AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਰਮਜ਼ਾਨ ਦੀ ਮੁਬਾਰਕਬਾਦ, ਸਮਾਜਿਕ ਏਕਤਾ ਦਾ ਦਿੱਤਾ ਸੰਦੇਸ਼

ਰਮਜ਼ਾਨ ਇਸਲਾਮੀ ਚੰਦਰ ਕੈਲੰਡਰ (ਹਿਜਰੀ) ਦਾ ਨੌਵਾਂ ਮਹੀਨਾ ਹੈ। ਇਹ ਚੰਨ ਦੇ ਦਿਖਾਈ ਦੇਣ ਨਾਲ ਸ਼ੁਰੂ ਹੁੰਦਾ ਹੈ ਤੇ ਦੁਨੀਆ ਭਰ ਦੇ ਮੁਸਲਮਾਨਾਂ ਲਈ ਰੋਜ਼ਾ ਰੱਖਣ ਦੀ ਮਿਆਦ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਰਮਜ਼ਾਨ ਦੌਰਾਨ, ਮਸਜਿਦਾਂ 'ਚ ਇੱਕ ਵਿਸ਼ੇਸ਼ ਸ਼ਾਮ ਦੀ ਨਮਾਜ਼ ਅਦਾ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਰਮਜ਼ਾਨ ਦੀ ਮੁਬਾਰਕਬਾਦ, ਸਮਾਜਿਕ ਏਕਤਾ ਦਾ ਦਿੱਤਾ ਸੰਦੇਸ਼
ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਰਮਜ਼ਾਨ ਦੀ ਮੁਬਾਰਕਬਾਦ
tv9-punjabi
| Updated On: 19 Feb 2026 10:43 AM IST
Share

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਮਜ਼ਾਨ ਦੇ ਮੌਕੇ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪਾਕ ਮਹੀਨੇ ‘ਚ ਸਮਾਜ ‘ਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰਨਾ ਚਾਹੀਦਾ ਹੈ। ਮੁਸਲਮਾਨਾਂ ਲਈ ਰਮਜ਼ਾਨ ਦਾ ਪਵਿੱਤਰ ਮਹੀਨਾ ਅੱਜ (19 ਫਰਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਇੱਕ ਪੋਸਟ ‘ਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਰਮਜ਼ਾਨ ਮੁਬਾਰਕ! ਇਹ ਪਾਕ ਮਹੀਨਾ ਸਾਡੇ ਸਮਾਜ ‘ਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇ। ਹਰ ਪਾਸੇ ਸ਼ਾਂਤੀ ਤੇ ਖੁਸ਼ਹਾਲੀ ਹੋਵੇ।”

ਰਮਜ਼ਾਨ ਇਸਲਾਮੀ ਚੰਦਰ ਕੈਲੰਡਰ (ਹਿਜਰੀ) ਦਾ ਨੌਵਾਂ ਮਹੀਨਾ ਹੈ। ਇਹ ਚੰਨ ਦੇ ਦਿਖਾਈ ਨਾਲ ਸ਼ੁਰੂ ਹੁੰਦਾ ਹੈ ਤੇ ਦੁਨੀਆ ਭਰ ਦੇ ਮੁਸਲਮਾਨਾਂ ਲਈ ਰੋਜ਼ਾ ਰੱਖਣ ਦੀ ਮਿਆਦ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਰਮਜ਼ਾਨ ਦੌਰਾਨ, ਮਸਜਿਦਾਂ ‘ਚ ਸ਼ਾਮ ਨੂੰ ਇੱਕ ਵਿਸ਼ੇਸ਼ ਨਮਾਜ਼ ਅਦਾ ਕੀਤੀ ਜਾਂਦੀ ਹੈ। ਇਸ ਨਮਾਜ਼ ‘ਚ ਸੰਪੂਰਨ ਕੁਰਾਨ ਦਾ ਪਾਠ ਕੀਤਾ ਜਾਂਦਾ ਹੈ ਤੇ ਈਦ ਦੇ ਚੰਦ ਦੇ ਦਿਖਾਈ ਦੇਣ ਤੱਕ ਜਾਰੀ ਰਹਿੰਦਾ ਹੈ।

“ਹਰ ਪਾਸੇ ਸ਼ਾਂਤੀ ਤੇ ਖੁਸ਼ਹਾਲੀ ਹੋਵੇ”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਮਜ਼ਾਨ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਤੇ ਇਸ ਪਵਿੱਤਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਸਮਾਜ ‘ਚ ਸ਼ਾਂਤੀ, ਖੁਸ਼ਹਾਲੀ ਤੇ ਏਕਤਾ ਲਈ ਕਾਮਨਾ ਕੀਤੀ। ਆਪਣੇ ਸੰਦੇਸ਼ ‘ਚ, ਪ੍ਰਧਾਨ ਮੰਤਰੀ ਨੇ ਲਿਖਿਆ, “ਰਮਜ਼ਾਨ ਮੁਬਾਰਕ! ਇਹ ਸ਼ੁਭ ਮਹੀਨਾ ਸਾਡੇ ਸਮਾਜ ‘ਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇ। ਹਰ ਪਾਸੇ ਸ਼ਾਂਤੀ ਤੇ ਖੁਸ਼ਹਾਲੀ ਹੋਵੇ।”

ਭਾਰਤ ‘ਚ ਅੱਜ ਤੋਂ ਰਮਜ਼ਾਨ ਸ਼ੁਰੂ

ਬੁੱਧਵਾਰ ਸ਼ਾਮ ਨੂੰ ਦੇਸ਼ ਦੇ ਕਈ ਹਿੱਸਿਆਂ’ਚ ਚੰਨ ਦਿਖਾਈ ਦੇਣ ਤੋਂ ਬਾਅਦ, ਭਾਰਤ ‘ਚ ਅੱਜ, ਵੀਰਵਾਰ ਨੂੰ ਰਮਜ਼ਾਨ ਸ਼ੁਰੂ ਹੋ ਜਾਵੇਗਾ। ਚੰਨ ਦਿਖਾਈ ਦੇਣ ‘ਤੇ, ਮੁਸਲਮਾਨ ਅਗਲੇ 30 ਦਿਨਾਂ ਲਈ ਸਵੇਰ ਤੋਂ ਸ਼ਾਮ ਤੱਕ ਰੋਜ਼ੇ ਰੱਖਣਗੇ। ਚਾਂਦਨੀ ਚੌਕ ‘ਚ ਫਤਿਹਪੁਰੀ ਮਸਜਿਦ ਦੇ ਸ਼ਾਹੀ ਇਮਾਮ ਮੌਲਾਨਾ ਮੁਫਤੀ ਮੁਕਰਮ ਅਹਿਮਦ ਨੇ ਚੰਨ ਦਿਖਾਈ ਦੇਣ ਦੀ ਪੁਸ਼ਟੀ ਕੀਤੀ ਤੇ ਰਮਜ਼ਾਨ ਦੇ ਮਹੀਨੇ ਦੀ ਸ਼ੁਰੂਆਤ ਦਾ ਐਲਾਨ ਕੀਤਾ। ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਸਈਦ ਸ਼ਬਾਨ ਬੁਖਾਰੀ ਨੇ ਵੀ ਚੰਨ ਦਿਖਾਈ ਦੇਣ ਦੀ ਪੁਸ਼ਟੀ ਕੀਤੀ।

ਦੁਨੀਆ ਭਰ ਦੇ ਮੁਸਲਮਾਨਾਂ ਲਈ ਇੱਕ ਪਵਿੱਤਰ ਸਮਾਂ

ਦੁਨੀਆ ਭਰ ਦੇ ਮੁਸਲਮਾਨਾਂ ਦੁਆਰਾ ਰਮਜ਼ਾਨ ਨੂੰ ਰੋਜ਼ਾ, ਪ੍ਰਾਰਥਨਾ ਤੇ ਚਿੰਤਨ ਦੇ ਪਵਿੱਤਰ ਸਮੇਂ ਵਜੋਂ ਮਨਾਇਆ ਜਾਂਦਾ ਹੈ। ਇਸ ਮਹੀਨੇ ਦੌਰਾਨ, ਮਸਜਿਦਾਂ ‘ਚ ਤਰਾਵੀਹ ਵਜੋਂ ਜਾਣੀ ਜਾਂਦੀ ਵਿਸ਼ੇਸ਼ ਸ਼ਾਮ ਦੀ ਨਮਾਜ਼ ਅਦਾ ਕੀਤੀ ਜਾਂਦੀ ਹੈ, ਜਿਸ ‘ਚ ਈਦ ਤੋਂ ਪਹਿਲਾਂ ਦੀ ਨਮਾਜ਼ ਦੌਰਾਨ ਸੰਪੂਰਨ ਕੁਰਾਨ ਦਾ ਪਾਠ ਕੀਤਾ ਜਾਂਦਾ ਹੈ।

Follow Us
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...