AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਿੱਖਿਆ ਮੰਤਰੀ ਦੀ ਅਸਤੀਫ਼ੇ ਦੀ ਮੰਗ ‘ਤੇ ਅੜੇ ਰਾਹੁਲ ਗਾਂਧੀ, ਕਿਹਾ- ‘ਮੰਤਰਾਲਾ ਬਦਲਣਾ ਕੋਈ ਹੱਲ ਨਹੀਂ’

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ 10 ਜਨਪਥ, ਨਵੀਂ ਦਿੱਲੀ ਪਹੁੰਚੇ ਅਤੇ ਉੱਥੇ ਮੌਜੂਦ ਵਿਦਿਆਰਥੀਆਂ ਦੇ ਵਿਚਕਾਰ ਬੈਠ ਕੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੀਆਂ ਤਿੰਨ ਮੁੱਖ ਮੰਗਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ।

ਸਿੱਖਿਆ ਮੰਤਰੀ ਦੀ ਅਸਤੀਫ਼ੇ ਦੀ ਮੰਗ 'ਤੇ ਅੜੇ ਰਾਹੁਲ ਗਾਂਧੀ, ਕਿਹਾ- 'ਮੰਤਰਾਲਾ ਬਦਲਣਾ ਕੋਈ ਹੱਲ ਨਹੀਂ'
tv9-punjabi
| Updated On: 25 Jul 2026 13:29 PM IST
Share

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ 10 ਜਨਪਥ, ਨਵੀਂ ਦਿੱਲੀ ਪਹੁੰਚੇ ਅਤੇ ਉੱਥੇ ਮੌਜੂਦ ਵਿਦਿਆਰਥੀਆਂ ਦੇ ਵਿਚਕਾਰ ਬੈਠ ਕੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੀਆਂ ਤਿੰਨ ਮੁੱਖ ਮੰਗਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਨਾ ਸਿਰਫ਼ ਉਨ੍ਹਾਂ ਦੇ ਮੰਤਰਾਲੇ ਤੋਂ ਹਟਾਇਆ ਜਾਵੇ, ਸਗੋਂ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਹੀ ਬਾਹਰ ਕੀਤਾ ਜਾਵੇ। ਰਾਹੁਲ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ ਦੇ ਵਿਭਾਗ ਦਾ ਤਬਾਦਲਾ ਬਿਲਕੁਲ ਵੀ ਮੰਜ਼ੂਰ ਨਹੀਂ ਹੈ।

ਉਨ੍ਹਾਂ ਅੱਗੇ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਵਾਲਿਆਂ ਨੇ ਵਿਦਿਆਰਥੀਆਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਰਾਹੁਲ ਗਾਂਧੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਬਹੁਤ ਹੀ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਹੈ, ਜਿਸ ਵਿੱਚੋਂ ਇੱਕ ਵਿਦਿਆਰਥੀ ਦੀ ਸ਼ਾਇਦ ਅੱਖਾਂ ਦੀ ਰੋਸ਼ਨੀ ਵੀ ਚਲੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਘਟਨਾਵਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਵਿਦਿਆਰਥੀਆਂ ਤੋਂ ਮਾਫ਼ੀ ਮੰਗਣ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨਾਲ ਕੋਈ ਵੀ ਨਹੀਂ ਲੜ ਸਕਦਾ ਕਿਉਂਕਿ ਇਹ ਦੇਸ਼ ਦਾ ਭਵਿੱਖ ਹਨ। ਸਰਕਾਰ ਚਾਹੇ ਜਿੰਨੀ ਵੀ ਕੋਸ਼ਿਸ਼ ਕਰ ਲਵੇ ਜਾਂ ਜਿੰਨੇ ਵੀ ਫ਼ੈਸਲੇ ਲੈ ਕੇ ਦੇਖ ਲਵੇ, ਉਹ ਵਿਦਿਆਰਥੀਆਂ ਦੇ ਇਸ ਰੋਸ਼ ਪ੍ਰਦਰਸ਼ਨ ਨੂੰ ਡੇਗ ਨਹੀਂ ਸਕਦੀ।

ਪੀੜਤ ਸਾਹਿਲ ਨਾਲ ਮਿਲੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੈਲੇਟ ਗਨ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਦੋਹਰਾਇਆ ਕਿ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਹੀ ਪਵੇਗਾ। ਰਾਹੁਲ ਗਾਂਧੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਸਾਹਿਲ ਨੂੰ ਵੀ ਮੀਡੀਆ ਦੇ ਸਾਹਮਣੇ ਪੇਸ਼ ਕੀਤਾ ਅਤੇ ਕਿਹਾ ਕਿ ਅਜਿਹੇ ਹਜ਼ਾਰਾਂ ਨੌਜਵਾਨਾਂ ਨਾਲ ਬਰਬਰਤਾ ਕੀਤੀ ਗਈ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਰਾਹੁਲ ਨੇ ਲਿਖਿਆ ਕਿ ਸਾਹਿਲ ਸਿਰਫ਼ ਤਿਰੰਗਾ ਹੱਥ ‘ਚ ਲੈ ਕੇ ਸਾਫ਼-ਸੁਥਰੀ ਪ੍ਰੀਖਿਆ ਅਤੇ ਆਪਣੀ ਮਿਹਨਤ ਦਾ ਹੱਕ ਮੰਗ ਰਿਹਾ ਸੀ। ਪੁਲਿਸ ਨੇ ਉਸ ‘ਤੇ ਗੋਲੀ ਚਲਾ ਕੇ ਉਸ ਨੂੰ ਬੁਰੇ ਤਰੀਕੇ ਨਾਲ ਜ਼ਖ਼ਮੀ ਕਰ ਦਿੱਤਾ। ਇਹ ਅੰਗਰੇਜ਼ਾਂ ਜ਼ਮਾਨੇ ਵਰਗਾ ਜ਼ੁਲਮ ਨਹੀਂ, ਸਗੋਂ ਮੋਦੀ ਸਰਕਾਰ ਦੀ ਬਰਬਰਤਾ ਹੈ, ਜਿੱਥੇ ਹੱਕ ਮੰਗਣ ਵਾਲੇ ਮਾਸੂਮ ਵਿਦਿਆਰਥੀਆਂ ਨੂੰ ਇਨਸਾਫ਼ ਦੀ ਥਾਂ ਛੱਰੇ ਦਿੱਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲੇ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਸਰਕਾਰ ਨੂੰ ਹੁਣ ਝੂਠ ਬੋਲਣਾ ਬੰਦ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਸਾਡੇ ਭਵਿੱਖ ‘ਤੇ ਹਮਲਾ ਕੀਤਾ ਹੈ। ਬੀਤੇ ਦਿਨ ਵੀ ਉਨ੍ਹਾਂ ਕਿਹਾ ਸੀ ਕਿ ਸਾਡਾ ਭਵਿੱਖ ਯਾਨੀ ਨੌਜਵਾਨ ਸਿਰਫ਼ ਤਿੰਨ ਗੱਲਾਂ ਕਹਿ ਰਹੇ ਹਨ ਸਿੱਖਿਆ ਮੰਤਰੀ ਨੂੰ ਹਟਾਇਆ ਜਾਵੇ, ਲਾਠੀਚਾਰਜ ਕਰਨ ਵਾਲੇ ਅਤੇ ਵਿਦਿਆਰਥੀਆਂ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...