ਪੰਜਾਬ ਨੂੰ ਮਿਲਿਆ ਨਵਾਂ ਗਵਰਨਰ, ਜਾਣੋਂ ਕੌਣ ਲੈਣਗੇ ਬਨਵਾਰੀ ਲਾਲ ਪੁਰੋਹਿਤ ਦੀ ਥਾਂ
Punjab New Governor Gulab Chand Kataria: ਰਾਸ਼ਟਰਤੀ ਵੱਲੋਂ ਨਵੇਂ ਗਵਰਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਲਾਸ਼ਨਾਥਨ ਨੂੰ ਪੁਡੂਚੇਰੀ ਦਾ ਲੈਫਟੀਨੈਂਟ ਗਵਰਨਰ (ਐਲਜੀ) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ। ਨਾਲ ਹੀ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਪ੍ਰਵਾਨ ਕਰਦੇ ਹੋਏ ਗੁਲਾਬ ਚੰਦ ਕਟਾਰੀਆ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਕਟਾਰੀਆ ਨੂੰ ਪੰਜਾਬ ਦੇ ਰਾਜਪਾਲ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਦੇਸ਼ ਦੇ ਕਈ ਰਾਜਾਂ ਲਈ ਰਾਜਪਾਲਾਂ ਦੀਆਂ ਨਿਯੁਕਤੀਆਂ ਦਾ ਐਲਾਨ ਸ਼ਨੀਵਾਰ ਰਾਤ ਨੂੰ ਕੀਤਾ ਗਿਆ। ਰਾਸ਼ਟਰਪਤੀ ਭਵਨ ਤੋਂ ਮਿਲੀ ਜਾਣਕਾਰੀ ਅਨੁਸਾਰ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮਣੀਪੁਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਗੁਲਾਬ ਚੰਦ ਕਟਾਰੀਆ ਦੀ ਥਾਂ ਲਈ ਹੈ। ਕਟਾਰੀਆ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਕਿਸ ਨੂੰ ਕਿਸ ਰਾਜ ਦੀ ਜ਼ਿੰਮੇਵਾਰੀ ਮਿਲੀ?
ਇਸ ਤੋਂ ਇਲਾਵਾ ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸੰਤੋਸ਼ ਕੁਮਾਰ ਗੰਗਵਾਰ ਝਾਰਖੰਡ ਦੇ ਨਵੇਂ ਰਾਜਪਾਲ ਹੋਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰੀਭੌ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ, ਵਿਸ਼ਨੂੰ ਦੇਵ ਵਰਮਾ ਤੇਲੰਗਾਨਾ ਦੇ ਰਾਜਪਾਲ ਹੋਣਗੇ ਅਤੇ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦੇ ਨਵੇਂ ਰਾਜਪਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਕੈਲਾਸ਼ਨਾਥਨ ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਬਣੇ
ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਅਤੇ ਸੀਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕੇ. ਕੈਲਾਸ਼ਨਾਥਨ ਨੂੰ ਪੁਡੂਚੇਰੀ ਦਾ ਲੈਫਟੀਨੈਂਟ ਗਵਰਨਰ (ਐਲਜੀ) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਨਿਯੁਕਤੀਆਂ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਣਗੀਆਂ।