AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝਾਰਖੰਡ ਹੋਵੇ ਜਾਂ ਜੰਤਰ-ਮੰਤਰ… ਰਾਹੁਲ ਗਾਂਧੀ ਬੋਲੇ- ਵਿਦਿਆਰਥੀਆਂ ‘ਤੇ ਲਾਠੀਚਾਰਜ ਨਾਮਨਜੂਰ

Rahul Gandhi on Amit Shah: ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ 'ਤੇ ਹਮਲਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਅਮਿਤ ਸ਼ਾਹ ਅੱਗੇ ਆਉਣ ਅਤੇ ਜਵਾਬ ਦੇਣ ਕਿ ਵਿਦਿਆਰਥੀਆਂ 'ਤੇ ਹਮਲੇ ਦਾ ਹੁਕਮ ਕਿਸਨੇ ਦਿੱਤਾ। ਅਮਿਤ ਸ਼ਾਹ ਨੂੰ ਸਪੱਸ਼ਟ ਕਰਨਾ ਹੋਵੇਗਾ ਕਿ ਦਿੱਲੀ ਵਿੱਚ ਸਾਡੇ ਨੌਜਵਾਨਾਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸਨੇ ਦਿੱਤਾ ਸੀ।

ਝਾਰਖੰਡ ਹੋਵੇ ਜਾਂ ਜੰਤਰ-ਮੰਤਰ... ਰਾਹੁਲ ਗਾਂਧੀ ਬੋਲੇ- ਵਿਦਿਆਰਥੀਆਂ 'ਤੇ ਲਾਠੀਚਾਰਜ ਨਾਮਨਜੂਰ
tv9-punjabi
| Updated On: 10 Aug 2026 18:52 PM IST
Share

ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਇਸ ਵਾਰ ਉਨ੍ਹਾਂ ਦੇ ਨਿਸ਼ਾਨੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਹਨ। ਉਨ੍ਹਾਂ ਮੰਗ ਕੀਤੀ ਕਿ ਅਮਿਤ ਸ਼ਾਹ ਅੱਗੇ ਆਉਣ ਅਤੇ ਜਵਾਬ ਦੇਣ ਕਿ ਵਿਦਿਆਰਥੀਆਂ ‘ਤੇ ਹਮਲੇ ਦਾ ਹੁਕਮ ਕਿਸਨੇ ਦਿੱਤਾ। ਇੱਕ ਪ੍ਰੈਸ ਕਾਨਫਰੰਸ ਦੌਰਾਨ, ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, “ਸਵਾਲ ਇਹ ਨਹੀਂ ਸੀ ਕਿ ਅਮਿਤ ਸ਼ਾਹ ਸੰਸਦ ਵਿੱਚ ਆ ਕੇ ਆਮ ਮੁੱਦਿਆਂ ‘ਤੇ ਭਾਸ਼ਣ ਦੇਣਗੇ ਜਾਂ ਨਹੀਂ। ਸਵਾਲ ਹਮੇਸ਼ਾ ਇਹ ਰਿਹਾ ਹੈ ਕਿ ਅਮਿਤ ਸ਼ਾਹ ਨੂੰ ਸਪੱਸ਼ਟ ਕਰਨਾ ਹੋਵੇਗਾ ਕਿ ਦਿੱਲੀ ਵਿੱਚ ਸਾਡੇ ਨੌਜਵਾਨਾਂ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸਨੇ ਦਿੱਤਾ ਸੀ। ਪੈਲੇਟ ਗੰਨਸ ਚਲਾਈਆਂ ਗਈਆਂ, ਵਿਦਿਆਰਥੀਆਂ ਨੂੰ ਕਿੱਲਾਂ ਨਾਲ ਜੜੇ ਡੰਡਿਆਂ ਨਾਲ ਕੁੱਟਿਆ ਗਿਆ। ਉਨ੍ਹਾਂ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਚਾਹੀਦਾ ਹੈ। ਕੀ ਉਨ੍ਹਾਂ ਨੇ ਇਹ ਹੁਕਮ ਦਿੱਤਾ ਸੀ ਜਾਂ ਨਹੀਂ?”

ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਹੁਕਮ ਦਿੱਤਾ ਸੀ ਤਾਂ ਉਹ ਸਾਡੇ ਬੱਚਿਆਂ ‘ਤੇ ਗੋਲੀ ਚਲਾਉਣ ਦੇ ਦੋਸ਼ੀ ਹਨ। ਅਤੇ ਜੇਕਰ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਨਹੀਂ ਸੀ, ਤਾਂ ਉਹ ਅਯੋਗ ਹਨ। ਕਿਸੇ ਵੀ ਹਾਲਤ ਵਿੱਚ, ਉਨ੍ਹਾਂ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ। ਇਹ ਚਰਚਾ ਦਾ ਵਿਸ਼ਾ ਸੀ। ਰਾਹੁਲ ਨੇ ਕਿਹਾ ਕਿ ਸ਼ਾਹ ਨੂੰ ਜਵਾਬ ਦੇਣਾ ਹੋਵੇਗਾ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਦੂਜਾ, ਜੋ ਹੋਇਆ ਉਸ ਲਈ ਪ੍ਰਧਾਨ ਮੰਤਰੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਤੀਜਾ ਮੁੱਦਾ ਰਾਮ ਮੰਦਰ ਵਿੱਚ ਚੋਰੀ ਦਾ ਸੀ। ਪ੍ਰਧਾਨ ਮੰਤਰੀ ਦੇ ਬਹੁਤ ਨੇੜੇ ਦੇ ਲੋਕਾਂ ਨੇ ਰਾਮ ਮੰਦਰ ਵਿੱਚ ਚੋਰੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ‘ਤੇ ਜਵਾਬ ਦੇਣਾ ਚਾਹੀਦਾ ਹੈ। ਇਹ ਤਿੰਨ ਮੁੱਦੇ ਹਨ। ਇਸ ਲਈ ਹੁਣ ਅਮਿਤ ਸ਼ਾਹ ਅਚਾਨਕ ਕਹਿ ਰਹੇ ਹਨ ਕਿ ਉਹ ਬੋਲਣ ਲਈ ਤਿਆਰ ਹਨ।

ਅਮਿਤ ਸ਼ਾਹ ਦੀਆਂ ਮਨਘੜਤ ਗੱਲਾਂ ਵਿੱਚ ਦਿਲਚਸਪੀ ਨਹੀਂ

ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, “ਸਾਨੂੰ ਉਨ੍ਹਾਂ ਦੀਆਂ ਮਨਘੜਤ ਗੱਲਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ। ਸਾਨੂੰ ਇਸ ਵਿੱਚ ਦਿਲਚਸਪੀ ਹੈ ਕਿ ਉਨ੍ਹਾਂ ਨੇ ਸਾਡੇ ਬੱਚਿਆਂ ‘ਤੇ ਗੋਲੀਬਾਰੀ ਦਾ ਹੁਕਮ ਦਿੱਤਾ ਸੀ ਜਾਂ ਨਹੀਂ। ਪਹਿਲਾਂ, ਉਨ੍ਹਾਂਨੂੰ ਇਹ ਬਿਲਕੁਲ ਸਪੱਸ਼ਟ ਕਰਨਾ ਹੋਵੇਗੀ। ਤਦ ਹੀ ਕੋਈ ਚਰਚਾ ਹੋ ਸਕਦੀ ਹੈ। ਇਹੀ ਸਥਿਤੀ ਹੈ, ਅਤੇ ਇਹੀ ਵਿਰੋਧੀ ਧਿਰ ਮੰਗ ਕਰ ਰਹੀ ਹੈ। ਅਸੀਂ ਪਿਛਲੇ 15 ਦਿਨਾਂ ਤੋਂ ਇਹ ਮੰਗ ਕਰ ਰਹੇ ਹਾਂ।” ਉਨ੍ਹਾਂ ਅੱਗੇ ਕਿਹਾ, “ਅਮਿਤ ਸ਼ਾਹ ਵਿੱਚ ਸੰਸਦ ਵਿੱਚ ਆ ਕੇ ਸਾਡੇ ਸਾਹਮਣੇ ਖੜ੍ਹੇ ਹੋਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਨੇ ਪਿਛਲੇ 15 ਦਿਨਾਂ ਵਿੱਚ ਇਹੀ ਦਿਖਾਇਆ ਹੈ। ਨਾ ਤਾਂ ਪ੍ਰਧਾਨ ਮੰਤਰੀ ਮੋਦੀ ਅਤੇ ਨਾ ਹੀ ਅਮਿਤ ਸ਼ਾਹ ਵਿੱਚ ਹਿੰਮਤ ਹੈ।”

ਝਾਰਖੰਡ ਵਿੱਚ ਵਿਦਿਆਰਥੀਆਂ ਤੇ ਤਾਕਤ ਦੀ ਵਰਤੋਂ ਗਲਤ

ਝਾਰਖੰਡ ਵਿੱਚ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਰਾਜ ਸਰਕਾਰ ਨੂੰ ਵਿਦਿਆਰਥੀਆਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਝਾਰਖੰਡ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਗਲਤ ਹੈ। ਵਿਦਿਆਰਥੀਆਂ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਅਤੇ ਸਿਰਫ ਗੱਲਬਾਤ ਹੀ ਹੱਲ ਕੱਢ ਸਕਦੀ ਹੈ। ਰਾਹੁਲ ਨੇ ਕਿਹਾ ਕਿ ਝਾਰਖੰਡ ਸਰਕਾਰ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...