Wrestlers Protest: ਧਰਨੇ ‘ਤੇ ਬੈਠੇ ਪਹਿਲਵਾਨਾਂ ਦਾ ਵੱਡਾ ਐਲਾਨ, ਕਿਹਾ- ਅਸੀਂ ਆਪਣੇ ਸਾਰੇ ਮੈਡਲ ਵਾਪਸ ਕਰਾਂਗੇ

Updated On: 

04 May 2023 12:30 PM

Wrestlers Protest: ਦਿੱਲੀ ਦੇ ਜੰਤਰ-ਮੰਤਰ 'ਤੇ ਬੈਠੇ ਪਹਿਲਵਾਨ ਦੇ ਧਰਨੇ ਨੂੰ 11 ਦਿਨ ਬੀਤ ਚੁੱਕੇ ਹਨ, ਅੱਜ 12ਵਾਂ ਦਿਨ ਹੈ, ਬੀਤੀ ਰਾਤ ਜੰਤਰ-ਮੰਤਰ 'ਤੇ ਹੋਏ ਹੰਗਾਮੇ ਨੂੰ ਦੇਖਦੇ ਹੋਏ ਅੱਜ ਜੰਤਰ-ਮੰਤਰ ਦੀ ਤਸਵੀਰ ਕੁਝ ਬਦਲੀ ਹੋਈ ਹੈ।

Follow Us On

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Singh) ਖਿਲਾਫ ਹੜਤਾਲ ‘ਤੇ ਬੈਠੇ ਪਹਿਲਵਾਨ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਯੂਨੀਅਨ ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਅਤੇ ਅਸਤੀਫ਼ੇ ਦੀ ਮੰਗ ਤੇ ਅੜੇ ਹੋਏ ਪਹਿਲਵਾਨ ਹੁਣ ਤਗ਼ਮੇ ਵਾਪਸ ਕਰਨ ਤੇ ਆ ਗਏ ਹਨ। ਹੜਤਾਲ ‘ਚ ਸ਼ਾਮਲ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਰੇ ਲੋਕ ਆਪਣੇ ਮੈਡਲ ਵਾਪਸ ਕਰਨਗੀਆਂ।

ਧਰਨੇ ‘ਤੇ ਬੈਠੇ ਪਹਿਲਵਾਨਾਂ ਵੱਲੋਂ ਇਹ ਐਲਾਨ ਅਜਿਹੇ ਸਮੇਂ ‘ਚ ਕੀਤਾ ਗਿਆ ਹੈ, ਜਦੋਂ ਦਿੱਲੀ ਪੁਲਿਸ ਨੇ ਸੰਘ ਦੇ ਪ੍ਰਧਾਨ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਹੈ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਉਦੋਂ ਹੀ ਖਤਮ ਹੋਵੇਗੀ ਜਦੋਂ ਪੁਲਿਸ ਸੰਘ ਪ੍ਰਧਾਨ ਨੂੰ ਗ੍ਰਿਫਤਾਰ ਕਰਕੇ ਜੇਲ ‘ਚ ਬੰਦ ਕਰੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਿਨੇਸ਼ ਫੋਗਾਟ ਨੇ ਕਿਹਾ ਕਿ ਉਨ੍ਹਾਂ ਦਾ ਕਰੀਅਰ ਦਾਅ ‘ਤੇ ਲੱਗਾ ਹੋਇਆ ਹੈ। ਇਸ ਦੇ ਨਾਲ ਹੀ ਹੜਤਾਲ ‘ਚ ਸ਼ਾਮਲ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾਵੇਗਾ, ਅਸੀਂ ਛੱਡ ਦੇਵਾਂਗੇ। ਸਾਡਾ ਨਿਸ਼ਾਨਾ ਕੇਵਲ ਬ੍ਰਿਜ ਭੂਸ਼ਣ ਸ਼ਰਨ ਸਿੰਘ ਹੈ।

‘ਅਸੀਂ ਇਸ ਤਰ੍ਹਾਂ ਦੇ ਸਨਮਾਨ ਦੀ ਉਮੀਦ ਨਹੀਂ ਕਰਦੇ’

ਪਹਿਲਵਾਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਸਾਡਾ ਧਰਨਾ ਖਤਮ ਕਰਨਾ ਚਾਹੁੰਦੇ ਹਨ। ਸਾਨੂੰ ਅਜਿਹੇ ਸਨਮਾਨ ਦੀ ਉਮੀਦ ਨਹੀਂ ਹੈ। ਦੇਸ਼ ਦੀ ਇਹ ਹਾਲਤ ਹੈ ਕਿ ਔਰਤਾਂ ਨਾਲ ਇਸ ਤਰ੍ਹਾਂ ਦਾ ਸਲੂਕ ਹੋ ਰਿਹਾ ਹੈ। ਜੇ ਇਸੇ ਤਰ੍ਹਾਂ ਹੀ ਕਰਨਾ ਹੈ, ਤਾਂ ਅਸੀਂ ਮੈਡਲ ਵਾਪਸ ਕਰ ਦਿੰਦੇ ਹਾਂ।

ਵੀਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਵੀ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਮਿਲਣ ਜੰਤਰ-ਮੰਤਰ ਪਹੁੰਚੀ। ਪਹਿਲਵਾਨਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੋਸ਼ ਬਹੁਤ ਗੰਭੀਰ ਹਨ। ਪੁਰਸ਼ ਪੁਲਿਸ ਵਾਲਿਆਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਹੈ। ਜਿਨਸੀ ਸ਼ੋਸ਼ਣ ਦਾ ਮਾਮਲਾ ਚੱਲ ਰਿਹਾ ਹੈ। ਉਨ੍ਹਾਂ ਦੀ ਸੁਰੱਖਿਆ ਦਾ ਕੋਈ ਧਿਆਨ ਨਹੀਂ ਰੱਖਿਆ ਗਿਆ।

ਮਾਲੀਵਾਲ ਨੇ ਦਿੱਲੀ ਪੁਲਿਸ ‘ਤੇ ਬੋਲਿਆ ਹਮਲਾ

ਦਿੱਲੀ ਪੁਲਿਸ ਦੀ ਕਾਰਵਾਈ ਤੇ ਸਵਾਲ ਉਠਾਉਂਦਿਆਂ ਮਾਲੀਵਾਲ ਨੇ ਕਿਹਾ ਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕਿਸੇ ਵਿੱਚ ਹਿੰਮਤ ਨਹੀਂ ਹੈ। ਜਦੋਂ ਮੈਂ ਇੱਥੇ ਆਉਂਦੀ ਹਾਂ, ਮੈਨੂੰ ਖਿੱਚ ਕੇ ਕਾਰ ਵਿੱਚ ਸੁੱਟ ਦਿੱਤਾ ਜਾਂਦਾ ਹੈ। ਬ੍ਰਿਜ ਭੂਸ਼ਣ ਭਾਵੇਂ ਕਿੰਨਾ ਵੀ ਵੱਡਾ ਗੁੰਡਾ ਕਿਉਂ ਨਾ ਹੋਵੇ, ਉਨ੍ਹਾੰ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ।

ਰਾਹੁਲ ਨੇ ਟਵੀਟ ਕਰ ਭਾਜਪਾ ‘ਤੇ ਹਮਲਾ ਬੋਲਿਆ

ਜੰਤਰ-ਮੰਤਰ ‘ਤੇ ਪਹਿਲਵਾਨਾਂ ਨਾਲ ਹੋਏ ਇਸ ਤਰ੍ਹਾਂ ਦੇ ਵਿਵਹਾਰ ਨੂੰ ਲੈ ਕੇ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਇੱਕ ਟਵੀਟ ਵਿੱਚ ਕਾਂਗਰਸ ਨੇਤਾ ਨੇ ਕਿਹਾ ਕਿ ਦੇਸ਼ ਦੇ ਖਿਡਾਰੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਬਹੁਤ ਸ਼ਰਮਨਾਕ ਹੈ। ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਵੀਡੀਓ ਸ਼ੇਅਰ ਕੀਤੀ ਹੈ।

ਉਨ੍ਹਾਂ ‘ਬੇਟੀ ਬਚਾਓ’ ਮੁਹਿੰਮ ਨੂੰ ਪਾਖੰਡ ਕਰਾਰ ਦਿੰਦਿਆਂ ਕਿਹਾ ਕਿ ਅਸਲ ‘ਚ ਭਾਜਪਾ ਭਾਰਤ ਦੀਆਂ ਧੀਆਂ ‘ਤੇ ਤਸ਼ੱਦਦ ਕਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਮਿਲਣ ਪਹੁੰਚੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ