Lok Sabha Membership ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਰਾਹੁਲ ਗਾਂਧੀ, ਸੰਜੇ ਰਾਊਤ ਨਾਲ ਕੀਤੀ ਮੁਲਾਕਾਤ
Rahul Gandhi In Parliament:ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ। ਉਨ੍ਹਾਂ ਨੇ ਸ਼ਿਵ ਸੈਨਾ ਆਗੂ ਊਧਵ ਸੰਸਦ ਮੈਂਬਰ ਸੰਜੇ ਰਾਉਤ ਨਾਲ ਵੀ ਮੁਲਾਕਾਤ ਕੀਤੀ।
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ
ਨਵੀਂ ਦਿੱਲੀ: ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਅੱਜ ਯਾਨੀ ਬੁੱਧਵਾਰ ਨੂੰ ਦੁਪਹਿਰ 12.15 ਵਜੇ ਪਹਿਲੀ ਵਾਰ ਸੰਸਦ ਪਹੁੰਚੇ ਹਨ। ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਲੋਕ ਸਭਾ ਦੇ ਗੇਟ ਨੰਬਰ 1 ‘ਤੇ ਪੁੱਜੇ ਤਾਂ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੀਡੀਆ ਦੇ ਸਵਾਲਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਉਹ ਸਿੱਧੇ ਕਾਂਗਰਸ ਸੰਸਦੀ ਦੱਲ ਦੇ ਦਫ਼ਤਰ ਚਲੇ ਗਏ।
ਰਾਹੁਲ ਗਾਂਧੀ ਨੇ ਦਫ਼ਤਰ ਵਿੱਚ ਸੋਨੀਆ ਗਾਂਧੀ ਦੇ ਚੈਂਬਰ ਵਿੱਚ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸ਼ਿਵ ਸੈਨਾ ਊਧਵ ਦੇ ਸੰਸਦ ਮੈਂਬਰ ਸੰਜੇ ਰਾਊਤ ਕੁਝ ਹੀ ਦੇਰ ‘ਚ ਉੱਥੇ ਪਹੁੰਚ ਗਏ। ਉਨ੍ਹਾਂ ਨੇ ਸੋਨੀਆ ਅਤੇ ਰਾਹੁਲ ਨਾਲ ਮੁਲਾਕਾਤ ਕੀਤੀ। ਸਾਵਰਕਰ ਮੁੱਦੇ ‘ਤੇ ਰਾਹੁਲ ਦੇ ਭਰੋਸੇ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਮਸਲਾ ਸੁਲਝ ਗਿਆ ਹੈ। ਇਸ ਤੋਂ ਬਾਅਦ ਕਾਂਗਰਸ ਦੇ ਸਾਰੇ ਸੰਸਦ ਮੈਂਬਰ ਉੱਥੇ ਇਕੱਠੇ ਹੋ ਗਏ, ਰਾਹੁਲ ਅਤੇ ਸੋਨੀਆ ਨੇ ਉਨ੍ਹਾਂ ਨੂੰ ਮਿਲਣ ਲੱਗੇ।


