AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Singer Sukhwinder ਦੇ ਘਰ ਪਹੁੰਚੇ ਸੀਐੱਮ ਭਗਵੰਤ ਸਿੰਘ ਮਾਨ, ਪੰਜਾਬੀ ਅੰਦਾਜ ‘ਚ ਹੋਇਆ ਨਿੱਘਾ ਸਵਾਗਤ

ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਦੇ ਘਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ। ਗਾਇਕ ਸੁਖਵਿੰਦਰ ਸਿੰਘ ਨੇ ਸੀਐੱਮ ਮਾਨ ਦਾ ਨਿੱਘਾ ਸਵਾਗਤ ਕੀਤਾ।

Singer Sukhwinder  ਦੇ ਘਰ ਪਹੁੰਚੇ ਸੀਐੱਮ ਭਗਵੰਤ ਸਿੰਘ ਮਾਨ, ਪੰਜਾਬੀ ਅੰਦਾਜ 'ਚ ਹੋਇਆ ਨਿੱਘਾ ਸਵਾਗਤ
abhishek-thakur
| Updated On: 25 May 2023 15:44 PM IST
Share
CM Bhagwant Mann met Singer Sukhwinder Singh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਦੇ ਘਰ ਪਹੁੰਚੇ। ਜਿੱਥੇ ਗਾਇਕ ਸੁਖਵਿੰਦਰ ਸਿੰਘ ਵੱਲੋਂ ਪੂਰੇ ਰੀਤੀ ਰਿਵਾਜ਼ਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਨਿੱਘਾ ਸੁਆਗਤ ਕੀਤਾ ਗਿਆ ਹੈ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡਿਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਸੁਖਵਿੰਦਰ ਸਿੰਘ ਨੇ CM ਮਾਨ ਨੂੰ ਕੀਤਾ ਸਨਮਾਨਿਤ

CM ਭਗਵੰਤ ਸਿੰਘ ਮਾਨ ਤੇ ਸਿੰਗਰ ਸੁਖਵਿੰਦਰ ਸਿੰਘ ਇੱਕ-ਦੂਜੇ ਦੇ ਗਲੇ ਮਿਲ ਰਹੇ ਹਨ । ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਗਾਇਕ ਸੁਖਵਿੰਦਰ ਸਿੰਘ ਨੇ CM ਭਗਵੰਤ ਮਾਨ ਨੂੰ ਸਨਮਾਨਿਤ ਵੀ ਕੀਤਾ ਹੈ। ਦੱਸ ਦਈਏ ਕਿ CM ਭਗਵੰਤ ਮਾਨ ਅਰਵਿੰਦ ਕੇਜਰੀਵਾਲ (Arvind Kejriwal) ਦੇ ਨਾਲ ਮੁੰਬਈ ਦੌਰੇ ‘ਤੇ ਗਏ ਹਨ।

ਸੁਖਵਿੰਦਰ ਸਿੰਘ ਤੇ CM ਮਾਨ ਹਨ ਪੁਰਾਣੇ ਦੋਸਤ

ਸਿੰਗਰ ਸੁਖਵਿੰਦਰ ਸਿੰਘ ਅਤੇ CM ਭਗਵੰਤ ਸਿੰਘ ਮਾਨ ਦੋਵੇਂ ਪੁਰਾਣੇ ਦੋਸਤ ਹਨ। ਇਸ ਮੁਲਾਕਾਤ ਦੌਰਾਨ ਦੋਵਾਂ ਨੇ ਕਾਫੀ ਸਮਾਂ ਇੱਕ-ਦੂਜੇ ਦੇ ਨਾਲ ਬਿਤਾਇਆ ਤੇ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ। ਦੱਸਦੀਏ ਕਿ ਇਨ੍ਹਾਂ ਤਸਵੀਰਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਗਾਇਕ ਸੁਖਵਿੰਦਰ ਸਿੰਘ ਇੱਕ ਦੂਜੇ ਨੂੰ ਜੱਫੀ ਪਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਸੁਖਵਿੰਦਰ ਸਿੰਘ ਨੇ CM ਮਾਨ ਨੂੰ ਫੁੱਲਾਂ ਦਾ ਹਾਰ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਕੌਣ ਹਨ ਸੁਖਵਿੰਦਰ ਸਿੰਘ?

ਸੁਖਵਿੰਦਰ ਸਿੰਘ ਦਾ ਜਨਮ 18 ਜੁਲਾਈ 1974 ਨੂੰ ਹੋਇਆ ਸੀ ਅਤੇ ਉਹ ਬਾਲੀਵੁੱਡ ਦੇ ਇੱਕ ਮਸ਼ਹੂਰ ਗਾਇਕ ਹਨ। ਸੁਖਵਿੰਦਰ ਸਿੰਘ ‘ਛਈਆਂ-ਛਈਆਂ’, ‘ਵੋ ਕਿਸਨਾ ਹੈ’, ਵਰਗੇ ਗੀਤਾਂ ਲਈ ਜਾਣੇ ਜਾਣੇ ਹਨ। ‘ਛਈਆਂ-ਛਈਆਂ’ ਗੀਤ ਨੂੰ ਗਾਉਣ ‘ਤੇ ਸੁਖਵਿੰਦਰ ਸਿੰਘ ਨੂੰ 1999 ਵਿੱਚ “ਬੈਸਟ ਮੇਲ ਪਲੇਅਬੈਕ ਅਵਾਰਡ” ਵੀ ਮਿਲਿਆ ਸੀ। ਇੰਨ੍ਹਾ ਹੀ ਨਹੀਂ ਸੁਖਵਿੰਦਰ ਸਿੰਘ ਕਈ ਪੰਜਾਬ ਗੀਤ (Punjabi Song) ਗਾਉਣ ਲਈ ਵੀ ਜਾਣੇ ਜਾਂਦੇ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਵੀ ਇੱਕ ਅਦਾਕਾਰ ਸਨ ਅਤੇ ਇਸ ਕਰਕੇ ਕਈ ਕਲਾਕਾਰ ਤੇ ਅਦਾਕਾਰ ਉਨ੍ਹਾਂ ਦੇ ਚੰਗੇ ਮਿੱਤਰ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...