ ਸ਼ਰਮਸਾਰ ਹਨ। ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਦੀ ਉਲੰਘਣਾ ਕਰਦੇ ਹਨ ਉਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਘਟਨਾ ਰਾਜਸਥਾਨ, ਛੱਤੀਸਗੜ੍ਹ ਜਾਂ ਮਨੀਪੁਰ ਦੀ ਹੋਵੇ, ਕਾਨੂੰਨ ਆਪਣਾ ਕੰਮ ਕਰੇਗਾ। ਔਰਤਾਂ ਦਾ ਹਮੇਸ਼ਾ ਸਨਮਾਨ ਕੀਤਾ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...