AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਾਰਮ-6 ‘ਤੇ ਰਾਹੁਲ ਗਾਂਧੀ ਦੇ ਦਾਅਵੇ ਦਾ ਫੈਕਟ ਚੈੱਕ, EC ਨੇ ਕਿਹਾ- ਗੁੰਮਰਾਹ ਕਰਨ ਵਾਲੀ ਜਾਣਕਾਰੀ ਦਿੱਤੀ

ਫਾਰਮ-6 'ਤੇ ਰਾਹੁਲ ਗਾਂਧੀ ਦੇ ਦਾਅਵੇ ਦਾ ਚੋਣ ਕਮਿਸ਼ਨ ਨੇ ਫੈਕਟ ਚੈੱਕ ਕੀਤਾ ਤੇ ਉਸ ਨੂੰ ਭ੍ਰਮਿਤ ਕਰਨ ਵਾਲਾ ਦੱਸਿਆ। ਰਾਹੁਲ ਨੇ ਦਾਅਵਾ ਕੀਤਾ ਸੀ ਕਿ CEC ਗਿਆਨੇਸ਼ ਕੁਮਾਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਤੇ ਇਕਤਰਫ਼ਾ ਢੰਗ ਨਾਲ ਫਾਰਮ-6 'ਚ ਬਦਲਾਅ ਕੀਤਾ ਹੈ।

ਫਾਰਮ-6 'ਤੇ ਰਾਹੁਲ ਗਾਂਧੀ ਦੇ ਦਾਅਵੇ ਦਾ ਫੈਕਟ ਚੈੱਕ, EC ਨੇ ਕਿਹਾ- ਗੁੰਮਰਾਹ ਕਰਨ ਵਾਲੀ ਜਾਣਕਾਰੀ ਦਿੱਤੀ
tv9-punjabi
| Updated On: 06 Oct 2026 07:38 AM IST
Share

SIR ਪ੍ਰਕਿਰਿਆ ਦੌਰਾਨ ਫਾਰਮ-6 ‘ਚ ਬਦਲਾਅ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇੱਕ ਫੈਕਟ ਚੈੱਕ ਜਾਰੀ ਕੀਤਾ, ਜਿਸ ‘ਚ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਉਸ ਦਾਅਵੇ ਨੂੰ ਭ੍ਰਮਿਤ ਕਰਨ ਵਾਲਾ ਦੱਸਿਆ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਤੇ ਇਕਤਰਫ਼ਾ ਢੰਗ ਨਾਲ ਫਾਰਮ-6 ‘ਚ ਬਦਲਾਅ ਕੀਤਾ ਹੈ। ਆਪਣੇ ਫੈਕਟ ਚੈੱਕ ‘ਚ ਚੋਣ ਕਮਿਸ਼ਨ ਨੇ ਕਿਹਾ ਕਿ ਬਿਹਾਰ ‘ਚ ਵੋਟਰ ਸੂਚੀਆਂ ਦੇ SIR ਲਈ 24 ਜੂਨ 2025 ਨੂੰ ਜਾਰੀ ਕੀਤੇ ਗਏ ਹੁਕਮ ਨੂੰ ਕਮਿਸ਼ਨ ਦੀ ਸਰਬਸੰਮਤੀ ਨਾਲ ਮਨਜ਼ੂਰੀ ਮਿਲੀ ਸੀ ਤੇ ਬਾਅਦ ‘ਚ 27 ਮਈ 2026 ਨੂੰ ਆਪਣੇ ਫੈਸਲੇ ‘ਚ ਸੁਪਰੀਮ ਕੋਰਟ ਵੱਲੋਂ ਇਸ ਨੂੰ ਬਰਕਰਾਰ ਰੱਖਿਆ ਗਿਆ ਸੀ।

ਚੋਣ ਕਮਿਸ਼ਨ ਨੇ 26 ਸਤੰਬਰ 2026 ਦੇ ਆਪਣੇ ਪ੍ਰੈਸ ਨੋਟ ਨੰਬਰ 120 ਦਾ ਵੀ ਹਵਾਲਾ ਦਿੱਤਾ, ਜਿਸ ‘ਚ ਪੁਆਇੰਟ 1(iii) ਬਾਰੇ ਦੱਸਿਆ ਗਿਆ ਹੈ। ਇਸ ‘ਚ ਕਿਹਾ ਗਿਆ ਹੈ, ‘SIR ਲਈ ਫਾਰਮ-6 ਦੇ ਨਾਲ ਅਟੈਚ ਡਿਕਲੇਰੇਸ਼ਨ ਨੂੰ ਸੁਪਰੀਮ ਕੋਰਟ ਨੇ ਸਹੀ ਠਹਿਰਾਇਆ ਹੈ।’

ਦਰਅਸਲ, ਚੋਣ ਕਮਿਸ਼ਨ ਦੀ ਇਹ ਪ੍ਰਤੀਕਿਰਿਆ ਉਸ ਸਮੇਂ ਸਾਹਮਣੇ ਆਈ ਜਦੋਂ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X (ਟਵਿੱਟਰ) ‘ਤੇ ਇੱਕ ਪੋਸਟ ‘ਚ ਇਲਜ਼ਾਮ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਨੇ ਹਾਲ ਹੀ ‘ਚ ਸੁਪਰੀਮ ਕੋਰਟ ਦੀ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਫਾਰਮ-6 ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਤੇ ਇਕਤਰਫ਼ਾ ਢੰਗ ਨਾਲ ਬਦਲ ਦਿੱਤਾ ਹੈ।

ਰਾਹੁਲ ਦੇ ਦਾਅਵੇ ‘ਤੇ BJP ਦਾ ਹਮਲਾ

BJP ਨੇਤਾ ਸੰਬਿਤ ਪਾਤਰਾ ਨੇ ਰਾਹੁਲ ਗਾਂਧੀ ‘ਤੇ ਫਾਰਮ-6 ਤੇ ਬਿਹਾਰ ‘ਚ SIR ਨੂੰ ਲੈ ਕੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਪ੍ਰੈਸ ਕਾਨਫਰੰਸ ‘ਚ ਪਾਤਰਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪੋਸਟ ‘ਚ Form-6 ਨੂੰ ਗੈਰ-ਕਾਨੂੰਨੀ ਤੇ ਚੋਣ ਕਮਿਸ਼ਨ ਵੱਲੋਂ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਬਦਲਿਆ ਗਿਆ ਦੱਸਿਆ, ਜਦਕਿ ਸੁਪਰੀਮ ਕੋਰਟ ਦੀ ਸੁਣਵਾਈ ‘ਚ ਅਜਿਹਾ ਨਹੀਂ ਕਿਹਾ ਗਿਆ।

ਸੰਬਿਤ ਪਾਤਰਾ ਨੇ ਰਾਹੁਲ ਗਾਂਧੀ ਦੇ ਉਸ ਦਾਅਵੇ ‘ਤੇ ਇਤਰਾਜ਼ ਜਤਾਇਆ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਨੇ Form-6 ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਤੇ ਇਕਤਰਫ਼ਾ ਢੰਗ ਨਾਲ ਬਦਲਿਆ। ਪਾਤਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ Form-6 ਨੂੰ ਗੈਰ-ਕਾਨੂੰਨੀ ਘੋਸ਼ਿਤ ਨਹੀਂ ਕੀਤਾ ਹੈ।

ਫਾਰਮ-6 ‘ਚ ਨਹੀਂ ਕੀਤਾ ਗਿਆ ਕੋਈ ਬਦਲਾਅ

ਪੀਟੀਆਈ ਦੇ ਮੁਤਾਬਕ, ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਵੀ ਸਪੱਸ਼ਟ ਕੀਤਾ ਕਿ ਫਾਰਮ-6 ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਸਗੋਂ ਬਿਹਾਰ SIR ਦੇ ਹੁਕਮ ਤਹਿਤ ਫਾਰਮ ਦੇ ਨਾਲ ਇੱਕ ਡਿਕਲੇਰੇਸ਼ਨ ਅਟੈਚ ਕੀਤੀ ਗਈ ਹੈ। ਇਹ ਸਪੱਸ਼ਟੀਕਰਨ ਉਸ ਸਮੇਂ ਆਇਆ ਜਦੋਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਉਸ ਨੇ ਵੱਖ-ਵੱਖ ਰਾਜਾਂ ‘ਚ SIR ਅਭਿਆਸ ਦੌਰਾਨ ਚੋਣ ਕਮਿਸ਼ਨ ਵੱਲੋਂ ਵਰਤੇ ਜਾਣ ਵਾਲੇ ਫਾਰਮ-6 ‘ਚ ਕਿਸੇ ਵੀ ਸੋਧ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ।

ਕੇਂਦਰ, EC ਤੇ ਗਿਆਨੇਸ਼ ਕੁਮਾਰ ਨੂੰ ਨੋਟਿਸ

ਸੀਜੇਆਈ ਸੂਰਿਆਕਾਂਤ, ਜਸਟਿਸ ਜੌਏਮਾਲਿਆ ਬਾਗਚੀ ਤੇ ਵੀ ਮੋਹਨਾ ਦੀ ਬੈਂਚ ਨੇ ਸੁਣਵਾਈ ‘ਚ ਕਿਹਾ, ‘ਫਾਰਮ-6 ‘ਚ ਕਿਸੇ ਵੀ ਸੋਧ ਨੂੰ ਅਸੀਂ ਮਨਜ਼ੂਰੀ ਨਹੀਂ ਦਿੱਤੀ ਹੈ। ਇਹ ਸਪੱਸ਼ਟ ਹੋਣਾ ਚਾਹੀਦਾ ਹੈ। ਜਦੋਂ ਰਿਕਾਰਡ ਪੇਸ਼ ਕੀਤੇ ਜਾਣਗੇ, ਤਾਂ ਅਸੀਂ ਇਹ ਦੇਖਣਾ ਚਾਹਾਂਗੇ ਕਿ ਕਿਸ ਨੇ ਇਸ ‘ਚ ਸੋਧ ਕੀਤੀ ਹੈ।’ ਬੈਂਚ ਨੇ ਇਸ ਮਾਮਲੇ ‘ਚ ਕੇਂਦਰ ਤੋਂ ਲੈ ਕੇ ਚੋਣ ਕਮਿਸ਼ਨ ਤੇ CEC ਗਿਆਨੇਸ਼ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਇੱਕ ਹਫ਼ਤੇ ‘ਚ ਜਵਾਬ ਮੰਗਿਆ ਹੈ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...