ਕਿਸਾਨ, ਜਵਾਨ ਅਤੇ ਔਰਤਾਂ ਦੇਸ਼ ਦੀ ਸ਼ਾਨ, ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਕੀਤਾ ਸੰਬੋਧਿਤ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਤੇ ਐਤਵਾਰ, 25 ਜਨਵਰੀ ਨੂੰ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਤੇ ਐਤਵਾਰ, 25 ਜਨਵਰੀ ਨੂੰ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਉਪਲਬਧੀਆਂ ਤੇ ਰੋਸ਼ਨੀ ਪਾਈ ਅਤੇ ਦੇਸ਼ ਦੀ ਤਰੱਕੀ ਵਿੱਚ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਦੇਸ਼ ਦੀਆਂ ਧੀਆਂ ਦੇ ਯੋਗਦਾਨ ਨੂੰ ਉਜਾਗਰ ਕੀਤਾ।
ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੀ ਲੋਕਤੰਤਰਕ ਯਾਤਰਾ, ਸੰਵਿਧਾਨਕ ਮੁੱਲਾਂ ਅਤੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਇਕਤਾ, ਸਮਾਵੇਸ਼ਤਾ ਅਤੇ ਅਡਿੱਗਤਾ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਆਤਮਨਿਰਭਰ, ਸਮ੍ਰਿੱਧ ਅਤੇ ਅਗਰਸਰ ਭਾਰਤ ਦੀ ਨਿਰਮਾਣ ਪ੍ਰਕਿਰਿਆ ਵਿੱਚ ਸਾਂਝੇ ਤੌਰ ਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਵੰਦੇ ਮਾਤਰਮ ਦੇ ਇਤਿਹਾਸ ਤੇ ਚਾਨਣ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਆਪਣੇ ਸੰਦੇਸ਼ ਦੌਰਾਨ ਵੰਦੇ ਮਾਤਰਮ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੇ ਨਾਗਰਿਕ, ਚਾਹੇ ਉਹ ਦੇਸ਼ ਵਿੱਚ ਰਹਿੰਦੇ ਹੋਣ ਜਾਂ ਵਿਦੇਸ਼ਾਂ ਵਿੱਚ, ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਪਵਿੱਤਰ ਦਿਨ ਸਾਨੂੰ ਭੂਤਕਾਲ, ਵਰਤਮਾਨ ਅਤੇ ਭਵਿੱਖ ਵਿੱਚ ਦੇਸ਼ ਦੀ ਦਿਸ਼ਾ ਅਤੇ ਸਥਿਤੀ ਤੇ ਵਿਚਾਰ ਕਰਨ ਦਾ ਮੌਕਾ ਦਿੰਦਾ ਹੈ। ਆਜ਼ਾਦੀ ਦੀ ਲਹਿਰ ਦੀ ਤਾਕਤ ਨਾਲ 15 ਅਗਸਤ 1947 ਨੂੰ ਭਾਰਤ ਨੇ ਗੁਲਾਮੀ ਦੀ ਜ਼ੰਜੀਰਾਂ ਤੋੜੀਆਂ ਅਤੇ ਦੇਸ਼ ਦੇ ਨਾਗਰਿਕ ਆਪਣੇ ਭਾਗ ਦੇ ਨਿਰਮਾਤਾ ਬਣੇ।
#WATCH | President Droupadi Murmu addresses on the eve of Republic Day 2026.
She says, “… Beneficiaries are being directly connected to facilities through technology. ‘Ease of Living’ is being emphasised with the goal of improving everyday life. Efforts have been made to pic.twitter.com/2px9WBJ8f8 — ANI (@ANI) January 25, 2026ਇਹ ਵੀ ਪੜ੍ਹੋ
ਗਣਤੰਤਰ ਦੀ ਸਥਾਪਨਾ ਨਾਲ ਨਵਾਂ ਯੁੱਗ ਸ਼ੁਰੂ ਹੋਇਆ
ਰਾਸ਼ਟਰਪਤੀ ਨੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਵਿੱਚ ਸੰਵਿਧਾਨ ਪੂਰੀ ਤਰ੍ਹਾਂ ਲਾਗੂ ਹੋਇਆ ਅਤੇ ਦੇਸ਼ ਇੱਕ ਸੰਪੂਰਨ ਗਣਤੰਤਰ ਵਜੋਂ ਉਭਰਿਆ। ਉਨ੍ਹਾਂ ਨੇ ਭਾਰਤ ਨੂੰ ਲੋਕਤੰਤਰ ਦੀ ਜਨਮਭੂਮੀ ਦੱਸਦਿਆਂ ਕਿਹਾ ਕਿ ਇਸ ਦਿਨ ਦੇ ਨਾਲ ਹੀ ਦੇਸ਼ ਨੇ ਗੁਲਾਮੀ ਦੇ ਅਵਸ਼ੇਸ਼ਾਂ ਤੋਂ ਮੁਕਤੀ ਹਾਸਲ ਕੀਤੀ।
ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵੱਡੇ ਗਣਤੰਤਰ ਦੀ ਮਜ਼ਬੂਤ ਨੀਵ ਕਹਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲ ਹੀ ਸਾਡੇ ਗਣਤੰਤਰ ਦੀ ਪਹਿਚਾਣ ਹਨ। ਸੰਵਿਧਾਨ ਨਿਰਮਾਤਾਵਾਂ ਨੇ ਦੇਸ਼ ਦੀ ਏਕਤਾ ਅਤੇ ਰਾਸ਼ਟਰਵਾਦ ਨੂੰ ਮਜ਼ਬੂਤ ਬਣਾਉਣ ਲਈ ਦੂਰਦਰਸ਼ੀ ਪ੍ਰਬੰਧ ਕੀਤੇ।
ਰਾਸ਼ਟਰੀ ਏਕਤਾ ਦੀ ਸ਼ਕਤੀ ਉਤੇ ਜ਼ੋਰ
ਸੰਬੋਧਨ ਦੌਰਾਨ ਰਾਸ਼ਟਰਪਤੀ ਨੇ ਦੇਸ਼ਭਗਤੀ ਅਤੇ ਏਕਤਾ ਦੀ ਤਾਕਤ ਤੇ ਜ਼ੋਰ ਦਿੰਦਿਆਂ ਯਾਦ ਕਰਵਾਇਆ ਕਿ ਮਹਾਨ ਕਵੀ ਸੁਬ੍ਰਮਣਿਅਮ ਭਾਰਤੀ ਨੇ ਆਪਣੀ ਤਮਿਲ ਰਚਨਾ ਵੰਦੇ ਮਾਤਰਮ ਯੇਨਬੋਮ ਰਾਹੀਂ ਇਸ ਗੀਤ ਨੂੰ ਲੋਕਪ੍ਰਿਯ ਬਣਾਇਆ। ਬਾਅਦ ਵਿੱਚ ਇਹ ਗੀਤ ਕਈ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦਿਤ ਹੋਇਆ ਅਤੇ ਸ਼੍ਰੀ ਅਰਬਿੰਦੋ ਵੱਲੋਂ ਅੰਗਰੇਜ਼ੀ ਵਿੱਚ ਵੀ ਅਨੁਵਾਦ ਕੀਤਾ ਗਿਆ।
ਉਨ੍ਹਾਂ ਨੇ ਬੰਕਿਮ ਚੰਦਰ ਚੱਟੋਪਾਧਿਆਏ ਵੱਲੋਂ ਰਚਿਤ ਵੰਦੇ ਮਾਤਰਮ ਨੂੰ ਭਾਰਤ ਦੀ ਗੀਤਾਤਮਕ ਰਾਸ਼ਟਰੀ ਪ੍ਰਾਰਥਨਾ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜੰਮਦਿਨ ਤੇ ਸ਼ਰਧਾਂਜਲੀ ਅਰਪਿਤ ਕਰਨ ਦਾ ਜ਼ਿਕਰ ਕੀਤਾ, ਜੋ ਪਰਾਕਰਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦਾ ਨਾਅਰਾ ਜੈ ਹਿੰਦ ਸਾਡੀ ਰਾਸ਼ਟਰੀ ਸ਼ਾਨ ਅਤੇ ਅਡਿੱਗ ਆਤਮਾ ਦਾ ਪ੍ਰਤੀਕ ਹੈ।
ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਦੀ ਪ੍ਰਸ਼ੰਸਾ
ਰਾਸ਼ਟਰਪਤੀ ਨੇ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀ ਆਪਣੇ ਮੂਲ ਨਾਲ ਗਹਿਰਾ ਨਾਤਾ ਬਣਾਈ ਰੱਖਦੇ ਹੋਏ ਵਿਸ਼ਵ ਪੱਧਰ ਤੇ ਭਾਰਤ ਦੀ ਸਾਖ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਨੇ ਜੈਵਿਕ ਖੇਤੀ, ਨਵੀਨਤਾ, ਸਟਾਰਟਅੱਪਸ ਅਤੇ ਟਿਕਾਊ ਵਿਕਾਸ ਨੂੰ ਭਵਿੱਖ ਦੇ ਵਿਕਾਸ ਦੇ ਮੁੱਖ ਸਥੰਭ ਕਰਾਰ ਦਿੱਤਾ ਅਤੇ ਕਿਹਾ ਕਿ ਆਤਮਨਿਰਭਰ ਭਾਰਤ ਦੀ ਰਚਨਾ ਲਈ ਸਾਰਿਆਂ ਦੀ ਸਾਂਝੀ ਕੋਸ਼ਿਸ਼ ਲੋੜੀਂਦੀ ਹੈ।
ਦੇਸ਼ ਦੀਆਂ ਪ੍ਰਤਿਭਾਵਾਂ ਦਾ ਉਲੇਖ
ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੇ ਕਲਾਕਾਰ, ਸ਼ਿਲਪਕਾਰ ਅਤੇ ਲੇਖਕ ਸਾਡੀਆਂ ਪ੍ਰਾਚੀਨ ਪਰੰਪਰਾਵਾਂ ਨੂੰ ਆਧੁਨਿਕ ਰੂਪ ਦੇ ਰਹੇ ਹਨ। ਦੇਸ਼ ਦੇ ਉੱਦਮੀ ਨਵੀਆਂ ਸੋਚਾਂ ਨਾਲ ਆਰਥਿਕ ਵਿਕਾਸ ਨੂੰ ਗਤੀ ਦੇ ਰਹੇ ਹਨ। ਕਿਸਾਨ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਪੋਸ਼ਣ ਦਾ ਸਰੋਤ ਬਣੇ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਭਾਰਤੀ ਮਹਿਲਾਵਾਂ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ। ਡਾਕਟਰ, ਨਰਸਾਂ ਅਤੇ ਸਿਹਤ ਕਰਮਚਾਰੀ ਨਿਸ਼ਕਾਮ ਭਾਵ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ।ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਅਤੇ ਕੇਂਦਰੀ ਸਸ਼ਸਤ੍ਰ ਬਲ ਦੇ ਜਵਾਨ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਹਰ ਸਮੇਂ ਤਿਆਰ ਰਹਿੰਦੇ ਹਨ।
ਇੰਜੀਨੀਅਰ ਅਤੇ ਤਕਨੀਕੀ ਵਿਦਵਾਨ ਦੇਸ਼ ਦੇ ਢਾਂਚਾਗਤ ਵਿਕਾਸ ਵਿੱਚ ਯੋਗਦਾਨ ਪਾ ਰਹੇ ਹਨ। ਸੰਵੇਦਨਸ਼ੀਲ ਅਤੇ ਜਾਗਰੂਕ ਨਾਗਰਿਕ ਭਾਰਤ ਨੂੰ ਹੋਰ ਮਜ਼ਬੂਤ ਬਣਾ ਰਹੇ ਹਨ। ਕਿਸਾਨਾਂ ਦੀ ਮਿਹਨਤ ਨਾਲ ਭਾਰਤੀ ਖੇਤੀਬਾੜੀ ਉਤਪਾਦ ਵਿਦੇਸ਼ੀ ਬਾਜ਼ਾਰਾਂ ਤੱਕ ਪਹੁੰਚ ਰਹੇ ਹਨ।
ਧੀਆਂ ਨੇ ਨਵੇਂ ਕੀਰਤਿਮਾਨ ਬਣਾਏ
ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਖੋਲ੍ਹੇ ਗਏ 57 ਕਰੋੜ ਜਨ-ਧਨ ਖਾਤਿਆਂ ਵਿੱਚੋਂ 56 ਪ੍ਰਤੀਸ਼ਤ ਖਾਤੇ ਮਹਿਲਾਵਾਂ ਦੇ ਹਨ। ਦੇਸ਼ ਭਰ ਵਿੱਚ 10 ਕਰੋੜ ਤੋਂ ਵੱਧ ਸਵੈ-ਸਹਾਇਤਾ ਸਮੂਹ ਕਾਰਗਰ ਹਨ। ਖੇਡਾਂ ਦੇ ਖੇਤਰ ਵਿੱਚ ਭਾਰਤ ਦੀਆਂ ਧੀਆਂ ਨੇ ਇਤਿਹਾਸਕ ਉਪਲਬਧੀਆਂ ਹਾਸਲ ਕੀਤੀਆਂ ਹਨ।
ਮਹਿਲਾ ਕ੍ਰਿਕਟ ਟੀਮ ਵੱਲੋਂ ਆਈ.ਸੀ.ਸੀ. ਵਰਲਡ ਕਪ ਅਤੇ ਬਲਾਇੰਡ ਵਰਲਡ ਕਪ ਜਿੱਤਣ ਨੂੰ ਉਨ੍ਹਾਂ ਨੇ ਗਰਵ ਦਾ ਵਿਸ਼ਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨੀਅਮ ਮਹਿਲਾਵਾਂ ਨੂੰ ਹੋਰ ਸ਼ਕਤੀਸ਼ਾਲੀ ਬਣਾਏਗਾ। ਵੰਚਿਤ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ।
ਮਹਿਲਾਵਾਂ ਦੀ ਭਾਗੀਦਾਰੀ ਦੇਸ਼ ਦੇ ਵਿਕਾਸ ਲਈ ਅਹਿਮ ਹੈ ਅਤੇ ਉਨ੍ਹਾਂ ਦੀ ਸਿਹਤ, ਸਿੱਖਿਆ, ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਨਾਲ ਕਈ ਖੇਤਰਾਂ ਵਿੱਚ ਉਨ੍ਹਾਂ ਦੀ ਹਿਸੇਦਾਰੀ ਵਧੀ ਹੈ।
#WATCH | President Droupadi Murmu addresses on the eve of Republic Day 2026.
She says, “… Under the ‘National Sickle Cell Anaemia Elimination Mission’, more than 6 crore screenings have been conducted so far. Nearly one lakh forty thousand students are receiving education pic.twitter.com/TCXl5NKVkj — ANI (@ANI) January 25, 2026
ਭਾਰਤ ਦੀ ਆਰਥਿਕ ਤਰੱਕੀ ਜਾਰੀ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ। ਵਿਸ਼ਵ ਪੱਧਰ ਤੇ ਅਣਸ਼ਚਿਤਤਾ ਦੇ ਬਾਵਜੂਦ ਭਾਰਤ ਵਿੱਚ ਲਗਾਤਾਰ ਆਰਥਿਕ ਵਿਕਾਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਭਾਰਤ ਨਜ਼ਦੀਕੀ ਭਵਿੱਖ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਲਕਸ਼ ਨੂੰ ਪ੍ਰਾਪਤ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਰਾਸ਼ਟਰ ਨਿਰਮਾਣ ਵਿੱਚ ਮਹਿਲਾਵਾਂ ਦੀ ਕੇਂਦਰੀ ਭੂਮਿਕਾ
ਅੰਤ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਭਾਰਤੀ ਮਹਿਲਾਵਾਂ ਪੁਰਾਣੀਆਂ ਰੁੜੀਆਂ ਨੂੰ ਤੋੜਦਿਆਂ ਖੇਤੀਬਾੜੀ, ਅੰਤਰਿਕਸ਼, ਖੇਡਾਂ ਅਤੇ ਸਸ਼ਸਤ੍ਰ ਬਲਾਂ ਸਮੇਤ ਹਰ ਖੇਤਰ ਵਿੱਚ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਵਿਸ਼ਵ ਖੇਡਾਂ ਵਿੱਚ ਮਹਿਲਾ ਕ੍ਰਿਕਟ ਅਤੇ ਸ਼ਤਰੰਜ ਵਿੱਚ ਭਾਰਤ ਦੀਆਂ ਜਿੱਤਾਂ ਨੂੰ ਵਧਦੇ ਅੰਤਰਰਾਸ਼ਟਰੀ ਪ੍ਰਭਾਵ ਦਾ ਪ੍ਰਤੀਕ ਦੱਸਿਆ।
ਉਨ੍ਹਾਂ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 10 ਕਰੋੜ ਤੋਂ ਵੱਧ ਮਹਿਲਾਵਾਂ ਵਿਕਾਸ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ। ਪੰਚਾਇਤੀ ਰਾਜ ਸੰਸਥਾਵਾਂ ਅਤੇ ਨਾਰੀ ਸ਼ਕਤੀ ਵੰਦਨ ਅਧਿਨੀਅਮ ਤਹਿਤ ਲਗਭਗ 46 ਪ੍ਰਤੀਸ਼ਤ ਮਹਿਲਾ ਪ੍ਰਤੀਨਿਧਿਤਾ ਨਾਲ ਮਹਿਲਾ ਨੇਤ੍ਰਿਤਵ ਵਾਲਾ ਵਿਕਾਸ ਹੋਰ ਮਜ਼ਬੂਤ ਹੋਵੇਗਾ ਅਤੇ ਲਿੰਗ ਸਮਾਨਤਾ ਵਿਕਸਿਤ ਭਾਰਤ ਦੀ ਕਲਪਨਾ ਦਾ ਕੇਂਦਰ ਬਣੇਗੀ।
