PM Modi on Holi: ਜ਼ਿੰਦਗੀ ਵਿੱਚ ਹਮੇਸ਼ਾ ਖੁਸ਼ੀ ਅਤੇ ਉਤਸ਼ਾਹ ਦੇ ਰੰਗ ਬਣੇ ਰਹਿਣ – ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
Holi 2023: ਪੀਐਮ ਮੋਦੀ ਨੇ ਲਿਖਿਆ ਕਿ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਤੁਹਾਡੀ ਜਿੰਦਗੀ ਵਿੱਚ ਖੁਸ਼ੀਆਂ ਅਤੇ ਉਤਸ਼ਾਹ ਦੇ ਰੰਗ ਹਮੇਸ਼ਾ ਬਣੇ ਰਹਿਣ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਵਧਾਈ ਦਿੱਤੀ, ਮੁਲਕ ਭਰ ‘ਚ ਲੋਕ ਮਨਾ ਰਹੇ ਹੋਲੀ ਦਾ ਤਿਉਹਾਰ
Holi 2023: ਅੱਜ ਪੂਰੇ ਦੇਸ਼ ‘ਚ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਈ ਵੱਡੇ ਕੇਂਦਰੀ ਮੰਤਰੀਆਂ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਮੁਰਮੂ ਨੇ ਟਵੀਟ ਕਰ ਕਿਹਾ ਕਿ ਹੋਲੀ, ਜੋਸ਼ ਅਤੇ ਉਤਸ਼ਾਹ ਦੇ ਤਿਉਹਾਰ ਦੇ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਲਿਖਿਆ ਕਿ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਤੁਹਾਡੀ ਜਿੰਦਗੀ ਵਿੱਚ ਖੁਸ਼ੀਆਂ ਅਤੇ ਉਤਸ਼ਾਹ ਦੇ ਰੰਗ ਹਮੇਸ਼ਾ ਬਣੇ ਰਹਿਣ।