ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਹੁਲ ਗਾਂਧੀ ਨੂੰ ਕੋਰਟ ਤੋਂ ਝਟਕਾ, ਝਾਰਖੰਡ ਦੀ ਅਦਾਲਤ ਨੇ ਭੇਜਿਆ ਗੈਰ-ਜ਼ਮਾਨਤੀ ਵਾਰੰਟ; ਕੀ ਕਾਰਨ ਹੈ?

ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਝਾਰਖੰਡ ਦੀ ਇੱਕ ਅਦਾਲਤ ਨੇ ਗਾਂਧੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਰਾਹੁਲ ਗਾਂਧੀ ਨੂੰ ਕੋਰਟ ਤੋਂ ਝਟਕਾ, ਝਾਰਖੰਡ ਦੀ ਅਦਾਲਤ ਨੇ ਭੇਜਿਆ ਗੈਰ-ਜ਼ਮਾਨਤੀ ਵਾਰੰਟ; ਕੀ ਕਾਰਨ ਹੈ?
ਰਾਹੁਲ ਗਾਂਧੀ ਦਾ ਅੱਜ ਚੰਡੀਗੜ੍ਹ ਦੌਰਾ, ਹਰਿਆਣਾ ‘ਚ ਪਾਰਟੀ ਅੰਦਰ ਧੜੇਬੰਦੀ ਖਤਮ ਕਰਨ ‘ਤੇ ਰਹੇਗਾ ਫੋਕਸ
Follow Us
tv9-punjabi
| Published: 24 May 2025 12:09 PM

ਕਾਂਗਰਸ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਵੀਰਵਾਰ ਨੂੰ ਝਾਰਖੰਡ ਦੀ ਚਾਈਬਾਸਾ ਐਮਪੀ-ਐਮਐਲਏ ਅਦਾਲਤ ਨੇ ਰਾਹੁਲ ਗਾਂਧੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ 26 ਜੂਨ ਨੂੰ ਪੇਸ਼ ਹੋਣ ਦਾ ਵੀ ਹੁਕਮ ਦਿੱਤਾ ਹੈ। ਰਾਹੁਲ ਗਾਂਧੀ ਦੇ ਵਕੀਲ ਨੇ ਪੇਸ਼ੀ ਤੋਂ ਛੋਟ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ। ਆਓ ਜਾਣਦੇ ਹਾਂ ਪੂਰਾ ਮਾਮਲਾ ਕੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਕੇਸ਼ਵ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਨੇ 28 ਮਾਰਚ, 2018 ਨੂੰ ਕਾਂਗਰਸ ਸੰਮੇਲਨ ‘ਚ ਬੀਜੇਪੀ ਵਿਰੁੱਧ ਭਾਸ਼ਣ ਦਿੱਤਾ ਸੀ। ਇਸ ਸਬੰਧੀ ਬੀਜੇਪੀ ਆਗੂ ਪ੍ਰਤਾਪ ਕੁਮਾਰ ਨੇ 9 ਜੁਲਾਈ 2018 ਨੂੰ ਚਾਈਬਾਸਾ ਸੀਜੇਐਮ ਕੋਰਟ ‘ਚ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਹੁਣ ਕੋਰਟ ਨੇ ਇਸ ‘ਤੇ ਸੁਣਵਾਈ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਵੀ ਹੁਕਮ ਦਿੱਤਾ ਗਿਆ ਹੈ।

ਰਾਹੁਲ ਗਾਂਧੀ ਵਿਰੁੱਧ ਇਹ ਮਾਮਲਾ 5 ਸਾਲ ਪੁਰਾਣਾ ਹੈ। 20 ਫਰਵਰੀ, 2020 ਨੂੰ, ਝਾਰਖੰਡ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਕੇਸ ਨੂੰ ਸੀਜੇਐਮ ਅਦਾਲਤ ਤੋਂ ਰਾਂਚੀ ਸਪੈਸ਼ਲ ਕੋਰਟ MP-MLA ਨੂੰ ਸੁਣਵਾਈ ਲਈ ਭੇਜਿਆ ਗਿਆ। ਜਿੱਥੋਂ ਕੇਸ ਦਾ ਰਿਕਾਰਡ ਚਾਈਬਾਸਾ ਦੀ ਵਿਸ਼ੇਸ਼ ਐਮਪੀ-ਐਮਐਲਏ ਅਦਾਲਤ ਵਿੱਚ ਭੇਜਿਆ ਗਿਆ। ਇਸ ਦਾ ਨੋਟਿਸ ਲੈਂਦੇ ਹੋਏ, ਐਮਪੀ-ਐਮਐਲਏ ਅਦਾਲਤ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਰਾਹੁਲ ਗਾਂਧੀ ਨੂੰ ਸੰਮਨ ਭੇਜਿਆ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ।

MP-MLA ਕੋਰਟ ਵੱਲੋਂ ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਵੀ ਰਾਹੁਲ ਗਾਂਧੀ ਪੇਸ਼ ਨਹੀਂ ਹੋਏ, ਪਰ ਰਾਹੁਲ ਗਾਂਧੀ ਦੇ ਵਕੀਲ ਨੇ ਵਾਰੰਟ ਨੂੰ ਰੋਕਣ ਲਈ ਝਾਰਖੰਡ ਹਾਈ ਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਜਿਸਦਾ ਨਿਪਟਾਰਾ 20 ਮਾਰਚ 2024 ਨੂੰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਚਾਈਬਾਸਾ ਐਮਪੀ-ਐਮਐਲਏ ਕੋਰਟ ‘ਚ ਸਰੀਰਕ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਇਸਨੂੰ ਖਾਰਿਜ਼ ਕਰ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...