AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਰਸ਼ਨ ਧਾਲੀਵਾਲ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 150 ਲੋਕਾਂ ਦੇ ਸਾਹਮਣੇ ਮੇਰੇ ਕੋਲੋਂ ਮਾਫ਼ੀ ਮੰਗੀ ਸੀ, ਕਿਹਾ ਸੀ ਸਾਡੇ ਤੋਂ ਗਲਤੀ ਹੋ ਗਈ

ਅਪ੍ਰੈਲ, 2022 ਵਿੱਚ ਉਹਨਾਂ ਨੂੰ ਇੱਕ ਸਿੱਖ ਦੇਲਿਗੇਸ਼ਨ ਵਿੱਚ ਸੱਦਿਆ ਗਿਆ ਸੀ ਅਤੇ ਉਹਨਾਂ ਨੇ 150 ਲੋਕਾਂ ਦੇ ਸਾਹਮਣੇ ਮੇਰੇ ਕੋਲੋਂ ਮਾਫ਼ੀ ਮੰਗੀ ਅਤੇ ਕਿਹਾ ਕਿ ਤੁਹਾਨੂੰ ਡੀਪੋਰਟ ਕਰਨਾ ਇੱਕ ਵੱਡੀ ਭੁੱਲ ਸੀ

ਦਰਸ਼ਨ ਧਾਲੀਵਾਲ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 150 ਲੋਕਾਂ ਦੇ ਸਾਹਮਣੇ ਮੇਰੇ ਕੋਲੋਂ ਮਾਫ਼ੀ ਮੰਗੀ ਸੀ, ਕਿਹਾ ਸੀ ਸਾਡੇ ਤੋਂ ਗਲਤੀ ਹੋ ਗਈ
tv9-punjabi
| Updated On: 13 Jan 2023 10:47 AM IST
Share
ਅਮਰੀਕਾ ਦੇ ਕਾਰੋਬਾਰੀ ਦਰਸ਼ਨ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਹਨਾਂ ਨਾਲ ਆਪ ਗੱਲ ਕੀਤੀ ਸੀ ਜਦੋਂ ਅਪ੍ਰੈਲ, 2022 ਵਿੱਚ ਉਹਨਾਂ ਨੂੰ ਇੱਕ ਸਿੱਖ ਦੇਲਿਗੇਸ਼ਨ ਵਿੱਚ ਸੱਦਿਆ ਗਿਆ ਸੀ ਅਤੇ ਉਹਨਾਂ ਨੇ 150 ਲੋਕਾਂ ਦੇ ਸਾਹਮਣੇ ਮੇਰੇ ਕੋਲੋਂ ਮਾਫ਼ੀ ਮੰਗੀ ਅਤੇ ਕਿਹਾ ਸੀ ਕਿ ਤੁਹਾਨੂੰ ਡੀਪੋਰਟ ਕਰਨਾ ਇੱਕ ਵੱਡੀ ਭੁੱਲ ਸੀ। ਧਾਲੀਵਾਲ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸਭ ਤੋਂ ਵੱਡਾ ਲੰਗਰ ਲਗਾਉਣ ਕਰਕੇ 23-24 ਅਕਤੂਬਰ, 2021 ਨੂੰ ਦਿੱਲੀ ਏਅਰਪੋਰਟ ਤੋਂ ਹੀ ਵਾਪਿਸ ਮੋੜ ਦਿੱਤਾ ਗਿਆ ਸੀ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਤੋਂ ਹੀ ਵਾਪਿਸ ਮੋੜ ਦਿੱਤੇ ਗਏ ਅਮਰੀਕੀ ਕਾਰੋਬਾਰੀ ਦਰਸ਼ਨ ਧਾਲੀਵਾਲ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 150 ਲੋਕਾਂ ਦੇ ਸਾਹਮਣੇ ਮੇਰੇ ਕੋਲੋਂ ਮਾਫ਼ੀ ਮੰਗੀ ਸੀ, ਅਤੇ ਕਿਹਾ ਸੀ ਕਿ ਸਾਡੇ ਤੋਂ ਵੱਡੀ ਗਲਤੀ ਹੋ ਗਈ। ਧਾਲੀਵਾਲ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸਭ ਤੋਂ ਵੱਡਾ ਲੰਗਰ ਲਗਾਉਣ ਕਰਕੇ 23-24 ਅਕਤੂਬਰ, 2021 ਨੂੰ ਦਿੱਲੀ ਏਅਰਪੋਰਟ ਤੋਂ ਹੀ ਵਾਪਿਸ ਮੋੜ ਦਿੱਤਾ ਗਿਆ ਸੀ। ਹੁਣ ਕਰੀਬ ਦੋ ਵਰ੍ਹਿਆਂ ਤੋਂ ਬਾਅਦ 10 ਜਨਵਰੀ, 2023 ਨੂੰ ਉਹਨਾਂ ਨੂੰ ਪ੍ਰਵਾਸੀ ਭਾਰਤੀ ਸਨਮਾਨ ਅਵਾਰਡ ਨਾਲ ਨਵਾਜਿਆ ਗਿਆ ਹੈ। ਕਾਰੋਬਾਰ ਅਤੇ ਸਮਾਜ ਸੇਵਾ ਵਿੱਚ ਉਹਨਾਂ ਦੇ ਯੋਗਦਾਨ ਨੂੰ ਸਰਾਹਿਆ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਮੇਰੇ ਕੋਲੋਂ ਮਾਫ਼ੀ ਮੰਗੀ

ਰਾਸ਼ਟਰਪਤੀ ਦਰੌਪਦੀ ਮੁਰਮੂ ਦੇ ਹੱਥੋਂ ਪ੍ਰਵਾਸੀ ਭਾਰਤੀ ਸਨਮਾਨ ਅਵਾਰਡ ਲੈਣ ਮਗਰੋਂ ਦਰਸ਼ਨ ਧਾਲੀਵਾਲ ਨੇ ਕਿਹਾ ਕਿ ਅਪ੍ਰੈਲ, 2022 ਵਿੱਚ ਇਹ ਗੱਲਬਾਤ ਓਦੌਂ ਹੋਈ ਸੀ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਅਪਣੇ ਅਧਿਕਾਰਿਤ ਅਵਾਸ ‘ਤੇ ਸਿੱਖ ਦੇਲਿਗੇਸ਼ਨ ਦਾ ਸਵਾਗਤ ਕੀਤਾ ਸੀ। ਧਾਲੀਵਾਲ ਵੱਲੋਂ ਅਪ੍ਰੈਲ, 2022 ਦੀ ਜਿਸ ਮੁਲਾਕਾਤ ਦਾ ਹਵਾਲਾ ਦਿੱਤਾ ਗਿਆ ਉਸਦਾ ਨਾਂ ਸੀ ‘ਸਦਭਾਵਨਾ: ਏ ਜੇਸਚਰ ਆਫ਼ ਗੁੱਡਵਿਲ’, ਜਿਸਦੀ ਅਗਵਾਨੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਵੱਲੋਂ ਕੀਤੀ ਗਈ ਸੀ। ਧਾਲੀਵਾਲ ਹੋਰਾਂ ਨੇ ਦੱਸਿਆ, ਜਦੋਂ ਮੈਨੂੰ ਕਿਸਾਨ ਅੰਦੋਲਨ ਦੌਰਾਨ ਡੀਪੋਰਟ ਕੀਤਾ ਗਿਆ ਸੀ, ਓਦੋਂ ਮੈਨੂੰ ਕੋਈ ਦਿੱਕਤ ਨਹੀਂ ਸੀ ਆਈ ਅਤੇ ਹੁਣ ਵੀ ਮੈਨੂੰ ਇਸ ਬਾਰੇ ਕੁਝ ਨਹੀਂ ਕਹਿਣਾ। ਇਹਨਾਂ ਵੱਡਾ ਅਵਾਰਡ ਲੈਣ ਮਗਰੋਂ ਮੈਂ ਬੜਾ ਖੁਸ਼ ਹਾਂ। ਮੈਂ ਹਰਦਮ ਅਪਣੋ ਲੋਕਾਂ ਵਿੱਚ ਹੀ ਰਿਹਾ ਹਾਂ ਅਤੇ ਉਹਨਾਂ ਦੀ ਸੇਵਾ ਕਰਦਾ ਰਹਾਂਗਾ।’ ਉਹਨਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਹਨਾਂ ਨੂੰ ਕਿਹਾ ਸੀ, ‘ ਸਾਡੇ ਤੋਂ ਗਲਤੀ ਹੋ ਗਈ ਕਿ ਤੁਹਾਨੂੰ ਅਸੀਂ ਵਾਪਿਸ ਮੋੜਿਆ ਸੀ।’ ਉਹਨਾਂ ਨੇ ਅੱਗੇ ਦੱਸਿਆ, ‘ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪਣੇ ਅਵਾਸ ‘ਤੇ ਮੈਨੂੰ 150 ਲੋਕਾਂ ਦੇ ਸਾਹਮਣੇ ਮਿਲੇ ਸਨ। ਉਹਨਾਂ ਨੇ ਡੀਪੋਰਟ ਕੀਤੇ ਜਾਣ ਦਾ ਜਿਕਰ ਕਰਦੇ ਹੋਏ ਦੱਸਿਆ ਕਿ ਇੰਦਿਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਇਮੀਗ੍ਰੇਸ਼ਨ ਅਫ਼ਸਰਾਂ ਨੇ ਉਹਨਾਂ ਨੂੰ ਦੋ ਵਿਕਲਪ ਦਿੱਤੇ ਸਨ। ਉਹਨਾਂ ਨੇ ਦੱਸਿਆ, ਮੈਨੂੰ ਕਿਹਾ ਗਿਆ ਸੀ ਕਿ ਜਾਂ ਤਾਂ ਲੰਗਰ ਬੰਦ ਕਰਕੇ ਕਿਸਾਨਾਂ ਨਾਲ ਸਮਝੌਤਾ ਕਰਵਾ ਦਿਓ ਜਾਂ ਵਾਪਿਸ ਚਲੇ ਜਾਓ।’

ਕੀ ਕਿਸਾਨਾਂ ਦੇ ਮੁੱਦੇ ਦਾ ਸਮਰਥਨ ਕਰਦੇ ਹਨ ਧਾਲੀਵਾਲ?

ਕਿਸਾਨ ਪ੍ਰਦਰਸ਼ਨ ‘ਤੇ ਅਪਣਾ ਪੱਖ ਰੱਖਦੇ ਹੋਏ ਉਹਨਾਂ ਨੇ ਕਿਹਾ ਕਿ ਇੱਕ ਵੀਡਿਓ ਵੇਖਣ ਮਗਰੋਂ ਹੀ ਉਹਨਾਂ ਨੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਲਿਆ ਸੀ। ਉਹਨਾਂ ਨੇ ਅੱਗੇ ਦੱਸਿਆ ਕਿ ਉਹ ਤਾਂ ਸਿਰਫ਼ ਸਮਾਜ ਸੇਵਾ ਹੀ ਕਰ ਰਹੇ ਸਨ, ਭਾਂਵੇ ਕਿਸਾਨ ਪ੍ਰਦਰਸ਼ਨ ਰਾਜਨੀਤੀ ਤੋਂ ਪ੍ਰੇਰਿਤ ਸੀ। ਧਾਲੀਵਾਲ ਨੇ ਕਿਹਾ, ‘ ਮੈਂ ਕਿਸਾਨਾਂ ਦੇ ਰਹਿਣ ਅਤੇ ਖਾਣਪੀਣ ਦਾ ਹੀ ਪ੍ਰਬੰਧ ਕਰ ਰਿਹਾ ਸੀ, ਕਿਸੇ ਕਨੂੰਨ ਕਰਕੇ ਨਹੀਂ ਅਤੇ ਨਾਂ ਹੀ ਮੈਂ ਉਹਨਾਂ ਦੇ ਖ਼ਿਲਾਫ਼ ਸੀ। ਇਸ ਨਾਲ ਮੇਰਾ ਕੋਈ ਵਾਸਤਾ ਨਹੀਂ।’ ਉਹਨਾਂ ਨੇ ਕਿਹਾ ਕਿ ਕਿਸਾਨ ਪ੍ਰਦਰਸ਼ਨ ਰਾਜਨੀਤੀ ਤੋਂ ਪ੍ਰੇਰਿਤ ਸੀ ਅਤੇ ਮੈਂ ਸਿਰਫ਼ ਸਮਾਜ ਸੇਵਾ ਕਰਦਾ ਹਾਂ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...