Rahul Gandhi: ਮਾਣਹਾਨੀ ਕੇਸ ਵਿੱਚ 2 ਸਾਲ ਦੀ ਸਜਾ ਤੋਂ ਬਾਅਦ ਰਾਹੁਲ ਗਾਂਧੀ ਨੂੰ ਉਸੇ ਸਮੇਂ ਮਿਲੀ ਜਮਾਨਤ
ਸਾਲ 2019 ਵਿੱਚ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਦੱਖਣ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ ਸੀ। ਇਸ ਦੌਰਾਨ ਕਰਨਾਟਕ 'ਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਸਵਾਲ ਉਠਾਇਆ ਕਿ ਇਹ ਕਿਵੇਂ ਹੋ ਰਿਹਾ ਹੈ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੈ।
ਰਾਹੁਲ ਗਾਂਧੀ
ਸੂਰਤ ਨਿਊਜ: ਰਤ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਮੋਦੀ ਭਾਈਚਾਰੇ ਬਾਰੇ ਦਿੱਤੇ ਬਿਆਨ ਲਈ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਹੈ। ਇਕ ਪ੍ਰੋਗਰਾਮ ਦੌਰਾਨ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਨੇਮ ‘ਤੇ ਟਿੱਪਣੀ ਕੀਤੀ ਸੀ, ਜਿਸ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅੱਜ ਯਾਨੀ ਵੀਰਵਾਰ ਨੂੰ ਸੂਰਤ ਸੈਸ਼ਨ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਹੈ। ਫੈਸਲਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਖੁਦ ਵੀ ਅਦਾਲਤ ਵਿੱਚ ਮੌਜੂਦ ਸਨ। ਹਾਲਾਂਕਿ ਸਜ਼ਾ ਦੇ ਐਲਾਨ ਤੋਂ ਬਾਅਦ ਰਾਹੁਲ ਗਾਂਧੀ ਨੂੰ ਵੀ ਜ਼ਮਾਨਤ ਮਿਲ ਗਈ ਹੈ।


