ਅੰਮ੍ਰਿਤਪਾਲ ਦੇ ਕਰੀਬੀ ਦਲਜੀਤ ਕਲਸੀ ਦਾ ਮਿਲਿਆ ਟਰਾਜਿਟ ਰਿਮਾਂਡ, ਜਲਦ ਪੰਜਾਬ ਲਿਆਵੇਗੀ ਪੁਲਿਸ
ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਡਿਬਰੂਗੜ੍ਹ ਹਨ ਅਤੇ ਕਾਰਵਾਈ ਕਰ ਰਹੇ ਹਨ। ਇੱਸੇ ਕੜੀ ਦੇ ਤਹਿਤ ਪੰਜਾਬ ਪੁਲਿਸ ਅੱਜ ਅੰਮ੍ਰਿਤਪਾਲ ਦੇ ਕਰੀਬੀ ਸ਼ੈਰੀ ਕਲਸੀ ਦਾ ਟਰਾਂਜਿਟ ਰਿਮਾਂਡ ਲਿਆ ਹੈ। ਹੁਣ ਇਸ ਨੂੰ ਲੈ ਕੇ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ।

ਖਡੂਰ ਸਾਹਿਬ ਤੋਂ ਸਾਂਸਦ ਅਤੇ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਦੇ ਸਾਥਿਆਂ ਤੋਂ ਐਨਐਸਏ ਹਟਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ‘ਚ ਹਨ। ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਡਿਬਰੂਗੜ੍ਹ ਹਨ ਅਤੇ ਕਾਰਵਾਈ ਕਰ ਰਹੇ ਹਨ। ਇੱਸੇ ਕੜੀ ਦੇ ਤਹਿਤ ਪੰਜਾਬ ਪੁਲਿਸ ਅੱਜ ਅੰਮ੍ਰਿਤਪਾਲ ਦੇ ਕਰੀਬੀ ਦਲਜੀਤ ਕਲਸੀ ਦਾ ਟਰਾਂਜਿਟ ਰਿਮਾਂਡ ਲਿਆ ਹੈ। ਹੁਣ ਇਸ ਨੂੰ ਲੈ ਕੇ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ।
ਦਲਜੀਤ ਸਿੰਘ ਕਲਸੀ ਇਸ ਸਮੇਂ ਲਗਭਗ 2 ਸਾਲਾਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਨਾਮ 23 ਫਰਵਰੀ 2023 ਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਵੀ ਦਰਜ ਹੈ, ਹਾਲਾਂਕਿ ਉਹ ਇਸ ਵਿੱਚ ਸ਼ਾਮਲ ਨਹੀਂ ਸਨ। ਨਾ ਹੀ ਉਸਦੇ ਖਿਲਾਫ ਕੋਈ ਮਹੱਤਵਪੂਰਨ ਸਬੂਤ ਹੈ।
ਦਰਅਸਲ, ਇਸ ਮਾਮਲੇ ਨਾਲ ਸਬੰਧਤ ਸਾਰੇ ਕੈਦੀ, ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਤੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਹਟਾਏ ਜਾਣ ਤੋਂ ਬਾਅਦ ਕੱਲ੍ਹ ਤੋਂ ਪੰਜਾਬ ਵਾਪਸ ਲਿਆਂਦਾ ਜਾਵੇਗਾ।
ਫਰਵਰੀ 2023 ‘ਚ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਸੀ, ਜਿਸ ਵਿੱਚ ਅੰਮ੍ਰਿਤਪਾਲ ਦੀ ਅਗਵਾਈ ਵਿੱਚ ਮਾਰੂ ਹਥਿਆਰਾਂ ਨਾਲ ਲੈਸ ਲਗਭਗ 200-250 ਲੋਕਾਂ ਦੀ ਭੀੜ ਨੇ ਅਹਾਤੇ ‘ਤੇ ਧਾਵਾ ਬੋਲ ਦਿੱਤਾ ਸੀ, ਆਪਣੇ ਇੱਕ ਸਾਥੀ ਨੂੰ ਜ਼ਬਰਦਸਤੀ ਪੁਲਿਸ ਹਿਰਾਸਤ ਵਿੱਚੋਂ ਛੁਡਵਾਇਆ ਸੀ। ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੁਣ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਲਈ ਤਿਆਰ ਹੈ।
ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਨਜ਼ਰਬੰਦਾਂ ਨੂੰ ਟਰਾਂਸਫਰ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਪੰਜਾਬ ਵਾਪਸ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਜੀਤ ਸਿੰਘ ਤੋਂ ਇਲਾਵਾ, ਬਾਕੀ ਨਜ਼ਰਬੰਦਾਂ ‘ਤੇ NSA ਵਧਾਉਣ ਦਾ ਅਜੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ ਸਮੇਤ ਸੱਤ ਲੋਕਾਂ ‘ਤੇ NSA 19 ਮਾਰਚ ਨੂੰ ਖਤਮ ਹੋ ਜਾਵੇਗਾ।
ਇਹ ਵੀ ਪੜ੍ਹੋ
ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਪਹਿਲਾਂ ਹੀ ਭਗਵੰਤ ਸਿੰਘ ਬਾਜੇਕੇ ਨੂੰ ਆਪਣੀ ਲੋੜੀਂਦੀ ਸੂਚੀ ਵਿੱਚ ਪਾ ਦਿੱਤਾ ਹੈ, ਜਿਸ ਵਿੱਚ ਉਸ ਦਾ ਨਾਮ 10,000 ਹੋਰਾਂ ਵਿੱਚ ਸ਼ਾਮਲ ਹੈ। ਇਸ ਨਾਲ ਇਹ ਸੰਭਾਵਨਾ ਵੱਧ ਜਾਂਦੀ ਹੈ ਕਿ ਜੇਕਰ ਬਾਜੇਕੇ ਨੂੰ ਰਿਹਾਅ ਵੀ ਕਰ ਦਿੱਤਾ ਜਾਂਦਾ ਹੈ, ਤਾਂ ਚੰਡੀਗੜ੍ਹ ਪੁਲਿਸ ਉਸਨੂੰ ਤੁਰੰਤ ਗ੍ਰਿਫ਼ਤਾਰ ਕਰ ਸਕਦੀ ਹੈ।