ਪੁੰਛ ਹਮਲੇ 'ਚ ਦੋ ਅੱਤਵਾਦੀਆਂ ਦੇ ਸਕੈਚ ਜਾਰੀ , 20 ਲੱਖ ਦੇ ਇਨਾਮ ਦਾ ਵੀ ਐਲਾਨ | Poonch IAF convoy attack Sketches of 2 suspected terrorists released 20 lakh reward know full detail in punjabi Punjabi news - TV9 Punjabi

Poonch Attack: ਪੁੰਛ ਹਮਲੇ ‘ਚ ਸੁਰੱਖਿਆ ਬਲਾਂ ਨੇ ਜਾਰੀ ਕੀਤੇ ਦੋ ਅੱਤਵਾਦੀਆਂ ਦੇ ਸਕੈਚ, 20 ਲੱਖ ਰੁਪਏ ਦੇ ਇਨਾਮ ਦਾ ਵੀ ਐਲਾਨ

Updated On: 

06 May 2024 14:40 PM

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਸ਼ਨੀਵਾਰ ਸ਼ਾਮ ਨੂੰ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਨਵੀਂ ਜਾਣਕਾਰੀ ਸਾਹਮਣੇ ਆਈ ਸੀ। ਹਮਲੇ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਤੋਂ ਪਤਾ ਲੱਗਾ ਕਿ ਅੱਤਵਾਦੀਆਂ ਵੱਲੋਂ ਹਮਲੇ ਲਈ ਵਰਤੀਆਂ ਗਈਆਂ ਗੋਲੀਆਂ ਸਟੀਲ ਦੀਆਂ ਸਨ। ਆਮ ਤੌਰ 'ਤੇ ਗੋਲੀਆਂ ਪਿੱਤਲ ਦੀਆਂ ਬਣੀਆਂ ਹੁੰਦੀਆਂ ਹਨ, ਪਰ ਹੁਣ ਅੱਤਵਾਦੀ ਹਮਲਿਆਂ ਲਈ ਸਟੀਲ ਦੀਆਂ ਗੋਲੀਆਂ ਦੀ ਵਰਤੋਂ ਕਰ ਰਹੇ ਹਨ।

Poonch Attack: ਪੁੰਛ ਹਮਲੇ ਚ ਸੁਰੱਖਿਆ ਬਲਾਂ ਨੇ ਜਾਰੀ ਕੀਤੇ ਦੋ ਅੱਤਵਾਦੀਆਂ ਦੇ ਸਕੈਚ, 20 ਲੱਖ ਰੁਪਏ ਦੇ ਇਨਾਮ ਦਾ ਵੀ ਐਲਾਨ

ਪੁੰਛ ਹਮਲੇ 'ਚ ਦੋ ਅੱਤਵਾਦੀਆਂ ਦੇ ਸਕੈਚ ਜਾਰੀ

Follow Us On

Poonch Terror Attack: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਭਾਰਤੀ ਹਵਾਈ ਸੈਨਾ (IAF) ਦੇ ਕਾਫਲੇ ‘ਤੇ ਹੋਏ ਹਮਲੇ ਦੇ ਪਿੱਛੇ ਅੱਤਵਾਦੀਆਂ ਨੂੰ ਫੜਨ ਦੀ ਮੁਹਿੰਮ ਸੋਮਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਸੁਰੱਖਿਆ ਬਲਾਂ ਨੇ ਹਮਲੇ (ਪੁੰਛ ਟੈਰਰ ਅਟੈਕ) ਪਿੱਛੇ ਜਿੰਮੇਦਾਰ ਦੋ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਨਾਲ ਹੀ ਸੁਰੱਖਿਆ ਬਲਾਂ ਨੇ ਇਨ੍ਹਾਂ ਦੋਵਾਂ ਤੇ 20 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਫੌਜ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅੱਤਵਾਦੀਆਂ ਦੇ ਟਿਕਾਣੇ ਨੂੰ ਸਾਂਝਾ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਤਲਾਸ਼ੀ ਮੁਹਿੰਮ ‘ਚ ਜੁਟੀ ਫੌਜ ਅਤੇ ਪੁਲਿਸ

ਜ਼ਿਕਰਯੋਗ ਹੈ ਕਿ ਅੱਤਵਾਦੀਆਂ ਨੂੰ ਮਾਰ ਮੁਕਾਉਣ ਲਈ ਸ਼ਾਹਸਿਤਾਰ, ਗੁਰਸਾਈ, ਸਨਾਈ ਅਤੇ ਸ਼ੀਨਦਾਰਾ ਟਾਪ ਸਮੇਤ ਕਈ ਇਲਾਕਿਆਂ ‘ਚ ਫੌਜ ਅਤੇ ਪੁਲਿਸ ਦਾ ਸਾਂਝਾ ਆਪ੍ਰੇਸ਼ਨ ਜਾਰੀ ਹੈ, ਜੋ ਮੰਨਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਉਹ ਜੰਗਲ ‘ਚ ਭੱਜ ਗਏ ਹਨ। ਇਸ ਤੋਂ ਇਲਾਵਾ, ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਦੇ ਦੌਰਾਨ, ਸੁਰੱਖਿਆ ਬਲਾਂ ਨੇ ਹਮਲੇ ਦੇ ਸਬੰਧ ਵਿੱਚ ਲਗਭਗ 20 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ, ਹਿਰਾਸਤ ‘ਚ ਲਏ ਗਏ ਲੋਕਾਂ ‘ਤੇ ਹਮਲੇ ‘ਚ ਅੱਤਵਾਦੀਆਂ ਦੀ ਮਦਦ ਕਰਨ ਦਾ ਸ਼ੱਕ ਸੀ।

ਇੱਕ ਜਵਾਨ ਦੀ ਹੋਈ ਸੀ ਮੌਤ

4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਦੇ ਸ਼ਾਹਸਿਤਾਰ ਨੇੜੇ ਅੱਤਵਾਦੀਆਂ ਨਾਲ ਮੁਕਾਬਲੇ ‘ਚ ਕੁੱਲ 5 ਜਵਾਨ ਜ਼ਖਮੀ ਹੋ ਗਏ ਸਨ, ਜਦੋਂ ਫੌਜ ਜ਼ਿਲੇ ਦੇ ਸੂਰਨਕੋਟ ਇਲਾਕੇ ‘ਚ ਸਨਾਈ ਟਾਪ ਵੱਲ ਵਧ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਵੱਲੋਂ ਕਰੀਬ 30 ਰਾਉਂਡ ਫਾਇਰ ਕੀਤੇ ਗਏ। ਜਿੱਥੇ ਸਾਰੇ ਜ਼ਖਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਫੌਜੀ ਹਸਪਤਾਲ ਲਿਜਾਇਆ ਗਿਆ, ਉੱਥੇ ਇੱਕ ਹਵਾਈ ਯੋਧਾ ਕਾਰਪੋਰਲ ਵਿੱਕੀ ਪਹਾੜੇ ਸ਼ਹੀਦ ਹੋ ਗਏ।

ਇਹ ਵੀ ਪੜ੍ਹੋ – J&K: ਐੱਮ-4 ਰਾਈਫਲ, ਸਟੀਲ ਦੀਆਂ ਗੋਲੀਆਂ ਪੁੰਛ ਅੱਤਵਾਦੀ ਹਮਲੇ ਦਾ ਚੀਨ ਕਨੈਕਸ਼ਨ

ਇਸ ਸਾਲ ਦਾ ਸਭ ਤੋਂ ਵੱਡਾ ਹਮਲਾ

ਜੰਮੂ-ਕਸ਼ਮੀਰ ਦਾ ਪੁੰਛ ਇਲਾਕਾ ਅਕਸਰ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹਿੰਦਾ ਹੈ। ਪਿਛਲੇ ਸਾਲ ਵੀ ਇਹ ਇਲਾਕਾ ਫੌਜ ‘ਤੇ ਕਈ ਅੱਤਵਾਦੀ ਹਮਲਿਆਂ ਦਾ ਗਵਾਹ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਸਾਲ 2024 ਵਿੱਚ ਇਸ ਖੇਤਰ ਵਿੱਚ ਇਹ ਸਭ ਤੋਂ ਵੱਡਾ ਅੱਤਵਾਦੀ ਹਮਲਾ ਮੰਨਿਆ ਜਾ ਰਿਹਾ ਹੈ।

ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਭਾਰਤੀ ਹਵਾਈ ਸੈਨਾ ਦਾ ਕਾਫਲਾ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਸਨਾਈ ਟਾਪ ਵੱਲ ਵਧ ਰਿਹਾ ਸੀ। ਅੱਤਵਾਦੀਆਂ ਨੇ ਕਾਫਲੇ ‘ਚ ਸ਼ਾਮਲ ਦੋ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।

Exit mobile version