AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਹਿਲਾ ਰਾਖਵਾਂਕਰਨ ‘ਤੇ ਪ੍ਰਿਯੰਕਾ ਗਾਂਧੀ ਦਾ ਵੱਡਾ ਦਾਅਵਾ, ‘ਕਾਂਗਰਸ ਨੇ ਕੀਤੀ ਸੀ ਸ਼ੁਰੂਆਤ; ਉਦੋਂ ਭਾਜਪਾ ਨੇ ਹੀ ਕੀਤਾ ਸੀ ਵਿਰੋਧ’

ਮਹਿਲਾ ਰਾਖਵਾਂਕਰਨ ਬਿੱਲ 'ਤੇ ਲੋਕ ਸਭਾ ਵਿੱਚ ਚਰਚਾ ਦੌਰਾਨ ਕਾਂਗਰਸ ਸਾਂਸਦ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਜ਼ੋਰਦਾਰ ਹਮਲਾ ਬੋਲਿਆ। ਪ੍ਰਿਯੰਕਾ ਗਾਂਧੀ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਦੀ ਗੱਲ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕੀਤੀ ਸੀ, ਪਰ ਉਸ ਸਮੇਂ ਭਾਰਤੀ ਜਨਤਾ ਪਾਰਟੀ ਨੇ ਹੀ ਇਸ ਦਾ ਸਖ਼ਤ ਵਿਰੋਧ ਕੀਤਾ ਸੀ।

ਮਹਿਲਾ ਰਾਖਵਾਂਕਰਨ 'ਤੇ ਪ੍ਰਿਯੰਕਾ ਗਾਂਧੀ ਦਾ ਵੱਡਾ ਦਾਅਵਾ, 'ਕਾਂਗਰਸ ਨੇ ਕੀਤੀ ਸੀ ਸ਼ੁਰੂਆਤ; ਉਦੋਂ ਭਾਜਪਾ ਨੇ ਹੀ ਕੀਤਾ ਸੀ ਵਿਰੋਧ'
tv9-punjabi
| Updated On: 16 Apr 2026 21:15 PM IST

ਮਹਿਲਾ ਰਾਖਵਾਂਕਰਨ ਬਿੱਲ ‘ਤੇ ਲੋਕ ਸਭਾ ਵਿੱਚ ਚਰਚਾ ਦੌਰਾਨ ਕਾਂਗਰਸ ਸਾਂਸਦ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਜ਼ੋਰਦਾਰ ਹਮਲਾ ਬੋਲਿਆ। ਪ੍ਰਿਯੰਕਾ ਗਾਂਧੀ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਦੀ ਗੱਲ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕੀਤੀ ਸੀ, ਪਰ ਉਸ ਸਮੇਂ ਭਾਰਤੀ ਜਨਤਾ ਪਾਰਟੀ ਨੇ ਹੀ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਸਿਆਸੀ ਵਿਵਸਥਾ ਵਿੱਚ ਮਹਿਲਾ ਰਾਖਵਾਂਕਰਨ ਲਾਗੂ ਕਰਨਾ ਇੱਕ ਇਤਿਹਾਸਕ ਅਤੇ ਅਨੋਖਾ ਕਦਮ ਸੀ, ਜਿਸ ਦਾ ਮੁੱਢ ਕਾਂਗਰਸ ਨੇ ਬੰਨ੍ਹਿਆ ਸੀ।

ਰਾਜੀਵ ਗਾਂਧੀ ਦੇ ਯੋਗਦਾਨ ਦਾ ਕੀਤਾ ਜ਼ਿਕਰ

ਪ੍ਰਿਯੰਕਾ ਗਾਂਧੀ ਨੇ ਸਦਨ ਵਿੱਚ ਬੋਲਦਿਆਂ ਕਿਹਾ ਕਿ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਵਿੱਚ 33 ਫ਼ੀਸਦੀ ਰਾਖਵਾਂਕਰਨ ਦਾ ਪ੍ਰਬੰਧ ਸਭ ਤੋਂ ਪਹਿਲਾਂ ਰਾਜੀਵ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹੀ ਪੇਸ਼ ਕੀਤਾ ਸੀ। ਉਨ੍ਹਾਂ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਉਸ ਸਮੇਂ ਇਹ ਪ੍ਰਬੰਧ ਪਾਸ ਨਹੀਂ ਹੋ ਸਕਿਆ ਸੀ ਕਿਉਂਕਿ ਵਿਰੋਧੀ ਧਿਰਾਂ ਨੇ ਇਸ ਵਿੱਚ ਅੜਿੱਕਾ ਡਾਹਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਪ੍ਰਿਯੰਕਾ ਨੇ ਕਿਹਾ, “ਪ੍ਰਧਾਨ ਮੰਤਰੀ ਜੀ ਨੇ ਅੱਜ ਆਪਣੇ ਭਾਸ਼ਣ ਵਿੱਚ ਇਸ ਦਾ ਜ਼ਿਕਰ ਤਾਂ ਕੀਤਾ, ਪਰ ਉਨ੍ਹਾਂ ਨੇ ਅੱਧੀ ਗੱਲ ਹੀ ਕਹੀ। ਉਨ੍ਹਾਂ ਨੇ ਇਹ ਤਾਂ ਕਿਹਾ ਕਿ ਵਿਰੋਧ ਕਰਨ ਵਾਲੇ ਕੌਣ ਸਨ, ਪਰ ਇਹ ਨਹੀਂ ਦੱਸਿਆ ਕਿ ਉਹ ਵਿਰੋਧ ਕਰਨ ਵਾਲੇ ਖ਼ੁਦ ਭਾਜਪਾ ਵਾਲੇ ਹੀ ਸਨ।” ਉਨ੍ਹਾਂ ਸਪੱਸ਼ਟ ਕੀਤਾ ਕਿ ਯੂ.ਪੀ.ਏ. (UPA) ਸਰਕਾਰ ਪਹਿਲਾਂ ਵੀ ਇਹ ਬਿੱਲ ਲੈ ਕੇ ਆਈ ਸੀ, ਜਿਸ ਨੂੰ ਭਾਜਪਾ ਨੇ ਰੋਕਿਆ ਸੀ।

ਕਾਂਗਰਸ ਰਾਖਵਾਂਕਰਨ ਦੇ ਪੱਖ ਵਿੱਚ ਮਜ਼ਬੂਤੀ ਨਾਲ ਖੜ੍ਹੀ

ਉਨ੍ਹਾਂ ਕਿਹਾ ਕਿ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਕਾਂਗਰਸ ਪਾਰਟੀ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਰਾਖਵਾਂਕਰਨ ਦੇ ਪੱਖ ਵਿੱਚ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਖੜ੍ਹੀ ਰਹੇਗੀ। ਪ੍ਰਿਯੰਕਾ ਨੇ ਕਿਹਾ ਕਿ ਪੀਐਮ ਮੋਦੀ ਦੀਆਂ ਟਿੱਪਣੀਆਂ ਤੋਂ ਅਜਿਹਾ ਮਹਿਸੂਸ ਹੋਇਆ ਜਿਵੇਂ ਭਾਜਪਾ ਹੀ ਮਹਿਲਾ ਰਾਖਵਾਂਕਰਨ ਦੀ ਸਭ ਤੋਂ ਵੱਡੀ ਸਮਰਥਕ ਰਹੀ ਹੈ, ਜਦਕਿ ਸੱਚਾਈ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਲ 2023 ਵਿੱਚ ਰਾਹੁਲ ਗਾਂਧੀ ਦੇ ਪੱਤਰ ਲਿਖਣ ਤੋਂ ਬਾਅਦ ਮੋਦੀ ਸਰਕਾਰ ਨੇ ਅੰਤ ਵਿੱਚ ਇਸ ਐਕਟ ਨੂੰ ਪਾਸ ਕੀਤਾ, ਤਾਂ ਕਾਂਗਰਸ ਨੇ ਬਿਨਾਂ ਕਿਸੇ ਦੇਰੀ ਦੇ ਇਸ ਦਾ ਪੂਰਾ ਸਮਰਥਨ ਕੀਤਾ।

ਜਾਤੀ ਜਨਗਣਨਾ ਤੋਂ ਬਿਨਾਂ ਰਾਖਵਾਂਕਰਨ ਸੰਭਵ ਨਹੀਂ

ਪ੍ਰਿਯੰਕਾ ਗਾਂਧੀ ਨੇ ਜਾਤੀ ਜਨਗਣਨਾ ਦੇ ਮੁੱਦੇ ਨੂੰ ਚੁੱਕਦਿਆਂ ਕਿਹਾ ਕਿ ਸਦਨ ਵਿੱਚ ਪੀਐਮ ਮੋਦੀ ਭਾਵੇਂ ਰਾਹੁਲ ਗਾਂਧੀ ਦਾ ਮਜ਼ਾਕ ਉਡਾਉਂਦੇ ਹਨ, ਪਰ ਘਰ ਜਾ ਕੇ ਉਹ ਰਾਹੁਲ ਦੀਆਂ ਗੱਲਾਂ ‘ਤੇ ਹੀ ਗੌਰ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਬਿੱਲ ਵਿੱਚ ਸਿਆਸੀ ਲਾਹਾ ਲੈਣ ਦੀ ਗੱਲ ਛੁਪੀ ਹੋਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਸਰਕਾਰ ਨੂੰ ਇੰਨੀ ਜਲਦਬਾਜ਼ੀ ਕਿਸ ਗੱਲ ਦੀ ਹੈ? ਪ੍ਰਿਯੰਕਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਜਾਤੀ ਜਨਗਣਨਾ ਦੇ ਅਸਲੀ ਰਾਖਵਾਂਕਰਨ ਸੰਭਵ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਓ.ਬੀ.ਸੀ. (OBC) ਰਾਖਵਾਂਕਰਨ ਦੇ ਮੁੱਦੇ ਤੋਂ ਭੱਜ ਰਹੀ ਹੈ, ਪਰ ਕਾਂਗਰਸ ਓ.ਬੀ.ਸੀ. ਵਰਗ ਦਾ ਹੱਕ ਖੋਹਣ ਨਹੀਂ ਦੇਵੇਗੀ।

Source – ਟੀਵੀ9 ਭਾਰਤਵਰਸ਼

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...