ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਹਿਲਗਾਮ ਦਾ ਬਦਲਾ! ਇੰਟਰਨੈਸ਼ਨਲ ਤੋਂ ਬਾਅਦ ਹੁਣ ਭਾਰਤੀ ਫੌਜ ਦੇ ਨਿਸ਼ਾਨੇ ‘ਤੇ ਲੋਕਲ ਅੱਤਵਾਦੀ

Terrorist Killed in Jammu-Kashmir: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤੀ ਫੌਜ ਨੇ ਕਸ਼ਮੀਰ ਵਿੱਚ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਪਿਛਲੇ 50 ਘੰਟਿਆਂ ਵਿੱਚ, 6 ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ ਵਿੱਚ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸ਼ਾਮਲ ਹਨ। ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਵੀ ਦਾਖਲ ਹੋ ਕੇ ਵੀ 100 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ।

ਪਹਿਲਗਾਮ ਦਾ ਬਦਲਾ! ਇੰਟਰਨੈਸ਼ਨਲ ਤੋਂ ਬਾਅਦ ਹੁਣ ਭਾਰਤੀ ਫੌਜ ਦੇ ਨਿਸ਼ਾਨੇ ‘ਤੇ ਲੋਕਲ ਅੱਤਵਾਦੀ
ਫੌਜ ਦੇ ਨਿਸ਼ਾਨੇ ‘ਤੇ ਲੋਕਲ ਅੱਤਵਾਦੀ
Follow Us
tv9-punjabi
| Updated On: 15 May 2025 15:31 PM

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤੀ ਫੌਜ ਪੂਰੀ ਤਰ੍ਹਾਂ ਹਰਕਤ ਵਿੱਚ ਹੈ। 22 ਅਪ੍ਰੈਲ ਨੂੰ ਹੋਏ ਹਮਲੇ ਤੋਂ ਬਾਅਦ ਫੌਜ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਨਾਲ ਇਸ ਦਾ ਸਾਂਝਾ ਆਪ੍ਰੇਸ਼ਨ ਚੱਲ ਰਿਹਾ ਹੈ। ਘਟਨਾ ਦੇ 23 ਦਿਨ ਬਾਅਦ ਵੀ ਆਰੋਪੀ ਫਰਾਰ ਹਨ, ਪਰ ਉਨ੍ਹਾਂ ਦੀ ਭਾਲ ਜਾਰੀ ਹੈ। ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ, ਫੌਜ ਨੇ ਆਪ੍ਰੇਸ਼ਨ ਸਿੰਦੂਰ ਵੀ ਸ਼ੁਰੂ ਕੀਤਾ ਅਤੇ ਪਾਕਿਸਤਾਨ ਵਿੱਚ ਦਾਖਲ ਹੋ ਕੇ 100 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੇ ਘਰਾਂ ਵਿੱਚ ਪਸਰੇ ਮਾਤਮ ਦੌਰਾਨ ਫੌਜ ਕਸ਼ਮੀਰ ਵਿੱਚ ਵੀ ਅੱਤਵਾਦੀਆਂ ਦਾ ਸਫਾਇਆ ਕਰ ਰਹੀ ਹੈ। ਭਾਰਤੀ ਸੁਰੱਖਿਆ ਬਲਾਂ ਨੇ ਪਿਛਲੇ 50 ਘੰਟਿਆਂ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ 6 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਸਾਰੇ ਅੱਤਵਾਦੀ ਸਥਾਨਕ ਯਾਨੀ ਕਸ਼ਮੀਰੀ ਹਨ।

ਤ੍ਰਾਲ ਐਨਕਾਉਂਟਰ ਵਿੱਚ 3 ਅੱਤਵਾਦੀ ਢੇਰ

ਪੁਲਵਾਮਾ ਜ਼ਿਲ੍ਹੇ ਦੇ ਤਰਾਲ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਤ੍ਰਾਲ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸਹੀ ਜਾਣਕਾਰੀ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਨ। ਮਾਰੇ ਗਏ ਅੱਤਵਾਦੀਆਂ ਦੇ ਨਾਮ ਯਵਾਰ ਅਹਿਮਦ, ਆਮਿਰ ਨਜ਼ੀਰ ਅਤੇ ਆਸਿਫ ਹਨ।

ਸ਼ੋਪੀਆਂ ਵਿੱਚ ਤਿੰਨ ਅੱਤਵਾਦੀ ਢੇਰ

ਇਸ ਤੋਂ ਪਹਿਲਾਂ ਸ਼ੋਪੀਆਂ ਵਿੱਚ ਵੀ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸਨ। ਇਸ ਵਿੱਚ ਲਸ਼ਕਰ-ਏ-ਤੋਇਬਾ ਦਾ ਆਪ੍ਰੇਸ਼ਨ ਕਮਾਂਡਰ ਸ਼ਾਹਿਦ ਕੁੱਟੇ ਵੀ ਸ਼ਾਮਲ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਕੁੱਟੇ ਕਸ਼ਮੀਰ ਘਾਟੀ ਵਿੱਚ ਅੱਤਵਾਦੀਆਂ ਦੀ ਭਰਤੀ ਲਈ ਜ਼ਿੰਮੇਵਾਰ ਸੀ ਅਤੇ ਉਸਨੇ ਬਹੁਤ ਸਾਰੇ ਨੌਜਵਾਨਾਂ ਨੂੰ ਲਸ਼ਕਰ-ਏ-ਤੋਇਬਾ ਵਿੱਚ ਸ਼ਾਮਲ ਹੋਣ ਲਈ ਲੁਭਾਇਆ ਸੀ।

ਸ਼ੋਪੀਆਂ ਵਿੱਚ ਤਿੰਨ ਅੱਤਵਾਦੀ ਢੇਰ

ਇਸ ਤੋਂ ਪਹਿਲਾਂ ਸ਼ੋਪੀਆਂ ਵਿੱਚ ਵੀ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸਨ। ਇਸ ਵਿੱਚ ਲਸ਼ਕਰ-ਏ-ਤੋਇਬਾ ਦਾ ਆਪ੍ਰੇਸ਼ਨ ਕਮਾਂਡਰ ਸ਼ਾਹਿਦ ਕੁੱਟੇ ਵੀ ਸ਼ਾਮਲ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਕੁੱਟੇ ਕਸ਼ਮੀਰ ਘਾਟੀ ਵਿੱਚ ਅੱਤਵਾਦੀਆਂ ਦੀ ਭਰਤੀ ਲਈ ਜ਼ਿੰਮੇਵਾਰ ਸੀ ਅਤੇ ਉਸਨੇ ਬਹੁਤ ਸਾਰੇ ਨੌਜਵਾਨਾਂ ਨੂੰ ਲਸ਼ਕਰ-ਏ-ਤੋਇਬਾ ਵਿੱਚ ਸ਼ਾਮਲ ਹੋਣ ਲਈ ਲੁਭਾਇਆ ਸੀ।

ਅਧਿਕਾਰੀ ਦੇ ਅਨੁਸਾਰ, ਕੁੱਟੇ ਦੇ ਨਾਲ, ਸ਼ੋਪੀਆਂ ਦੇ ਵੰਦੁਨਾ ਮੇਲਹੁਰਾ ਖੇਤਰ ਦੇ ਨਿਵਾਸੀ ਅਦਨਾਨ ਸ਼ਫੀ ਅਤੇ ਗੁਆਂਢੀ ਪੁਲਵਾਮਾ ਜ਼ਿਲ੍ਹੇ ਦੇ ਮੁਰਾਨ ਖੇਤਰ ਦੇ ਨਿਵਾਸੀ ਅਹਿਸਾਨ ਉਲ ਹੱਕ ਸ਼ੇਖ ਵੀ ਮੁਕਾਬਲੇ ਵਿੱਚ ਮਾਰੇ ਗਏ। ਉਨ੍ਹਾਂ ਕਿਹਾ ਕਿ ਤਿੰਨੋਂ ਅੱਤਵਾਦੀ ਦੱਖਣੀ ਕਸ਼ਮੀਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਸਨ ਅਤੇ ਕਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸਨ। ਅੱਤਵਾਦੀਆਂ ਤੋਂ ਏਕੇ ਸੀਰੀਜ਼ ਦੀਆਂ ਦੋ ਰਾਈਫਲਾਂ, ਭਾਰੀ ਮਾਤਰਾ ਵਿੱਚ ਗੋਲਾ ਬਾਰੂਦ, ਗ੍ਰਨੇਡ ਅਤੇ ਹੋਰ ਜੰਗੀ ਸਮੱਗਰੀ ਬਰਾਮਦ ਕੀਤੀ ਗਈ ਹੈ।

ਸ਼ੋਪੀਆਂ ਮੁਕਾਬਲੇ ਬਾਰੇ, ਭਾਰਤੀ ਫੌਜ ਨੇ ਕਿਹਾ ਕਿ ਖੁਫੀਆ ਏਜੰਸੀਆਂ ਵੱਲੋਂ ਜ਼ਿਲ੍ਹੇ ਦੇ ਕੇਲਰ ਜੰਗਲ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ, 13 ਮਈ ਨੂੰ ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਵੱਲੋਂ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ। ਮੁਕਾਬਲੇ ਤੋਂ ਬਾਅਦ, ਲਸ਼ਕਰ-ਏ-ਤੋਇਬਾ/ਟੀਆਰਐਫ ਦੇ ਇੱਕ ਸਥਾਨਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਮੁਕਾਏ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਤਿੰਨੋਂ ਖੇਤਰ ਵਿੱਚ ਹਾਲ ਹੀ ਵਿੱਚ ਹੋਈਆਂ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਇਸ ਕਾਰਵਾਈ ਦੀ ਸਫਲਤਾ ਸਾਰੇ ਸੁਰੱਖਿਆ ਬਲਾਂ ਅਤੇ ਖੁਫੀਆ ਏਜੰਸੀਆਂ ਵਿਚਕਾਰ ਸ਼ਾਨਦਾਰ ਤਾਲਮੇਲ ਦਾ ਨਤੀਜਾ ਹੈ। ਭਾਰਤੀ ਫੌਜ ਅੱਤਵਾਦ ਨੂੰ ਖਤਮ ਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

ਪਾਕਿਸਤਾਨ ਅਤੇ ਪੀਓਕੇ ਵਿੱਚ 100 ਤੋਂ ਵੱਧ ਅੱਤਵਾਦੀ ਢੇਰ

ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਦਾਖਲ ਹੋ ਕੇ 6-7 ਮਈ ਦੀ ਰਾਤ ਨੂੰ ਇੱਕ ਸਟ੍ਰਾਈਕ ਕੀਤੀ। 9 ਥਾਵਾਂ ‘ਤੇ ਹੋਏ ਹਮਲੇ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ। ਜੈਸ਼ ਅਤੇ ਲਸ਼ਕਰ ਦੇ ਟਿਕਾਣੇ ਤਬਾਹ ਕਰ ਦਿੱਤੇ ਗਏ। ਜੈਸ਼ ਮੁਖੀ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਫੌਜ ਦੀ ਕਾਰਵਾਈ ਵਿੱਚ ਮਾਰਿਆ ਗਿਆ ਸੀ। ਉਸਦੇ ਪਰਿਵਾਰ ਦੇ ਕੁੱਲ 10 ਮੈਂਬਰਾਂ ਦੀ ਮੌਤ ਹੋ ਗਈ।

ਅੱਤਵਾਦੀਆਂ ਵਿਰੁੱਧ ਕਾਰਵਾਈ ਕਾਰਨ ਪਾਕਿਸਤਾਨ ਦੀ ਫੌਜ ਬੌਖਲਾ ਗਈ। ਉਸਨੇ ਡਰੋਨਾਂ ਨਾਲ ਸਰਹੱਦ ਨਾਲ ਲੱਗਦੇ ਇਲਾਕਿਆਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਸਦੇ ਸਾਰੇ ਹਮਲੇ ਅਸਫਲ ਹੋ ਗਏ। ਪਾਕਿਸਤਾਨ ‘ਤੇ ਜਵਾਬੀ ਹਮਲਾ ਕਰਦੇ ਹੋਏ, ਭਾਰਤ ਨੇ ਪਾਕਿਸਤਾਨ ਵਿੱਚ ਦਾਖਲ ਹੋ ਕੇ ਦੁਬਾਰਾ ਹਮਲਾ ਕੀਤਾ ਅਤੇ ਇਸਦੇ ਕਈ ਏਅਰਬੇਸਾਂ ਨੂੰ ਤਬਾਹ ਕਰ ਦਿੱਤਾ।

PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...