AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘Dismiss’… ਪਟੀਸ਼ਨ ਸਿਰਫ ਇਕ ਸ਼ਬਦ ‘ਚ ਖਾਰਿਜ, ਮਾਣਹਾਨੀ ਮਾਮਲੇ ‘ਚ ਹੁਣ ਕੀ ਕਰਨਗੇ ਰਾਹੁਲ ਗਾਂਧੀ?

Rahul Gandhi Modi Surname Case: ਸੂਰਤ ਸੈਸ਼ਨ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮਾਣਹਾਨੀ ਦੇ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਜ਼ਾ 'ਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਹੇਠਲੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।

tv9-punjabi
| Published: 20 Apr 2023 17:23 PM IST
Share
Rahul Gandhi Appeal Rejected: ‘ਮੋਦੀ’ ਸਰਨੇਮ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਪੀਲ ਸੂਰਤ ਸੈਸ਼ਨ ਕੋਰਟ ਨੇ ਖਾਰਜ ਕਰ ਦਿੱਤੀ ਹੈ। ਰਾਹੁਲ ਨੇ ਮਾਣਹਾਨੀ ਮਾਮਲੇ ‘ਚ ਮੈਜਿਸਟ੍ਰੇਟ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿੱਥੇ ਰਾਹੁਲ ਗਾਂਧੀ (Rahul Gandhi) ਨੂੰ ਮੋਦੀ ਸਰਨੇਮ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਨੂੰ ਵੀ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਫੈਸਲੇ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਸੰਸਦ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਸੈਸ਼ਨ ਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਹੁਣ ਅਹਿਮਦਾਬਾਦ ਹਾਈ ਕੋਰਟ ਜਾਣਗੇ। ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 23 ਮਾਰਚ ਨੂੰ ਮੈਜਿਸਟ੍ਰੇਟ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਉਨ੍ਹਾਂ ਨੂੰ 24 ਮਾਰਚ ਨੂੰ ਸੰਸਦ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 3 ਅਪ੍ਰੈਲ ਨੂੰ ਸੈਸ਼ਨ ਕੋਰਟ ‘ਚ ਰਾਹੁਲ ਗਾਂਧੀ ਨੇ ਹੇਠਲੀ ਅਦਾਲਤ (Court) ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਅਪੀਲ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਰਾਹੁਲ ਦੇ ਵਕੀਲ ਨੇ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਇਕ ਵਿੱਚ ਰਾਹੁਲ ਨੂੰ ਦੋਸ਼ੀ ਠਹਿਰਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਦੂਜੀ ਪਟੀਸ਼ਨ ਵਿੱਚ ਅਦਾਲਤ ਦੇ ਫੈਸਲੇ ‘ਤੇ ਰੋਕ ਦੀ ਮੰਗ ਕੀਤੀ ਗਈ ਸੀ।

ਸੈਸ਼ਨ ਕੋਰਟ ਤੋਂ ਝਟਕਾ, ਹੁਣ ਰਾਹੁਲ ਕੋਲ ਕੀ ?

ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਪੀਲ ਸੈਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਸੀ, ਪਰ ਉਸ ਕੋਲ ਅਜੇ ਵੀ ਕਈ ਰਾਹ ਖੁੱਲ੍ਹੇ ਹਨ। ਸੈਸ਼ਨ ਕੋਰਟ (Session Court) ਵੱਲੋਂ ਅਪੀਲ ਖਾਰਜ ਕਰਨ ਦਾ ਮਤਲਬ ਹੈ ਕਿ ਮੈਜਿਸਟਰੇਟ ਦੀ ਅਦਾਲਤ ਦਾ ਫੈਸਲਾ ਲਾਗੂ ਹੋਵੇਗਾ, ਜਿੱਥੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਦੌਰਾਨ ਜੇਕਰ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਨਾ ਲਗਾਈ ਗਈ ਤਾਂ ਰਾਹੁਲ ਲਈ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਭਲਕੇ 21 ਅਪ੍ਰੈਲ ਨੂੰ ਉਹ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਲਦੀ ਸੁਣਵਾਈ ਦੀ ਮੰਗ ਕਰਨਗੇ।

2019 ਵਿੱਚ ਰਾਹੁਲ ਗਾਂਧੀ ਦਾ ਇਹ ਬਿਆਨ

ਸਾਲ 2019 ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਦੇ ਕੋਲਾਰ ‘ਚ ਇਕ ਰੈਲੀ ‘ਚ ‘ਮੋਦੀ’ ਉਪਨਾਮ ਰੱਖਣ ਵਾਲਿਆਂ ‘ਤੇ ਕੁਝ ਸਵਾਲ ਪੁੱਛੇ ਸਨ। ਭਾਰਤ ਦੇ ‘ਭਗੌੜੇ’ ਨੀਰਵ ਮੋਦੀ, ਲਲਿਤ ਮੋਦੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੁੱਛਿਆ ਸੀ ਕਿ ‘ਆਖਿਰ ਸਾਰੇ ਚੋਰਾਂ ਦੇ ਸਰਨੇਮ ‘ਚ ਮੋਦੀ ਕਿਉਂ ਹੈ?’ ਇਸ ਤੋਂ ਨਾਰਾਜ਼ ਹੋ ਕੇ ਗੁਜਰਾਤ (Gujrat) ਦੇ ਭਾਜਪਾ ਨੇਤਾ ਪੂਰਨੇਸ਼ ਮੋਦੀ ਨੇ ਰਾਹੁਲ ‘ਤੇ ਮਾਣਹਾਨੀ ਦਾ ਮੁਕੱਦਮਾ ਦਰਜ ਕਰ ਦਿੱਤਾ ਸੀ। ਬਿਆਨ ਦੇ ਚਾਰ ਸਾਲ ਬਾਅਦ, ਸੂਰਤ ਮੈਜਿਸਟ੍ਰੇਟ ਅਦਾਲਤ ਨੇ ਇੱਕ ਫੈਸਲੇ ਵਿੱਚ ਰਾਹੁਲ ਨੂੰ ਦੋਸ਼ੀ ਪਾਇਆ, ਅਤੇ ਰਾਹੁਲ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...