AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਿਤ ਸ਼ਾਹ ਤੇ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਬਰੀ, ਸੁਲਤਾਨਪੁਰ ਕੋਰਟ ਦਾ ਫੈਸਲਾ

Rahul Gandhi: ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਸੁਲਤਾਨਪੁਰ ਦੀ MP/MLA ਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਇਸ ਮਾਮਲੇ ਦੀ ਸ਼ੁਰੂਆਤ ਮਈ 2018 ਵਿੱਚ ਹੋਈ ਸੀ, ਜਦੋਂ ਰਾਹੁਲ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ, ਬੰਗਲੁਰੂ ਵਿੱਚ ਉਸ ਸਮੇਂ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਬਾਰੇ ਟਿੱਪਣੀ ਕੀਤੀ ਸੀ।

ਅਮਿਤ ਸ਼ਾਹ ਤੇ ਟਿੱਪਣੀ ਮਾਮਲੇ 'ਚ ਰਾਹੁਲ ਗਾਂਧੀ ਬਰੀ, ਸੁਲਤਾਨਪੁਰ ਕੋਰਟ ਦਾ ਫੈਸਲਾ
tv9-punjabi
| Updated On: 26 Oct 2026 11:52 AM IST
Share

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ MP/MLA ਕੋਰਟ ਨੇ ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਟਿੱਪਣੀ ਨਾਲ ਜੁੜੇ ਮਾਣਹਾਨੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਸ਼ੁਭਮ ਵਰਮਾ ਦੀ ਅਦਾਲਤ ਨੇ ਅੱਜ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਦੀ ਟਿੱਪਣੀ ਕਿਸੇ ਵੀ ਤਰ੍ਹਾਂ ਦੀ ਮਾਣਹਾਨੀ ਵਾਲੀ ਨਹੀਂ ਸੀ। ਫੈਸਲੇ ਦੇ ਸਮੇਂ ਰਾਹੁਲ ਗਾਂਧੀ ਅਦਾਲਤ ਵਿੱਚ ਮੌਜੂਦ ਸਨ। ਇਹ ਮਾਮਲਾ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ ਗਏ ਉਨ੍ਹਾਂ ਦੇ ਬਿਆਨ ਨਾਲ ਜੁੜਿਆ ਹੋਇਆ ਸੀ।

ਇਸ ਤੋਂ ਬਾਅਦ, ਕਾਂਗਰਸ ਮੈਂਬਰਾਂ ਨੇ ਸੁਲਤਾਨਪੁਰ MP/MLA ਕੋਰਟ ਦੇ ਬਾਹਰ ਪਟਾਕੇ ਚਲਾ ਕੇ ਜਸ਼ਨ ਮਨਾਇਆ ਗਿਆ। ਇਸ ਦੌਰਾਨ ਮਿਠਾਈਆਂ ਵੀ ਵੰਡੀਆਂ ਗਈਆਂ। ਫੈਸਲੇ ਤੋਂ ਬਾਅਦ, ਰਾਹੁਲ ਗਾਂਧੀ ਲਖਨਊ ਲਈ ਰਵਾਨਾ ਹੋ ਗਏ। ਇਸ ਤੋਂ ਪਹਿਲਾਂ, ਸੁਲਤਾਨਪੁਰ ਜਾਂਦੇ ਸਮੇਂ, ਉਨ੍ਹਾਂ ਦੇ ਕਾਫਲੇ ਵਿੱਚ ਸ਼ਾਮਲ ਵਾਹਨਾਂ ਦੀ ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਟੱਕਰ ਹੋ ਗਈ ਸੀ। ਜਾਣਕਾਰੀ ਅਨੁਸਾਰ, ਪੰਜ ਵਾਹਨ ਅਤੇ ਇੱਕ ਐਂਬੂਲੈਂਸ ਦੀ ਟੱਕਰ ਹੋ ਗਈ ਸੀ। ਹਾਦਸੇ ਵਿੱਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਸੀ।

ਕੀ ਸੀ ਪੂਰਾ ਮਾਮਲਾ?

ਇਸ ਮਾਮਲੇ ਦੀ ਸ਼ੁਰੂਆਤ ਮਈ 2018 ਵਿੱਚ ਹੋਈ ਸੀ, ਜਦੋਂ ਰਾਹੁਲ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ, ਬੰਗਲੁਰੂ ਵਿੱਚ ਉਸ ਸਮੇਂ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਬਾਰੇ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ, ” People in India forget that the president of BJP is a murder accused. Thats the truth ਯਾਨੀ ਭਾਰਤ ਵਿੱਚ ਲੋਕ ਭੁੱਲ ਜਾਂਦੇ ਹਨ ਕਿ ਭਾਜਪਾ ਦੇ ਪ੍ਰਧਾਨ ਕਤਲ ਦਾ ਆਰੋਪੀ ਹੈਨ। ਇਹੀ ਸੱਚਾਈ ਹੈ।”

ਇਹ ਟਿੱਪਣੀ ਸੋਹਰਾਬੂਦੀਨ ਸ਼ੇਖ ਕਥਿਤ ਫਰਜ਼ੀ ਮੁਕਾਬਲੇ ਦੇ ਮਾਮਲੇ ਨਾਲ ਸਬੰਧਤ ਸੀ। ਅਮਿਤ ਸ਼ਾਹ ਨੂੰ 2014 ਵਿੱਚ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਆਰੋਪਾਂ ਤੋਂ ਬਰੀ ਕਰ ਦਿੱਤਾ ਸੀ। ਸਥਾਨਕ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ 4 ਅਗਸਤ, 2018 ਨੂੰ ਸੁਲਤਾਨਪੁਰ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ।

ਲਗਭਗ 8 ਸਾਲ ਚੱਲੀ ਕਾਨੂੰਨੀ ਲੜਾਈ

ਸੁਲਤਾਨਪੁਰ ਦੀ MP/MLA ਕੋਰਟ ਨੇ ਰਾਹੁਲ ਗਾਂਧੀ ਨੂੰ 27 ਨਵੰਬਰ, 2023 ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਲਬ ਕੀਤਾ ਸੀ। 20 ਫਰਵਰੀ, 2024 ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ। ਜੁਲਾਈ 2024 ਵਿੱਚ, ਰਾਹੁਲ ਗਾਂਧੀ ਨੇ ਆਪਣਾ ਬਿਆਨ ਦਰਜ ਕਰਵਾਇਆ ਅਤੇ ਆਰੋਪਾਂ ਤੋਂ ਇਨਕਾਰ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਸ਼ਿਕਾਇਤ ਰਾਜਨੀਤਿਕ ਦੁਰਭਾਵਨਾ ਤੋਂ ਪ੍ਰੇਰਿਤ ਸੀ। ਮੁਕੱਦਮੇ ਦੌਰਾਨ, ਸ਼ਿਕਾਇਤਕਰਤਾ ਨੇ ਗਵਾਹ ਅਤੇ ਸਬੂਤ ਪੇਸ਼ ਕੀਤੇ।

ਸ਼ਿਕਾਇਤਕਰਤਾ ਨੇ ਰਾਹੁਲ ਗਾਂਧੀ ਦੇ ਕਥਿਤ ਆਵਾਜ਼ ਦੇ ਨਮੂਨੇ ਨੂੰ ਰਿਕਾਰਡਿੰਗ ਨਾਲ ਮਿਲਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਹੇਠਲੀ ਅਦਾਲਤ ਨੇ ਇਸਨੂੰ ਖਾਰਿਜ ਕਰ ਦਿੱਤਾ। ਇਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਬਾਅਦ ਦੀਆਂ ਪਟੀਸ਼ਨਾਂ ਹੇਠਲੀ ਅਦਾਲਤ ਅਤੇ ਹਾਈ ਕੋਰਟ ਵਿੱਚ ਅਸਫਲ ਰਹੀਆਂ। ਅਕਤੂਬਰ 2026 ਵਿੱਚ ਦੋਵਾਂ ਧਿਰਾਂ ਦੀਆਂ ਅੰਤਿਮ ਦਲੀਲਾਂ ਖਤਮ ਹੋਣ ਤੋਂ ਬਾਅਦ, ਅਦਾਲਤ ਨੇ ਫੈਸਲੇ ਲਈ 26 ਅਕਤੂਬਰ ਦੀ ਤਰੀਕ ਨਿਰਧਾਰਤ ਕੀਤੀ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...