ਅੰਬੇਡਕਰ ‘ਤੇ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਤੇ ਵਿਰੋਧੀਆਂ ਦਾ ਪ੍ਰਦਰਸ਼ਨ, ਨੀਲੇ ਕੱਪੜਿਆਂ ‘ਚ ਪਹੁੰਚੇ ਰਾਹੁਲ-ਪ੍ਰਿਅੰਕਾ

Updated On: 

19 Dec 2024 11:34 AM

Amit Shah Controversy: ਡਾ. ਭੀਮ ਰਾਓ ਅੰਬੇਡਕਰ 'ਤੇ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ 'ਤੇ ਲੋਕ ਸਭਾ 'ਚ ਵੀ ਹੰਗਾਮਾ ਹੋਇਆ। ਜਿਸ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਨੇ ਮੰਗ ਕੀਤੀ ਕਿ ਗ੍ਰਹਿ ਮੰਤਰੀ ਨੂੰ ਆਪਣੇ ਬਿਆਨ ਤੇ ਮੁਆਫੀ ਮੰਗਣੀ ਚਾਹੀਦੀ ਹੈ।

ਅੰਬੇਡਕਰ ਤੇ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਤੇ ਵਿਰੋਧੀਆਂ ਦਾ ਪ੍ਰਦਰਸ਼ਨ, ਨੀਲੇ ਕੱਪੜਿਆਂ ਚ ਪਹੁੰਚੇ ਰਾਹੁਲ-ਪ੍ਰਿਅੰਕਾ

ਅੰਬੇਡਕਰ 'ਤੇ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਤੇ ਵਿਰੋਧੀਆਂ ਦਾ ਪ੍ਰਦਰਸ਼ਨ, ਨੀਲੇ ਕੱਪੜਿਆਂ 'ਚ ਪਹੁੰਚੇ ਰਾਹੁਲ-ਪ੍ਰਿਅੰਕਾ

Follow Us On

ਵੀਰਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 19ਵਾਂ ਦਿਨ ਹੈ। ਬਾਬਾ ਸਾਹਿਬ ਅੰਬੇਡਕਰ ਦੇ ਅਪਮਾਨ ਨੂੰ ਲੈ ਕੇ ਵਿਵਾਦ ਜਾਰੀ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਰੋਸ ਮਾਰਚ ਕੱਢਿਆ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੀਲੇ ਕੱਪੜੇ ਪਾ ਕੇ ਪਹੁੰਚੇ।

ਡਾ. ਭੀਮ ਰਾਓ ਅੰਬੇਡਕਰ ‘ਤੇ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ‘ਤੇ ਲੋਕ ਸਭਾ ‘ਚ ਵੀ ਹੰਗਾਮਾ ਹੋਇਆ। ਜਿਸ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਨੇ ਮੰਗ ਕੀਤੀ ਕਿ ਗ੍ਰਹਿ ਮੰਤਰੀ ਨੂੰ ਆਪਣੇ ਬਿਆਨ ਤੇ ਮੁਆਫੀ ਮੰਗਣੀ ਚਾਹੀਦੀ ਹੈ।

ਸਦਨ ਚ ਹੋਇਆ ਹੰਗਾਮਾ

ਅੰਬੇਡਕਰ ਵਿਵਾਦ ਨੂੰ ਲੈ ਕੇ ਸਦਨ ‘ਚ ਲਗਾਤਾਰ ਦੂਜੇ ਦਿਨ ਵੀ ਹੰਗਾਮਾ ਹੋਇਆ। 18 ਦਸੰਬਰ ਨੂੰ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਵਿੱਚ ਜੈ ਭੀਮ ਅਤੇ ਮਾਫੀ ਮੰਗੋ ਦੇ ਨਾਅਰੇ ਲਾਏ ਸਨ। ਉਥੇ ਹੀ ਰਾਜ ਸਭਾ ‘ਚ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਸੀ ਕਿ ਅਮਿਤ ਸ਼ਾਹ ਦੇ ਬਿਆਨ ਦੀ ਸਿਰਫ 10-12 ਸੈਕਿੰਡ ਦੀ ਵੀਡੀਓ ਕਲਿੱਪ ਦਿਖਾ ਕੇ ਵਿਰੋਧੀ ਨੇਤਾ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਵਿਵਾਦ ਪੈਦਾ ਕਰ ਰਹੇ ਹਨ।

ਕੇਜਰੀਵਾਲ ਨੇ ਲਿੱਖਿਆ ਪੱਤਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਦੇ ਬਿਆਨ ਨੂੰ ਲੈਕੇ ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਪੱਤਰ ਲਿਖਿਆ ਹੈ। ਦਰਅਸਲ ਮੋਦੀ ਸਰਕਾਰ ਨੂੰ ਦੋਵੇਂ ਹੀ ਪਾਰਟੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਇਸ ਕਰਕੇ ਕੇਜਰੀਵਾਲ ਨੇ ਇਸ ਪੱਤਰ ਰਾਹੀਂ ਮੋਦੀ ਸਰਕਾਰ ਤੇ ਦਬਾਅ ਬਣਾਉਣ ਦੀ ਕੋਸ਼ਿਸ ਕੀਤੀ ਹੈ।

Exit mobile version