AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

BJP ਨਵਾਂ ਚੋਣ ਨਕਸ਼ਾ ਬਣਾਉਣਾ ਚਾਹੁੰਦੀ ਹੈ, 850 ਸੀਟਾਂ ਲੋਕਤੰਤਰ ਨੂੰ ਖ਼ਤਮ ਕਰਨ ਦਾ ਨੰਬਰ… ਹੱਦਬੰਦੀ ਬਿੱਲ ‘ਤੇ ਰਾਹੁਲ ਗਾਂਧੀ ਦੀ ਹਮਲਾ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹੱਦਬੰਦੀ (ਪਰੀਸੀਮਨ) ਬਿੱਲ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਦੀ ਨੀਅਤ 'ਤੇ ਗੰਭੀਰ ਸਵਾਲ ਚੁੱਕੇ।

BJP ਨਵਾਂ ਚੋਣ ਨਕਸ਼ਾ ਬਣਾਉਣਾ ਚਾਹੁੰਦੀ ਹੈ, 850 ਸੀਟਾਂ ਲੋਕਤੰਤਰ ਨੂੰ ਖ਼ਤਮ ਕਰਨ ਦਾ ਨੰਬਰ... ਹੱਦਬੰਦੀ ਬਿੱਲ 'ਤੇ ਰਾਹੁਲ ਗਾਂਧੀ ਦੀ ਹਮਲਾ
tv9-punjabi
| Published: 28 Nov 2026 19:37 PM IST
Share

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹੱਦਬੰਦੀ (ਪਰੀਸੀਮਨ) ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਦੀ ਨੀਅਤ ‘ਤੇ ਗੰਭੀਰ ਸਵਾਲ ਚੁੱਕੇ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਲੋਕ ਮੰਨਦੇ ਹਨ ਕਿ ਪਿਛਲੇ 10 ਸਾਲਾਂ ਤੋਂ ਵੋਟਾਂ ਦੀ ਚੋਰੀ ਕਰਕੇ ਚੋਣਾਂ ਜਿੱਤੀਆਂ ਜਾ ਰਹੀਆਂ ਹਨ, ਪਰ ਜਦੋਂ ਵਿਰੋਧੀ ਧਿਰ ਨੇ ਉਹ ਰਾਹ ਬੰਦ ਕਰ ਦਿੱਤਾ ਤਾਂ ਹੁਣ ਇਨ੍ਹਾਂ ਲੋਕਾਂ ਨੇ ਨਵਾਂ ਪਲਾਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦਾ ਨਵਾਂ ਚੋਣ ਨਕਸ਼ਾ ਬਣਾਉਣਾ ਚਾਹੁੰਦੀ ਹੈ ਅਤੇ ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾਣਾ ਚਾਹੁੰਦੀ ਹੈ, ਪਰ ਕਾਂਗਰਸ ਅਜਿਹਾ ਕਦੇ ਨਹੀਂ ਹੋਣ ਦੇਵੇਗੀ।

ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਲੋਕ ਸਭਾ ਵਿੱਚ 543 ਮੈਂਬਰਾਂ ਦੀ ਬਜਾਏ 850 ਮੈਂਬਰ ਹੋਣੇ ਚਾਹੀਦੇ ਹਨ ਅਤੇ ਇਸ ਲਈ ਉਹ ਮਹਿਲਾ ਰਾਖਵੇਂਕਰਨ ਦਾ ਬਹਾਨਾ ਬਣਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਪਹਿਲਾਂ ਹੀ ਪਾਸ ਹੋ ਚੁੱਕਾ ਹੈ ਅਤੇ ਇਸ ਨੂੰ ਕੱਲ੍ਹ ਵੀ ਲਾਗੂ ਕੀਤਾ ਜਾ ਸਕਦਾ ਹੈ, ਤਾਂ ਫਿਰ 850 ਸੀਟਾਂ ਕਰਨ ਦੀ ਕੀ ਲੋੜ ਹੈ? ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਅਸਾਮ ਅਤੇ ਜੰਮੂ-ਕਸ਼ਮੀਰ ਵਿੱਚ ਲੁਕਿਆ ਹੋਇਆ ਹੈ, ਕਿਉਂਕਿ ਜਦੋਂ ਤੁਹਾਡੇ ਕੋਲ ਖੇਡਣ ਲਈ 850 ਸੀਟਾਂ ਹੋਣਗੀਆਂ, ਤਾਂ ਤੁਸੀਂ ਆਪਣੀ ਮਰਜ਼ੀ ਮੁਤਾਬਕ ਜਿੰਨੇ ਮਰਜ਼ੀ ਬਦਲਾਅ ਕਰ ਸਕਦੇ ਹੋ।

ਚੋਣ ਨਕਸ਼ੇ ਨੂੰ ਆਪਣੇ ਫਾਇਦੇ ਲਈ ਬਦਲਣਾ ਚਾਹੁੰਦੀ ਹੈ ਭਾਜਪਾ: ਰਾਹੁਲ

ਕਾਂਗਰਸ ਆਗੂ ਨੇ ਕਿਹਾ ਕਿ ਭਾਰਤ ਦੇ ਚੋਣ ਨਕਸ਼ੇ ਨੂੰ ਮੁੜ ਡਿਜ਼ਾਈਨ ਕਰਨ ਦਾ ਇਹ ਦਾਇਰਾ ਬਹੁਤ ਵੱਡਾ ਹੈ। ਇਸ ਨਾਲ ਭਾਜਪਾ ਨੂੰ ਆਪਣੇ ਸਿਆਸੀ ਫਾਇਦੇ ਲਈ ਦੇਸ਼ ਦਾ ਚੋਣ ਨਕਸ਼ਾ ਮੁੜ ਉਲੀਕਣ ਦਾ ਮੌਕਾ ਮਿਲ ਜਾਵੇਗਾ, ਜਿਸ ਰਾਹੀਂ ਉਹ ਆਪਣੇ ਵਿਰੋਧੀ ਭਾਈਚਾਰਿਆਂ ਦੀ ਨੁਮਾਇੰਦਗੀ ਨੂੰ ਕਮਜ਼ੋਰ ਕਰ ਸਕੇਗੀ ਅਤੇ ਚੋਣਵੇਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾ ਸਕੇਗੀ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਉਹ ਸਮਾਂ ਨਹੀਂ ਰਿਹਾ ਕਿ ਉਹ ਜਦੋਂ ਚਾਹੁਣ ਅਤੇ ਜਿੱਥੇ ਚਾਹੁਣ ਚੋਣਾਂ ਵਿੱਚ ਧਾਂਦਲੀ ਕਰ ਲੈਣ। ਉਨ੍ਹਾਂ ਦਾਅਵਾ ਕੀਤਾ ਕਿ ਭਾਵੇਂ ਉਹ ਅਜੇ ਵੀ ਧਾਂਦਲੀ ਕਰ ਸਕਦੇ ਹਨ, ਪਰ ਪੂਰਾ ਭਾਰਤ ਹੁਣ ਇਹ ਜਾਣ ਚੁੱਕਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੇ ਸਰਵੇਖਣ ਤੋਂ ਪਤਾ ਲੱਗਦਾ ਹੈ ਕਿ 80 ਫ਼ੀਸਦੀ ਭਾਰਤ ਅਤੇ ਲਗਭਗ 100 ਫ਼ੀਸਦੀ ‘ਜੈਨ ਜ਼ੀ’ (Gen Z) ਨੌਜਵਾਨ ਮੰਨਦੇ ਹਨ ਕਿ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਗਿਆਨੇਸ਼ ਕੁਮਾਰ ਚੋਣਾਂ ਵਿੱਚ ਧਾਂਦਲੀ ਕਰਦੇ ਹਨ। ਇਸੇ ਲਈ ਹੁਣ ਉਹ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਨਵਾਂ ਚੋਣ ਨਕਸ਼ਾ ਬਣਾਉਣ ਦੀ ਯੋਜਨਾ ਲੈ ਕੇ ਆਏ ਹਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਖ਼ੁਦ ਮੰਨਿਆ ਹੈ ਕਿ 2024 ਦੀਆਂ ਚੋਣਾਂ ਵਿੱਚ 140 ਮਿਲੀਅਨ (14 ਕਰੋੜ) ਅਜਿਹੇ ਲੋਕਾਂ ਨੇ ਵੋਟ ਪਾਈ, ਜੋ ਯੋਗ ਵੋਟਰ ਨਹੀਂ ਸਨ ਅਤੇ ਜਿਨ੍ਹਾਂ ਨੂੰ ਵੋਟ ਨਹੀਂ ਪਾਉਣੀ ਚਾਹੀਦੀ ਸੀ। ਰਾਹੁਲ ਗਾਂਧੀ ਅਨੁਸਾਰ, ਚੋਣ ਕਮਿਸ਼ਨ ਦੇ ਹੀ ਅੰਕੜਿਆਂ ਮੁਤਾਬਕ 2024 ਦੀਆਂ ਚੋਣਾਂ ਗੈਰ-ਕਾਨੂੰਨੀ ਸਨ।

“2024 ਦੀਆਂ ਚੋਣਾਂ ਫਰਜ਼ੀ ਸਨ”: ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਜੰਮੂ-ਕਸ਼ਮੀਰ ਵਿੱਚ ਸੀਟਾਂ ਮੁੜ ਬਣਾਈਆਂ ਗਈਆਂ, ਬਿਹਾਰ ਵਿੱਚ ਵੋਟਰਾਂ ਦੇ ਨਾਮ ਕੱਟੇ ਗਏ, ਅਸਾਮ ਵਿੱਚ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਪੂਰੇ ਸੂਬੇ ਦਾ ਪੁਨਰਗਠਨ ਕੀਤਾ ਗਿਆ ਅਤੇ ਪੱਛਮੀ ਬੰਗਾਲ ਵਿੱਚ 100 ਤੋਂ ਵੱਧ ਸੀਟਾਂ ਚੋਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਮੋਦੀ, ਸ਼ਾਹ ਅਤੇ ਗਿਆਨੇਸ਼ ਕੁਮਾਰ ਨੂੰ ਘੇਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਕੋਲ ਗਿਆਨੇਸ਼ ਕੁਮਾਰ ਬਾਰੇ ਕਾਫ਼ੀ ਜਾਣਕਾਰੀ ਹੈ, ਜੋ ਜਲਦ ਹੀ ਜਨਤਕ ਕੀਤੀ ਜਾਵੇਗੀ ਅਤੇ ਉਹ ਬਚ ਨਹੀਂ ਸਕਣਗੇ। ਉਨ੍ਹਾਂ ਮੁੜ ਦੁਹਰਾਇਆ ਕਿ 2024 ਦੀਆਂ ਚੋਣਾਂ ਫਰਜ਼ੀ ਸਨ।

“850 ਭਾਰਤ ਦੇ ਲੋਕਤੰਤਰ ਦਾ ਕਤਲ ਕਰਨ ਵਾਲਾ ਅੰਕੜਾ ਹੈ”

ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, “ਜੈਨ ਜ਼ੀ (Gen Z), ਕਿਰਪਾ ਕਰਕੇ ਇਹ ਨੰਬਰ ਯਾਦ ਰੱਖਣਾ— 850 ਭਾਰਤ ਦੇ ਲੋਕਤੰਤਰ ਦਾ ਕਤਲ ਕਰਨ ਦਾ ਨੰਬਰ ਹੈ।” ਉਨ੍ਹਾਂ ਕਿਹਾ ਕਿ ਇਸ ਪਿੱਛੇ ਸੋਚ ਇਹ ਹੈ ਕਿ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਗਿਆਨੇਸ਼ ਕੁਮਾਰ ਨੂੰ ਇੱਕ ਖਾਲੀ ਕੈਨਵਸ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਮਰਜ਼ੀ ਨਾਲ ਭਾਰਤ ਦੇ ਚੋਣ ਹਲਕਿਆਂ ਦਾ ਨਕਸ਼ਾ ਬਦਲ ਸਕਣ ਅਤੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰ ਸਕਣ।

ਹੱਦਬੰਦੀ ਕਮਿਸ਼ਨ ਦੀ ਬਣਤਰ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਦੱਸਿਆ ਕਿ ਇਸ ਕਮਿਸ਼ਨ ਵਿੱਚ ਗਿਆਨੇਸ਼ ਕੁਮਾਰ ਇੱਕ ਮੈਂਬਰ ਹੋਣਗੇ, ਉਨ੍ਹਾਂ ਦੇ ਨਾਲ ਮੋਦੀ ਅਤੇ ਸ਼ਾਹ ਵੱਲੋਂ ਚੁਣਿਆ ਗਿਆ ਸੁਪਰੀਮ ਕੋਰਟ ਦਾ ਇੱਕ ਸਾਬਕਾ ਜੱਜ ਹੋਵੇਗਾ, ਅਤੇ ਤੀਜੇ ਮੈਂਬਰ ਦੀ ਚੋਣ ਖ਼ੁਦ ਗਿਆਨੇਸ਼ ਕੁਮਾਰ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ‘ਤੇ ਕਬਜ਼ਾ ਕਰ ਲਿਆ ਗਿਆ ਹੈ ਅਤੇ ਹੁਣ ਹੱਦਬੰਦੀ ਕਮਿਸ਼ਨ ਨੂੰ ਸਰਗਰਮ ਕੀਤਾ ਜਾ ਰਿਹਾ ਹੈ, ਜਿਸ ਦੀ ਬਣਤਰ ਮੋਦੀ ਅਤੇ ਸ਼ਾਹ ਨੂੰ ਪੂਰਾ ਕੰਟਰੋਲ ਦਿੰਦੀ ਹੈ ਅਤੇ ਇਸ ਦੇ ਫੈਸਲਿਆਂ ਨੂੰ ਅਦਾਲਤ ਵਿੱਚ ਚੁਣੌਤੀ ਵੀ ਨਹੀਂ ਦਿੱਤੀ ਜਾ ਸਕਦੀ।

2027 ਦੀ ਜਾਤੀ ਜਨਗਣਨਾ ਅਤੇ OBC ਰਾਖਵੇਂਕਰਨ ਦੀ ਮੰਗ

ਇੱਕ ਤੁਲਨਾਤਮਕ ਚਾਰਟ ਦਿਖਾਉਂਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ 850 ਸੀਟਾਂ ਚਾਹੁੰਦੀ ਹੈ, ਜਦਕਿ ਕਾਂਗਰਸ ਮੌਜੂਦਾ 543 ਸੀਟਾਂ ਬਰਕਰਾਰ ਰੱਖਣ ਦੇ ਹੱਕ ਵਿੱਚ ਹੈ। ਸਰਕਾਰ 2011 ਦੀ ਜਨਗਣਨਾ ਵਰਤਣਾ ਚਾਹੁੰਦੀ ਹੈ, ਪਰ ਸਮਾਜਿਕ ਨਿਆਂ ਅਤੇ ਕਾਨੂੰਨ ਦੀ ਮੰਗ ਹੈ ਕਿ 2027 ਦੀ ਜਾਤੀ ਜਨਗਣਨਾ ਦੇ ਤਾਜ਼ਾ ਅੰਕੜਿਆਂ ਦੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਨਿਰਪੱਖ (ਦੋ-ਪੱਖੀ) ਹੱਦਬੰਦੀ ਕਮਿਸ਼ਨ ਚਾਹੁੰਦੀ ਹੈ ਅਤੇ 543 ਸੀਟਾਂ ‘ਤੇ ਹੀ ਓ.ਬੀ.ਸੀ. (OBC) ਲਈ ਸਬ-ਕੋਟੇ ਸਮੇਤ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਕਰਦੀ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਸਰਕਾਰ ਦੀ ਯੋਜਨਾ ਨਾਲ ਐੱਸ.ਸੀ. (SC) ਅਤੇ ਐੱਸ.ਟੀ. (ST) ਦੀਆਂ ਸੀਟਾਂ 40 ਸਾਲਾਂ ਲਈ ਜਾਮ ਹੋ ਜਾਣਗੀਆਂ। ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਪਿਛਲੀ ਚੋਣ ਵਾਰਾਣਸੀ ਤੋਂ ਹਾਰ ਗਏ ਸਨ ਅਤੇ ਹੁਣ ਆਪਣੀ ਸਿਆਸੀ ਹੋਂਦ ਬਚਾਉਣ ਲਈ ਨਵਾਂ ਰਾਹ ਲੱਭ ਰਹੇ ਹਨ।

ਅੰਤ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਮਹਿਲਾ ਰਾਖਵੇਂਕਰਨ ਦਾ ਨਹੀਂ, ਸਗੋਂ 850 ਸੀਟਾਂ ਦਾ ਹੈ। ਉਨ੍ਹਾਂ ਕਿਹਾ ਕਿ 543 ਸੀਟਾਂ ‘ਤੇ ਹੱਦਬੰਦੀ ਕਰਨ ‘ਤੇ ਸਾਨੂੰ ਕੋਈ ਇਤਰਾਜ਼ ਨਹੀਂ ਹੈ, ਪਰ ਸੰਸਦੀ ਹਲਕਿਆਂ ਨੂੰ ਮੁੜ ਡਿਜ਼ਾਈਨ ਕਰਨ ਲਈ ਸਰਕਾਰ ਨੂੰ ‘ਬਲੈਂਕ ਚੈੱਕ’ ਦੇਣ ‘ਤੇ ਇਤਰਾਜ਼ ਹੈ। ਉਨ੍ਹਾਂ ਐੱਨ.ਡੀ.ਏ. (NDA) ਦੇ ਸਹਿਯੋਗੀ ਦਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਮੁੜ ਵਿਚਾਰ ਕਰਨ, ਕਿਉਂਕਿ ਇਹ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...