Arvind Kejriwal ਦੀ CBI ਪੇਸ਼ੀ, ਦਿੱਲੀ ‘ਚ ਪੰਜਾਬ ਦੇ ਮੰਤਰੀ ਵਿਧਾਇਕਾਂ ਦੀ NO ENTRY

Updated On: 

16 Apr 2023 13:32 PM

Arvind Kejriwal: ਆਬਕਾਰੀ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੋਂ CBI ਪੁੱਛਗਿੱਛ ਕਰ ਰਹੀ ਹੈ। ਪੰਜਾਬ ਦੇ ਮੰਤਰੀਆਂ ਅਤੇ ਕਈ ਆਗੂਆਂ ਨੂੰ ਦਿੱਲੀ ਆਉਣ ਤੋਂ ਰੋਕਿਆ ਜਾ ਰਿਹਾ ਹੈ।

Follow Us On

CBI on Liquor Scam: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੋਂ ਆਬਕਾਰੀ ਘੁਟਾਲੇ ਮਾਮਲੇ ਵਿੱਚ CBI ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ AAP ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੇ ਹੱਕ ਵਿੱਚ ਪਹੁੰਚ ਰਹੇ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਰੋਕਿਆ ਜਾ ਰਿਹਾ ਹੈ।

ਚੰਡੀਗੜ੍ਹ, ਪੰਜਾਬ, ਦਿੱਲੀ ‘ਚ ਪ੍ਰਦਰਸ਼ਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਬੀਆਈ ਦੀ ਪੇਸ਼ੀ ਮਾਮਲੇ ਵਿੱਚ ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਵੱਲੋਂ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਾਠੀ ਚਰਜ ਕਰਨ ਦਾ ਇਲਜ਼ਮ ਲਗਾਇਆ ਹੈ।

‘ਪਾਰਟੀ ਵਰਕਰਾਂ ਨੂੰ ਰੋਕਣਾ ਸ਼ਰਮਨਾਕ’

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਟਵੀਟ ਕਰਕੇ ਦਿੱਲੀ ਪੁਲਿਸ ‘ਤੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਨੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਲਾਠੀਚਾਰਜ ਕੀਤਾ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਸੰਵਿਧਾਨ ਅਤੇ ਸੁਪਰੀਮ ਕੋਰਟ ਸਾਨੂੰ ਸ਼ਾਂਤਮਈ ਢੰਗ ਨਾਲ ਘੁੰਮਣ ਅਤੇ ਵਿਰੋਧ ਕਰਨ ਦਾ ਅਧਿਕਾਰ ਦਿੰਦਾ ਹੈ। ਪਰ ‘ਆਪ’ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਰੋਕੇ ਜਾਣ ਦੀ ਘਟਨਾ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ