ਅਸੀਂ ਆਧੁਨਿਕ ਭਾਰਤ ਬਣਨ ਵੱਲ ਵੱਧ ਰਹੇ… ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਦੇਸ਼ ਦੇ ਨਾਂ ਸੰਬੋਧਨ

Updated On: 

14 Aug 2026 19:28 PM IST

President Murmu Addressed to Nation: ਰਾਸ਼ਟਰਪਤੀ ਨੇ ਦੇਸ਼ ਦੇ ਹਰ ਖੇਤਰ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਮਾਨਦਾਰ ਵਿਦਿਆਰਥੀ ਅਤੇ ਅਧਿਆਪਕ, ਵਿਕਾਸ ਲਈ ਸਮਰਪਿਤ ਵਿਗਿਆਨੀ ਅਤੇ ਇੰਜੀਨੀਅਰ, ਸਿਹਤ ਸੰਭਾਲ ਵਿੱਚ ਲੱਗੇ ਡਾਕਟਰ ਅਤੇ ਸਿਹਤ ਕਰਮਚਾਰੀ, ਅਤੇ ਮਿਹਨਤੀ ਮਜ਼ਦੂਰ ਅਤੇ ਕਿਸਾਨ ਸਾਰੇ ਆਪਣੇ ਯਤਨਾਂ ਰਾਹੀਂ ਰਾਸ਼ਟਰ ਨਿਰਮਾਣ ਵੱਲ ਕੰਮ ਕਰ ਰਹੇ ਹਨ।

ਅਸੀਂ ਆਧੁਨਿਕ ਭਾਰਤ ਬਣਨ ਵੱਲ ਵੱਧ ਰਹੇ... ਰਾਸ਼ਟਰਪਤੀ  ਦ੍ਰੌਪਦੀ ਮੁਰਮੂ ਦਾ ਦੇਸ਼ ਦੇ ਨਾਂ ਸੰਬੋਧਨ

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ਵਿੱਚ ਕਿਹਾ, ਅਸੀਂ ਇੱਕ ਆਧੁਨਿਕ ਭਾਰਤ ਬਣਨ ਵੱਲ ਵਧ ਰਹੇ ਹਾਂ।ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਨੇ ਕਿਹਾ ਕਿ ਹੁਣ ਤੋਂ ਕੁਝ ਘੰਟਿਆਂ ਬਾਅਦ, ਸਾਡੇ ਦੇਸ਼ ਦੀ ਆਜ਼ਾਦੀ ਦਾ 80ਵਾਂ ਸਾਲ ਸ਼ੁਰੂ ਹੋਣ ਜਾ ਰਿਹਾ ਹੈ।

ਰਾਸ਼ਟਰ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਸਾਡਾ ਸੰਵਿਧਾਨ ਜਨਤਕ ਭਾਗੀਦਾਰੀ ‘ਤੇ ਅਧਾਰਤ ਹੈ। ਸਾਡੇ ਨਾਗਰਿਕ ਇਸ ਭਾਵਨਾ ਨੂੰ ਲਗਾਤਾਰ ਅੱਗੇ ਵਧਾ ਰਹੇ ਹਨ, ਜੋ ਕਿ ਸਾਡੇ ਲੋਕਤੰਤਰ ਦੀ ਇੱਕ ਵੱਡੀ ਪ੍ਰਾਪਤੀ ਹੈ। ਵੰਡ ਦੇ ਭਿਆਨਕ ਯਾਦਗਾਰੀ ਦਿਵਸ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਨੂੰ ਫਿਰਕੂ ਹਿੰਸਾ ਕਾਰਨ ਸ਼ਰਨਾਰਥੀ ਬਣਨ ਲਈ ਮਜਬੂਰ ਹੋਣਾ ਪਿਆ ਸੀ, ਫਿਰ ਵੀ ਉਨ੍ਹਾਂ ਨੇ ਆਪਣੀ ਪਛਾਣ ਕਦੇ ਨਹੀਂ ਛੱਡੀ।

ਭਾਰਤ ਅਤੇ ਵਿਦੇਸ਼ਾਂ ਵਿੱਚ ਭਾਰਤੀ ਮਨਾ ਰਹੇ ਜਸ਼ਨ: ਰਾਸ਼ਟਰਪਤੀ

ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਸਾਰੇ ਭਾਰਤੀ, ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਵਿੱਚ, ਇਸ ਸ਼ੁਭ ਮੌਕੇ ਨੂੰ ਬਹੁਤ ਖੁਸ਼ੀ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਭਾਰਤ ਦੇ ਲੋਕਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਆਜ਼ਾਦੀ ਦਾ ਅਸਲ ਅਰਥ ਭਾਰਤ ਦੀ ਨਿਰੰਤਰ ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਹੈ। ਹਰੇਕ ਨਾਗਰਿਕ ਦਾ ਯੋਗਦਾਨ ਭਾਰਤ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਵਿੱਚ ਮਦਦ ਕਰੇਗਾ।

ਸਾਡਾ ਸੰਵਿਧਾਨ ਜਨਤਕ ਭਾਗੀਦਾਰੀ ‘ਤੇ ਅਧਾਰਤ – ਰਾਸ਼ਟਰਪਤੀ ਮੁਰਮੂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਸਾਡਾ ਸੰਵਿਧਾਨ ਜਨਤਕ ਭਾਗੀਦਾਰੀ ‘ਤੇ ਅਧਾਰਿਤ ਹੈ। ਦੇਸ਼ ਵਾਸੀ ਇਸ ਭਾਵਨਾ ਨੂੰ ਲਗਾਤਾਰ ਅੱਗੇ ਵਧਾ ਰਹੇ ਹਨ, ਜੋ ਕਿ ਸਾਡੇ ਲੋਕਤੰਤਰ ਦੀ ਇੱਕ ਵੱਡੀ ਪ੍ਰਾਪਤੀ ਹੈ। ਵੰਡ ਦੇ ਭਿਆਨਕ ਯਾਦਗਾਰੀ ਦਿਵਸ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਲੱਖਾਂ ਲੋਕ ਫਿਰਕੂ ਹਿੰਸਾ ਕਾਰਨ ਸ਼ਰਨਾਰਥੀ ਬਣਨ ਲਈ ਮਜਬੂਰ ਹੋਏ, ਫਿਰ ਵੀ ਉਨ੍ਹਾਂ ਨੇ ਕਦੇ ਵੀ ਆਪਣੀ ਪਛਾਣ ਨਹੀਂ ਛੱਡੀ।

ਲੋਹ ਪੁਰਸ਼ ਦੀ ਯਾਦ ਨੂੰ ਮੈਂ ਨਮਨ ਕਰਦੀ ਹਾਂ- ਮੁਰਮੂ

ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਜਦੋਂ ਭਾਰਤ ਨੂੰ ਆਜ਼ਾਦੀ ਮਿਲੀ, ਤਾਂ 550 ਤੋਂ ਵੱਧ ਰਿਆਸਤਾਂ ਨੂੰ ਭਾਰਤ ਵਿੱਚ ਜੋੜਨਾ ਵੱਡੀ ਚੁਣੌਤੀ ਸੀ। ਸਰਦਾਰ ਪਟੇਲ ਨੇ ਉਨ੍ਹਾਂ ਦਾ ਏਕੀਕਰਨ ਕੀਤਾ। “ਮੈਂ ਆਧੁਨਿਕ ਭਾਰਤ ਦੇ ਸ਼ਿਲਪਕਾਰ, ਲੋਹ ਪੁਰਸ਼ ਨੂੰ ਨਮਨ ਕਰਦੀ ਹਾਂ।

“ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਰਾਸ਼ਟਰੀ ਹਿੱਤ ਵਿੱਚ”

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਇਹ ਨਿਆਂ ਪ੍ਰਣਾਲੀ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਫਰਜ਼ ਹੈ ਕਿ ਉਹ ਇਹ ਯਕੀਨੀ ਬਣਾਵੇ ਕਿ ਕੋਈ ਵੀ ਵਿਅਕਤੀ ਸਰੋਤਾਂ ਦੀ ਘਾਟ ਕਾਰਨ ਨਿਆਂ ਤੋਂ ਵਾਂਝਾ ਨਾ ਰਹੇ। ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਰਾਸ਼ਟਰੀ ਹਿੱਤ ਵਿੱਚ, ਖਾਸ ਕਰਕੇ ਕਿਸਾਨਾਂ ਲਈ, ਫੈਸਲਾਕੁੰਨ ਕਦਮ ਹੈ।

Loading...
Unable to load recommendations.
Follow Us