‘ਸਦਨ ‘ਚੋਂ ਸੰਸਦ ਮੈਂਬਰ ਨਹੀਂ, ਲੋਕਤੰਤਰ ਹੋਇਆ ਸਸਪੈਂਡ’, ਰਾਘਵ ਚੱਢਾ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਵਾਲ ਉਠਾਇਆ ਹੈ ਕਿ ਸੰਸਦ ਦੀ ਸੁਰੱਖਿਆ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਸਵਾਲ ਪੁੱਛਣ ਵਾਲੇ ਵਿਰੋਧੀ ਧਿਰ ਦੇ 141 ਸੰਸਦ ਮੈਂਬਰਾਂ ਨੂੰ ਕਿਉਂ ਮੁਅੱਤਲ ਕੀਤਾ ਗਿਆ। ਰਾਘਵ ਚੱਢਾ ਨੇ ਕਿਹਾ ਕਿ ਇਹ ਕਿਹੋ ਜਿਹਾ ਲੋਕਤੰਤਰ ਹੈ ਕਿ ਸਰਕਾਰ ਨੂੰ ਸਵਾਲ ਪੁੱਛਣ ਵਾਲਿਆਂ ਨੂੰ ਸਸਪੈਂਡ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੰਸਦ ਤੋਂ ਸੰਸਦ ਮੈਂਬਰਾਂ ਨੂੰ ਮੁਅੱਤਲ ਨਹੀਂ ਕੀਤਾ ਗਿਆ, ਸਗੋਂ ਦੇਸ਼ ਅੰਦਰ ਲੋਕਤੰਤਰ ਮੁਅੱਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਇਨ੍ਹਾਂ ਸਾਂਸਦਾਂ ਨੂੰ ਸਿਰਫ਼ ਇਸ ਲਈ ਮੁਅੱਤਲ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਸੰਸਦ ਦੀ ਸੁਰੱਖਿਆ ‘ਚ ਖਾਮੀਆਂ ‘ਤੇ ਸਵਾਲ ਉਠਾਏ ਸਨ।
‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੰਸਦ ਦੀ ਸੁਰੱਖਿਆ ‘ਚ ਖਾਮੀਆਂ ‘ਤੇ ਸਵਾਲ ਉਠਾਉਣ ਵਾਲੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨਾ ਅੱਜ ਦੇ ਲੋਕਤੰਤਰ ਦੀ ਵੱਡੀ ਵਿਡੰਬਨਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਜਿਸ ਭਾਜਪਾ ਦੇ ਸੰਸਦ ਮੈਂਬਰ ਦੇ ਦਸਤਖ਼ਤਾਂ ਨਾਲ ਮੁਲਜ਼ਮ ਸਦਨ ਦੇ ਅੰਦਰ ਆਏ ਗਿਆ ਸੀ, ਉਹ ਅੱਜ ਵੀ ਸਦਨ ਦੇ ਅੰਦਰ ਹੀ ਬੈਠੇ ਹਨ ਅਤੇ ਉਨ੍ਹਾਂ ਦੀ ਮੈਂਬਰਸ਼ਿਪ ਤੇ ਕੋਈ ਅਸਰ ਨਹੀਂ ਪਿਆ।
‘ਪਾਸ ਬਣਾਉਣ ਲਈ ਜਿਨ੍ਹਾਂ ਦੇ ਦਸਤਖਤ ਕੀਤੇ , ਉਨ੍ਹਾਂ ਤੇ ਐਕਸ਼ਨ ਕਿਉਂ ਨਹੀਂ ?’
‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਦੇ ਇਕ ਸੰਸਦ ਮੈਂਬਰ ਦੇ ਦਸਤਖਤ ਵਾਲਾ ਵਿਜ਼ਟਰ ਪਾਸ ਲੈਣ ਤੋਂ ਬਾਅਦ ਦੋ ਮੁਲਜ਼ਮ ਸਦਨ ਦੇ ਅੰਦਰ ਆਉਂਦੇ ਹਨ ਅਤੇ ਸਦਨ ‘ਤੇ ਹਮਲਾ ਕਰਦੇ ਹਨ। ਇਹ ਦੋਵੇਂ ਮੁਲਜ਼ਮ ਇੱਕ ਤਰ੍ਹਾਂ ਨਾਲ ਭਾਜਪਾ ਦੇ ਸੰਸਦ ਮੈਂਬਰ ਦੇ ਮਹਿਮਾਨ ਸਨ। ਇਸ ਦੇ ਬਾਵਜੂਦ ਭਾਜਪਾ ਸਾਂਸਦ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੀ ਮੈਂਬਰਸ਼ਿਪ ‘ਤੇ ਕੋਈ ਅਸਰ ਨਹੀਂ ਪਿਆ ਹੈ।
I have no hesitation in saying that the democracy has been suspended.
— MP @RaghavChadha pic.twitter.com/jSjVzJ5PmL
ਇਹ ਵੀ ਪੜ੍ਹੋ
— AAP (@AamAadmiParty) December 19, 2023
141 ਸੰਸਦ ਮੈਂਬਰਾਂ ਦੀ ਮੁਅੱਤਲੀ ਕਿੱਥੇ ਦਾ ਇਨਸਾਫ ਹੈ?
ਰਾਘਵ ਚੱਢਾ ਨੇ ਸਵਾਲ ਉਠਾਇਆ ਕਿ ਸੰਸਦ ਦੀ ਸੁਰੱਖਿਆ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਸਵਾਲ ਪੁੱਛਣ ਵਾਲੇ ਵਿਰੋਧੀ ਧਿਰ ਦੇ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨਾ ਕਿਹੜਾ ਇਨਸਾਫ ਹੈ। ਇਹ ਕਿਹੋ ਜਿਹਾ ਲੋਕਤੰਤਰ ਹੈ? ਰਾਘਵ ਚੱਢਾ ਨੇ ਕਿਹਾ ਕਿ ਮੈਨੂੰ ਇਹ ਕਹਿਣ ਵਿਚ ਬਿਲਕੁਲ ਵੀ ਝਿਜਕ ਨਹੀਂ ਹੈ ਕਿ ਅੱਜ ਇਨ੍ਹਾਂ ਸੰਸਦ ਮੈਂਬਰਾਂ ਨੂੰ ਮੁਅੱਤਲ ਨਹੀਂ ਕੀਤਾ ਗਿਆ, ਸਗੋਂ ਲੋਕਤੰਤਰ ਨੂੰ ਮੁਅੱਤਲ ਕੀਤਾ ਗਿਆ ਹੈ।