Defamation Case: ਸੈਸ਼ਨ ਕੋਰਟ ਤੋਂ ਮਿਲੀ ਨਿਰਾਸ਼ਾ! ਹੁਣ ਮਾਣਹਾਨੀ ਦੇ ਮਾਮਲੇ ‘ਚ ਰਾਹੁਲ ਗਾਂਧੀ ਪਹੁੰਚੇ ਗੁਜਰਾਤ ਹਾਈਕੋਰਟ
ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਖਿਲਾਫ ਹੁਣ ਗੁਜਰਾਤ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ IRahul Gandhi) ਮੰਗਲਵਾਰ ਨੂੰ ਗੁਜਰਾਤ ਹਾਈ ਕੋਰਟ ਪਹੁੰਚੇ ਹਨ । ਰਾਹੁਲ ਨੇ ਮਾਣਹਾਨੀ ਮਾਮਲੇ ‘ਚ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਇੱਥੇ ਪਟੀਸ਼ਨ ਦਾਇਰ ਕੀਤੀ ਹੈ । ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸੈਸ਼ਨ ਕੋਰਟ ਤੱਕ ਪਹੁੰਚ ਕੀਤੀ ਸੀ ਜਿੱਥੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ ਸੀ।
ਗੁਜਰਾਤ ਦੇ ਸੂਰਤ ਦੀ ਮੈਜਿਸਟ੍ਰੇਟ ਅਦਾਲਤ ਨੇ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਰਾਹੁਲ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ ਸੂਰਤ ਦੀ ਸੈਸ਼ਨ ਕੋਰਟ ਪਹੁੰਚੇ, ਜਿੱਥੇ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਰਾਹੁਲ ਨੂੰ ਵੱਡਾ ਝਟਕਾ ਦਿੰਦਿਆਂ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦਾ ਫੈਸਲਾ ਬਰਕਰਾਰ ਰੱਖਿਆ ਸੀ। ਹੁਣ ਰਾਹੁਲ ਗਾਂਧੀ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ।