Weather Update: ਪੰਜਾਬ, ਹਰਿਆਣਾ, ਯੂਪੀ ‘ਚ ਭਾਰੀ ਮੀਂਹ, ਦਿੱਲੀ ‘ਚ ਬੂੰਦਾਬਾਂਦੀ
Punjab Weather: IMD ਦੀ ਭਵਿੱਖਬਾਣੀ ਦੇ ਅਨੁਸਾਰ, ਸ਼ੁੱਕਰਵਾਰ ਯਾਨੀ ਅੱਜ ਪੰਜਾਬ ਦੇਕਈ ਜਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਜਿਲ੍ਹਿਆਂ ਵਿੱਚ ਮੌਸਮ ਸਾਫ ਰਹੇਗਾ।
Punjab Weather Update: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਰਾਜਧਾਨੀ ਦਿੱਲੀ ਦੇ ਨਾਲ-ਨਾਲ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਵੀਰਵਾਰ ਸ਼ਾਮ ਨੂੰ ਬਾਰਿਸ਼ ਹੋਈ। ਇਸ ਕਾਰਨ ਦਿੱਲੀ ਵਾਸੀਆਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ IMD ਨੇ ਸ਼ੁੱਕਰਵਾਰ ਯਾਨੀ ਅੱਜ ਵੀ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਆਈਐਮਡੀ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੀਆਂ ਬਾਕੀ ਸਾਰੀਆਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੇਕਰ ਪੂਰਬੀ ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਪੰਜਾਬ ‘ਚ ਯੈਲੋ ਅਲਰਟ
ਇਸ ਦੇ ਨਾਲ ਹੀ IMD ਨੇ ਦੱਸਿਆ ਕਿ ਸ਼ਨੀਵਾਰ ਨੂੰ ਪੰਜਾਬ ‘ਚ ਮੌਸਮ ਸਾਫ ਰਹੇਗਾ ਪਰ ਐਤਵਾਰ ਅਤੇ ਸੋਮਵਾਰ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਉਤਰਾਖੰਡ ‘ਚ ਰੈੱਡ ਅਲਰਟ
ਦੂਜੇ ਪਾਸੇ, ਮੌਸਮ ਵਿਭਾਗ ਨੇ ਅੱਜ ਤੋਂ 14 ਅਗਸਤ ਤੱਕ ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ‘ਰੈੱਡ’ ਅਲਰਟ ਅਤੇ ‘ਆਰੇਂਜ’ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਪੁਲਿਸ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ‘ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀ ਚਿਤਾਵਨੀ ਦਿੱਤੀ ਗਈ ਹੈ।
The Meteorological Department has issued ‘Red’ Alert and ‘Orange’ Alert from 11 to 14 August 2023 in most of the districts of Uttarakhand: Uttarakhand Police pic.twitter.com/x19jtjk57z
ਇਹ ਵੀ ਪੜ੍ਹੋ
— ANI UP/Uttarakhand (@ANINewsUP) August 10, 2023
ਮੀਂਹ ਕਾਰਨ ਦੋ ਲੋਕਾਂ ਦੀ ਮੌਤ
ਉੱਤਰਾਖੰਡ ‘ਚ ਵੀਰਵਾਰ ਨੂੰ ਵੀ ਭਾਰੀ ਮੀਂਹ ਜਾਰੀ ਰਿਹਾ, ਜਿਸ ਕਾਰਨ ਵੱਖ-ਵੱਖ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਹੜ੍ਹ ਵਰਗੇ ਹਾਲਾਤ ਬਣ ਗਏ, ਜਦਕਿ ਮੀਂਹ ਨਾਲ ਸਬੰਧਤ ਘਟਨਾਵਾਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਤੇਜ਼ ਬਾਰਿਸ਼ ਕਾਰਨ ਨਦੀਆਂ ਅਤੇ ਨਾਲਿਆਂ ਦਾ ਪਾਣੀ ਰਿਹਾਇਸ਼ੀ ਇਲਾਕਿਆਂ ‘ਚ ਦਾਖਲ ਹੋ ਗਿਆ, ਜਿਸ ਤੋਂ ਬਾਅਦ ਕਈ ਥਾਵਾਂ ‘ਤੇ ਲੋਕਾਂ ਨੂੰ ਬਾਹਰ ਕੱਢਿਆ ਗਿਆ।
ਪੁਲਿਸ ਨੇ ਦੱਸਿਆ ਕਿ ਰਿਸ਼ੀਕੇਸ਼ ਨੇੜੇ ਚੌਰਾਸੀ ਕੁਟੀਆ ਇਲਾਕੇ ਵਿੱਚ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗਜਾਨਨ (84) ਵਾਸੀ ਰਾਜਸਥਾਨ ਵਜੋਂ ਹੋਈ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ