Rahul Gandhi: ਮਾਣਹਾਨੀ ਮਾਮਲੇ ‘ਚ ਦੋਸ਼ੀ ਰਾਹੁਲ ਗਾਂਧੀ ਕਰਾਰ, ਸੂਰਤ ਦੀ ਅਦਾਲਤ ਨੇ ਸੁਣਾਈ 2 ਸਾਲ ਦੀ ਸਜਾ

Updated On: 

23 Mar 2023 11:54 AM

ਸਾਲ 2019 ਵਿੱਚ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਦੱਖਣ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਇਸ ਦੌਰਾਨ ਕਰਨਾਟਕ 'ਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਸਵਾਲ ਉਠਾਇਆ ਕਿ ਇਹ ਕਿਵੇਂ ਹੋ ਰਿਹਾ ਹੈ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੈ। ਥੋੜੀ ਦੇਰ ਵਿੱਚ ਸਜਾ ਦਾ ਐਲਾਨ ਹੋਵੇਗਾ।

Rahul Gandhi: ਮਾਣਹਾਨੀ ਮਾਮਲੇ ਚ ਦੋਸ਼ੀ ਰਾਹੁਲ ਗਾਂਧੀ ਕਰਾਰ, ਸੂਰਤ ਦੀ ਅਦਾਲਤ ਨੇ ਸੁਣਾਈ 2 ਸਾਲ ਦੀ ਸਜਾ
Follow Us On

ਸੂਰਤ ਨਿਊਜ: ਗੁਜਰਾਤ ‘ਚ ਰਾਹੁਲ ਗਾਂਧੀ (Rahul Gandhi) ਦੇ ਉਸ ਬਿਆਨ ‘ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ‘ਇਹ ਕੀ ਹੈ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੈ’। ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਾਣਹਾਨੀ ਦੇ ਇਸ ਮਾਮਲੇ ‘ਚ ਫੈਸਲਾ ਸੁਣਾਏ ਜਾਣ ਸਮੇਂ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਖੁਦ ਅਦਾਲਤ ‘ਚ ਪੇਸ਼ ਹੋਏ ਸਨ। ਰਾਹੁਲ ਗਾਂਧੀ ਖ਼ਿਲਾਫ਼ ਇਹ ਕੇਸ ਸਾਲ 2019 ਵਿੱਚ ਦਰਜ ਕੀਤਾ ਗਿਆ ਸੀ।

ਕਾਂਗਰਸ ਸੂਬਾ ਪ੍ਰਧਾਨ ਨੇ ਦਿੱਤੀ ਜਾਣਕਾਰੀ

ਪਾਰਟੀ ਦੇ ਗੁਜਰਾਤ ਪ੍ਰਦੇਸ਼ ਪ੍ਰਧਾਨ ਜਗਦੀਸ਼ ਠਾਕੋਰ ਨੇ ਦੱਸਿਆ ਕਿ ਇਸ ਮੌਕੇ ਰਾਹੁਲ ਗਾਂਧੀ ਖੁਦ ਵੀ ਅਦਾਲਤ ‘ਚ ਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਅਮਿਤ ਚਾਵੜਾ ਤੋਂ ਇਲਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਗੁਜਰਾਤ ਇੰਚਾਰਜ ਰਘੂ ਸ਼ਰਮਾ ਅਤੇ ਹੋਰ ਕਈ ਵਿਧਾਇਕ ਅਤੇ ਪਾਰਟੀ ਵਰਕਰ ਵੀ ਸੁਣਵਾਈ ਦੌਰਾਨ ਸੂਰਤ ਦੀ ਅਦਾਲਤ ‘ਚ ਮੌਜੂਦ ਰਹੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਵਕੀਲ ਕਿਰੀਟ ਪਾਨਾਵਾਲਾ ਨੇ ਮੀਡੀਆ ਨਾਲ ਗੱਲਬਾਤ ਕੀਤੀ।

ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਦਾ ਹੈ ਮਾਮਲਾ

ਤੁਹਾਨੂੰ ਦੱਸ ਦੇਈਏ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਦੱਖਣ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ ਸੀ। ਇਸ ਦੌਰਾਨ ਕਰਨਾਟਕ ‘ਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਸਵਾਲ ਉਠਾਇਆ ਕਿ ਆਖਿਰ ਇਹ ਕਿਵੇਂ ਹੋ ਰਿਹਾ ਹੈ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੈ। ਉਨ੍ਹਾਂ ਦੇ ਬਿਆਨ ‘ਤੇ ਇਤਰਾਜ਼ ਜਤਾਉਂਦੇ ਹੋਏ ਗੁਜਰਾਤ ਭਾਜਪਾ ਨੇਤਾ ਅਤੇ ਵਿਧਾਇਕ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ ‘ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਰਾਹੁਲ ਗਾਂਧੀ ਤੇ ਮੋਦੀ ਭਾਈਚਾਰੇ ਦੇ ਲੋਕਾਂ ਦਾ ਸਤਿਕਾਰ ਘਟਾਉਣ ਦਾ ਇਲਜਾਮ

ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਬਿਆਨ ਰਾਹੀਂ ਰਾਹੁਲ ਗਾਂਧੀ ਨੇ ਕਿਸੇ ਵਿਅਕਤੀ ਵਿਸ਼ੇਸ਼ ਦੀ ਨਹੀਂ ਸਗੋਂ ਸਮੁੱਚੇ ਮੋਦੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੇ ਇਸ ਬਿਆਨ ਨਾਲ ਸਮਾਜ ਵਿੱਚ ਮੋਦੀ ਭਾਈਚਾਰੇ ਦੇ ਲੋਕਾਂ ਦਾ ਸਤਿਕਾਰ ਘਟਿਆ ਹੈ। ਉਨ੍ਹਾਂ ਦੇ ਦੋਸ਼ਾਂ ਅਤੇ ਪੇਸ਼ ਕੀਤੇ ਗਏ ਤੱਥਾਂ ਦੇ ਆਧਾਰ ‘ਤੇ ਸੂਰਤ ਦੀ ਅਦਾਲਤ ‘ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਐੱਚ.ਐੱਚ.ਵਰਮਾ ਦੀ ਅਦਾਲਤ ‘ਚ ਬੀਤੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਅਦਾਲਤ ਨੇ ਫੈਸਲਾ ਸੁਣਾਉਣ ਲਈ ਅੱਜ ਦੀ ਤਰੀਕ ਤੈਅ ਕੀਤੀ ਸੀ।ਉਨ੍ਹਾਂ ਦੇ ਵਕੀਲ ਕਿਰੀਟ ਪਾਨਾਵਾਲਾ ਅਨੁਸਾਰ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਸ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਤਿੰਨ ਵਾਰ ਅਦਾਲਤ ਵਿੱਚ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਅਕਤੂਬਰ 2021 ਵਿੱਚ ਉਹ ਬਿਆਨ ਦਰਜ ਕਰਵਾਉਣ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ