ਮਨੀਪੁਰ ਘਟਨਾ ‘ਤੇ ਬੋਲੇ ਪੀਐੱਮ, ਕਿਹਾ, ਜੋ ਕੁਝ ਵਾਪਰਿਆ ਬਹੁਤ ਸ਼ਰਮਨਾਕ, ਬਖਸ਼ੇ ਨਹੀਂ ਜਾਣਗੇ ਮੁਲਜ਼ਮ

Updated On: 

20 Jul 2023 11:01 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਨੀਪੁਰ ਮਹਿਲਾਵਾਂ ਦੇ ਬਾਰੇ ਹੋਈ ਵਾਇਰਲ ਵੀਡੀਓ 'ਤੇ ਬੋਲੇ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ ਜੋ ਕੁਝ ਵਾਪਰਿਆ ਹੈ ਉਹ ਬਹੁਤ ਸ਼ਰਮਨਾਕ ਹੈ। ਇਹ ਪੂਰੇ ਦੇਸ਼ ਨੂੰ ਸ਼ਰਮਸਾਰ ਕਰਨ ਵਰਗਾ ਹੈ।

ਮਨੀਪੁਰ ਘਟਨਾ ਤੇ ਬੋਲੇ ਪੀਐੱਮ, ਕਿਹਾ, ਜੋ ਕੁਝ ਵਾਪਰਿਆ ਬਹੁਤ ਸ਼ਰਮਨਾਕ, ਬਖਸ਼ੇ ਨਹੀਂ ਜਾਣਗੇ ਮੁਲਜ਼ਮ
Follow Us On

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਨੀਪੁਰ ਦੀਆਂ ਔਰਤਾਂ ਦੇ ਵਾਇਰਲ ਵੀਡੀਓ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਔਰਤਾਂ ਦੇ ਕੱਪੜੇ ਉਤਾਰਨ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਨੂੰ ਸ਼ਰਮਨਾਕ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨੀਪੁਰ ਦੀ ਇਸ ਘਟਨਾ ‘ਤੇ ਮੇਰਾ ਦਿਲ ਦਰਦ ਨਾਲ ਭਰ ਗਿਆ ਹੈ।

ਇਸ ਘਟਨਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ (Prime Minister) ਭਾਵੁਕ ਹੋ ਗਏ। ਉਨ੍ਹਾਂ ਦੇਸ਼ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਧੀਆਂ ਨਾਲ ਜੋ ਵੀ ਹੋਇਆ ਹੈ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਇਸ ਮਾਮਲੇ ਵਿੱਚ ਸਖਤ ਐਕਸ਼ਨ ਲਵੇਗੀ ਤਾਂ ਜੋ ਭਵਿੱਖ ਵਿੱਚ ਫੇਰ ਕੋਈ ਅਜਿਹੀ ਘਟਨਾ ਨਾ ਹੋਵੇ।

ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ ਇਹ ਘਟਨਾ ਨੂੰ ਅੰਜਾਮ ਦੇਣ ਵਾਲੇ ਕਿੰਨੇ ਪਾਪੀ ਹਨ, ਇਸ ਘਟਨਾ ਨੂੰ ਅੰਜ਼ਾਮ ਦੇ ਕੇ ਉਨਾਂ ਨੇ ਪੂਰੇ ਦੇਸ਼ ਦਾ ਅਪਮਾਨ ਕੀਤਾ ਹੈ। ਪੀਐੱਮ ਨੇ ਕਿਹਾ ਕਿ ਇਸ ਘਟਨਾ ਨਾਲ 140 ਕਰੋੜ ਦੇਸ਼ ਵਾਸੀ ਸ਼ਰਮਸਾਰ ਹਨ। ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਦੀ ਉਲੰਘਣਾ ਕਰਦੇ ਹਨ ਉਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਘਟਨਾ ਰਾਜਸਥਾਨ, ਛੱਤੀਸਗੜ੍ਹ ਜਾਂ ਮਨੀਪੁਰ ਦੀ ਹੋਵੇ, ਕਾਨੂੰਨ ਆਪਣਾ ਕੰਮ ਕਰੇਗਾ। ਔਰਤਾਂ ਦਾ ਹਮੇਸ਼ਾ ਸਨਮਾਨ ਕੀਤਾ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ