ਰਾਹੁਲ ਗਾਂਧੀ ਨੂੰ ਮਿਲਣਗੇ ਕਿਸਾਨ ਆਗੂ, MSP ਸਮੇਤ ਕਈ ਮੁੱਦਿਆਂ ‘ਤੇ ਚਰਚਾ

Published: 

06 Aug 2024 12:55 PM

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਇਹ ਮੀਟਿੰਗ ਹੁਣ ਸੰਸਦ ਦੇ ਅੰਦਰ ਹੀ ਹੋਵੇਗੀ।

ਰਾਹੁਲ ਗਾਂਧੀ ਨੂੰ ਮਿਲਣਗੇ ਕਿਸਾਨ ਆਗੂ, MSP ਸਮੇਤ ਕਈ ਮੁੱਦਿਆਂ ਤੇ ਚਰਚਾ

ਰਾਹੁਲ ਗਾਂਧੀ ਦੀ ਕਿਸਾਨਾਂ ਨਾਲ ਮੁਲਾਕਾਤ Photo: @INCIndia

Follow Us On

Rahul Gandhi: ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ SKM ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਹੁਣ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਇਹ ਮੀਟਿੰਗ 2 ਅਗਸਤ ਨੂੰ ਹੋਣੀ ਸੀ, ਪਰ ਸਮੇਂ ਦੀ ਘਾਟ ਕਾਰਨ ਇਸ ਨੂੰ ਰੋਕ ਦਿੱਤਾ ਗਿਆ ਸੀ। ਇਸ ਦੌਰਾਨ ਖ਼ਬਰਾਂ ਮਿਲ ਰਹੀਆਂ ਹਨ ਕਿ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਕਿਸਾਨ ਸ਼ਾਮ 4:30 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ।

ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਸਮੇਤ 10 ਕਿਸਾਨ ਆਗੂ ਸ਼ਿਰਕਤ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਲ-ਨਾਲ ਕੁਝ ਹੋਰ ਮੰਗਾਂ ਵੀ ਰੱਖੀਆਂ ਸਨ। ਇਨ੍ਹਾਂ ਵਿੱਚੋਂ ਬਹੁਤੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਇਸ ਲਈ ਹੁਣ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ।

ਮੀਟਿੰਗ ਦਾ ਮੰਗਿਆ ਸੀ ਸਮਾਂ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਇਹ ਮੀਟਿੰਗ ਹੁਣ ਸੰਸਦ ਦੇ ਅੰਦਰ ਹੀ ਹੋਵੇਗੀ। ਇਸ ਮੀਟਿੰਗ ਵਿੱਚ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਸੰਸਦ ਮੈਂਬਰ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਚ ਚਾਹ ਮੰਗਣ ਤੇ ਵੱਢਿਆ ਨੌਜਵਾਨ, ਨਿਹੰਗ ਸਿੰਘ ਤੇ ਲਗੇ ਇਲਜ਼ਾਮ

ਲੰਬੇ ਸਮੇਂ ਤੋਂ ਚੱਲ ਰਹੀ MSP ਦੀ ਮੰਗ

ਕਿਸਾਨ ਲੰਬੇ ਸਮੇਂ ਤੋਂ ਫਸਲਾਂ ਦੇ ਭਾਅ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਕਿਸਾਨ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਕਰ ਰਹੇ ਸਨ, ਜਦਕਿ ਇਸ ਸਾਲ ਫਰਵਰੀ ਤੋਂ ਸ਼ੰਭੂ ਅਤੇ ਘਨੌਰੀ ਸਰਹੱਦਾਂ ‘ਤੇ ਕਿਸਾਨ ਅੰਦੋਲਨ ਕਰ ਰਹੇ ਹਨ। ਪਿਛਲੀ ਮੀਟਿੰਗ ‘ਚ ਕਿਸਾਨਾਂ ਨੇ ਰਾਹੁਲ ਗਾਂਧੀ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਸੀ। ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਸਨ।