‘Dismiss’… ਪਟੀਸ਼ਨ ਸਿਰਫ ਇਕ ਸ਼ਬਦ ‘ਚ ਖਾਰਿਜ, ਮਾਣਹਾਨੀ ਮਾਮਲੇ ‘ਚ ਹੁਣ ਕੀ ਕਰਨਗੇ ਰਾਹੁਲ ਗਾਂਧੀ?

Published: 

20 Apr 2023 17:23 PM

Rahul Gandhi Modi Surname Case: ਸੂਰਤ ਸੈਸ਼ਨ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮਾਣਹਾਨੀ ਦੇ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਜ਼ਾ 'ਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਹੇਠਲੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।

Follow Us On

Rahul Gandhi Appeal Rejected: ‘ਮੋਦੀ’ ਸਰਨੇਮ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਪੀਲ ਸੂਰਤ ਸੈਸ਼ਨ ਕੋਰਟ ਨੇ ਖਾਰਜ ਕਰ ਦਿੱਤੀ ਹੈ। ਰਾਹੁਲ ਨੇ ਮਾਣਹਾਨੀ ਮਾਮਲੇ ‘ਚ ਮੈਜਿਸਟ੍ਰੇਟ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿੱਥੇ ਰਾਹੁਲ ਗਾਂਧੀ (Rahul Gandhi) ਨੂੰ ਮੋਦੀ ਸਰਨੇਮ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਨੂੰ ਵੀ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਫੈਸਲੇ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਸੰਸਦ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਸੈਸ਼ਨ ਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਹੁਣ ਅਹਿਮਦਾਬਾਦ ਹਾਈ ਕੋਰਟ ਜਾਣਗੇ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 23 ਮਾਰਚ ਨੂੰ ਮੈਜਿਸਟ੍ਰੇਟ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਉਨ੍ਹਾਂ ਨੂੰ 24 ਮਾਰਚ ਨੂੰ ਸੰਸਦ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 3 ਅਪ੍ਰੈਲ ਨੂੰ ਸੈਸ਼ਨ ਕੋਰਟ ‘ਚ ਰਾਹੁਲ ਗਾਂਧੀ ਨੇ ਹੇਠਲੀ ਅਦਾਲਤ (Court) ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

ਅਪੀਲ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਰਾਹੁਲ ਦੇ ਵਕੀਲ ਨੇ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਇਕ ਵਿੱਚ ਰਾਹੁਲ ਨੂੰ ਦੋਸ਼ੀ ਠਹਿਰਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਦੂਜੀ ਪਟੀਸ਼ਨ ਵਿੱਚ ਅਦਾਲਤ ਦੇ ਫੈਸਲੇ ‘ਤੇ ਰੋਕ ਦੀ ਮੰਗ ਕੀਤੀ ਗਈ ਸੀ।

ਸੈਸ਼ਨ ਕੋਰਟ ਤੋਂ ਝਟਕਾ, ਹੁਣ ਰਾਹੁਲ ਕੋਲ ਕੀ ?

ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਪੀਲ ਸੈਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਸੀ, ਪਰ ਉਸ ਕੋਲ ਅਜੇ ਵੀ ਕਈ ਰਾਹ ਖੁੱਲ੍ਹੇ ਹਨ। ਸੈਸ਼ਨ ਕੋਰਟ (Session Court) ਵੱਲੋਂ ਅਪੀਲ ਖਾਰਜ ਕਰਨ ਦਾ ਮਤਲਬ ਹੈ ਕਿ ਮੈਜਿਸਟਰੇਟ ਦੀ ਅਦਾਲਤ ਦਾ ਫੈਸਲਾ ਲਾਗੂ ਹੋਵੇਗਾ, ਜਿੱਥੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ।

ਇਸ ਦੌਰਾਨ ਜੇਕਰ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਨਾ ਲਗਾਈ ਗਈ ਤਾਂ ਰਾਹੁਲ ਲਈ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਭਲਕੇ 21 ਅਪ੍ਰੈਲ ਨੂੰ ਉਹ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਲਦੀ ਸੁਣਵਾਈ ਦੀ ਮੰਗ ਕਰਨਗੇ।

2019 ਵਿੱਚ ਰਾਹੁਲ ਗਾਂਧੀ ਦਾ ਇਹ ਬਿਆਨ

ਸਾਲ 2019 ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਦੇ ਕੋਲਾਰ ‘ਚ ਇਕ ਰੈਲੀ ‘ਚ ‘ਮੋਦੀ’ ਉਪਨਾਮ ਰੱਖਣ ਵਾਲਿਆਂ ‘ਤੇ ਕੁਝ ਸਵਾਲ ਪੁੱਛੇ ਸਨ। ਭਾਰਤ ਦੇ ‘ਭਗੌੜੇ’ ਨੀਰਵ ਮੋਦੀ, ਲਲਿਤ ਮੋਦੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੁੱਛਿਆ ਸੀ ਕਿ ‘ਆਖਿਰ ਸਾਰੇ ਚੋਰਾਂ ਦੇ ਸਰਨੇਮ ‘ਚ ਮੋਦੀ ਕਿਉਂ ਹੈ?’ ਇਸ ਤੋਂ ਨਾਰਾਜ਼ ਹੋ ਕੇ ਗੁਜਰਾਤ (Gujrat) ਦੇ ਭਾਜਪਾ ਨੇਤਾ ਪੂਰਨੇਸ਼ ਮੋਦੀ ਨੇ ਰਾਹੁਲ ‘ਤੇ ਮਾਣਹਾਨੀ ਦਾ ਮੁਕੱਦਮਾ ਦਰਜ ਕਰ ਦਿੱਤਾ ਸੀ।

ਬਿਆਨ ਦੇ ਚਾਰ ਸਾਲ ਬਾਅਦ, ਸੂਰਤ ਮੈਜਿਸਟ੍ਰੇਟ ਅਦਾਲਤ ਨੇ ਇੱਕ ਫੈਸਲੇ ਵਿੱਚ ਰਾਹੁਲ ਨੂੰ ਦੋਸ਼ੀ ਪਾਇਆ, ਅਤੇ ਰਾਹੁਲ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ