CM ਭਗਵੰਤ ਮਾਨ ਦਾ ਐਲਾਨ: ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਅਫ਼ਵਾਹਾਂ ਤੋਂ ਰਹੋ ਸਾਵਧਾਨ; ਹਰ ਪਰਿਵਾਰ ਨੂੰ 10 ਲੱਖ ਤੱਕ ਮੁਫ਼ਤ ਇਲਾਜ
Mukh Mantri Sehat Yojana Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਇੱਕ ਵਿਸ਼ੇਸ਼ ਵੀਡੀਓ ਸੰਦੇਸ਼ ਰਾਹੀਂ ਮੁਖਾਤਬ ਹੁੰਦਿਆਂ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਇੱਕ ਵਿਸ਼ੇਸ਼ ਵੀਡੀਓ ਸੰਦੇਸ਼ ਰਾਹੀਂ ਮੁਖਾਤਬ ਹੁੰਦਿਆਂ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਯੋਜਨਾ ਸੂਬੇ ਦੇ ਹਰੇਕ ਨਾਗਰਿਕ, ਖਾਸ ਕਰਕੇ ਲੋੜਵੰਦ ਵਰਗਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।
ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਭਗਵੰਤ ਮਾਨ ਨੇ ਇਸ ਪਹਿਲਕਦਮੀ ਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ, ਜੋ ਆਪਣੇ ਹਰ ਨਾਗਰਿਕ ਨੂੰ ਵਿਆਪਕ ਪੱਧਰ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦਾ ਹਰੇਕ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ। ਇਸ ਨਾਲ ਆਮ ਲੋਕਾਂ ‘ਤੇ ਇਲਾਜ ਦੇ ਭਾਰੀ ਵਿੱਤੀ ਬੋਝ ਨੂੰ ਘਟਾਉਣ ਵਿੱਚ ਵੱਡੀ ਮਦਦ ਮਿਲੇਗੀ।
‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲੈ ਕੇ ਪੰਜਾਬ ਦੇ ਵਿਰੋਧੀਆਂ ਵੱਲੋਂ ਫੈ਼ਲਾਈਆਂ ਜਾ ਰਹੀਆਂ ਗ਼ਲਤ ਅਫ਼ਵਾਹਾਂ, ਚੰਡੀਗੜ੍ਹ ਤੋਂ LIVE …… ‘मुख्यमंत्री सेहत योजना’ को लेकर पंजाब के विपक्षियों द्वारा फैलाई जा रही गलत अफवाहें, चंडीगढ़ से LIVE https://t.co/kksJ2sGHrs
— Bhagwant Mann (@BhagwantMann) February 10, 2026
ਰਜਿਸਟ੍ਰੇਸ਼ਨ ਅਤੇ ਸਿਹਤ ਕਾਰਡ ਦੀ ਸਹੂਲਤ
ਯੋਜਨਾ ਦੇ ਲਾਭ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਪਰਿਵਾਰ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਇਸ ਸਿਹਤ ਕਾਰਡ ਲਈ ਯੋਗ ਹਨ। ਇਹ ਕਾਰਡ ਕਿਸੇ ਵੀ ਨਜ਼ਦੀਕੀ ਸੁਵਿਧਾ ਕੇਂਦਰ, ਕਾਮਨ ਸਰਵਿਸ ਸੈਂਟਰ (CSC) ਜਾਂ ਆਧਾਰ ਕਾਰਡ ਤੇ ਵੋਟਰ ਕਾਰਡ ਦੀ ਵਰਤੋਂ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਰਾਹੀਂ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਸਕੀਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਪਰਿਵਾਰ ਇਸ ਦਾ ਲਾਭ ਲੈਣ ਲਈ ਅੱਗੇ ਆ ਰਹੇ ਹਨ।
ਇਹ ਵੀ ਪੜ੍ਹੋ
ਵਿਰੋਧੀਆਂ ਦੇ ਕੂੜ ਪ੍ਰਚਾਰ ‘ਤੇ ਤਿੱਖਾ ਹਮਲਾ
ਮੁੱਖ ਮੰਤਰੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਲੋਕ ਜਾਣ-ਬੁੱਝ ਕੇ ਇਸ ਯੋਜਨਾ ਬਾਰੇ ਝੂਠ ਫੈਲਾ ਰਹੇ ਹਨ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦੇ ਲੋਕਾਂ ਨੂੰ ਅਜਿਹੀਆਂ ਵੱਡੀਆਂ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਬੇਹੂਦਾ ਬਿਆਨਬਾਜ਼ੀ ਲੋਕਾਂ ਨੂੰ ਨਿਰਾਸ਼ ਕਰਨ ਦੇ ਇਰਾਦੇ ਨਾਲ ਕੀਤੀ ਜਾ ਰਹੀ ਹੈ, ਜੋ ਕਿ ਬਿਲਕੁਲ ਗੈਰ-ਵਾਜਬ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਹਸਪਤਾਲਾਂ ਨੂੰ ਸਰਕਾਰ ਵੱਲੋਂ ਸਿੱਧਾ ਭੁਗਤਾਨ ਕੀਤਾ ਜਾਵੇਗਾ ਅਤੇ ਮਰੀਜ਼ ਤੋਂ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।
ਹਸਪਤਾਲਾਂ ਲਈ ਸਖ਼ਤ ਹਦਾਇਤਾਂ
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਇਸ ਯੋਜਨਾ ਤਹਿਤ ਲਗਭਗ 2,600 ਬਿਮਾਰੀਆਂ ਅਤੇ ਇਲਾਜ ਸੇਵਾਵਾਂ ਲਈ ਦਰਾਂ ਨਿਰਧਾਰਤ ਕੀਤੀਆਂ ਹਨ। ਵੱਡੀ ਗਿਣਤੀ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਸਰਕਾਰ ਦੁਆਰਾ ਤੈਅ ਦਰਾਂ ‘ਤੇ ਇਲਾਜ ਦੇਣ ਲਈ ਪਾਬੰਦ ਹਨ।
ਕੈਸ਼ਲੈੱਸ ਪ੍ਰਕਿਰਿਆ: ਹਸਪਤਾਲ ਵਿੱਚ ਦਾਖਲੇ ਤੋਂ ਲੈ ਕੇ ਟੈਸਟ, ਇਲਾਜ ਅਤੇ ਛੁੱਟੀ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ।
ਸ਼ਿਕਾਇਤ ਅਤੇ ਕਾਰਵਾਈ: ਜੇਕਰ ਕੋਈ ਵੀ ਹਸਪਤਾਲ ਇਸ ਯੋਜਨਾ ਤਹਿਤ ਮਰੀਜ਼ ਤੋਂ ਪੈਸਿਆਂ ਦੀ ਮੰਗ ਕਰਦਾ ਹੈ, ਤਾਂ ਤੁਰੰਤ ਸਰਕਾਰ ਕੋਲ ਸ਼ਿਕਾਇਤ ਕੀਤੀ ਜਾਵੇ। ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਹਸਪਤਾਲਾਂ ਵਿਰੁੱਧ ਸਖ਼ਤ ਦੰਡਕਾਰੀ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।


