AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਜਾਂ ਤਾਂ ਅਸੀਂ ਰਹਾਂਗੇ ਜਾਂ ਗਿਆਨੇਸ਼ ਕੁਮਾਰ’, CEC ਨੂੰ ਲੈ ਕੇ ਆਰ-ਪਾਰ ਦੇ ਮੂਡ ‘ਚ ਰਾਹੁਲ, ਅੱਜ ਟੀ ਪਾਰਟੀ ‘ਚ ਬਣੇਗੀ ਰਣਨੀਤੀ

CEC ਗਿਆਨੇਸ਼ ਕੁਮਾਰ ਦੇ ਖ਼ਿਲਾਫ਼ INDIA ਗਠਜੋੜ ਦਾ ਵਿਰੋਧ ਜਾਰੀ ਹੈ। ਰਾਹੁਲ ਗਾਂਧੀ ਮੰਗਲਵਾਰ ਸ਼ਾਮ 4 ਵਜੇ ਸਾਰੇ ਵਿਰੋਧੀ ਆਗੂਆਂ ਨਾਲ ਪ੍ਰੈੱਸ ਕਾਨਫਰੰਸ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਾਹੁਲ ਗਾਂਧੀ ਇੱਕ ਵਾਰ ਫਿਰ ਮੁੱਖ ਚੋਣ ਕਮਿਸ਼ਨਰ 'ਤੇ ਵੱਡਾ ਹਮਲਾ ਬੋਲ ਸਕਦੇ ਹਨ।

'ਜਾਂ ਤਾਂ ਅਸੀਂ ਰਹਾਂਗੇ ਜਾਂ ਗਿਆਨੇਸ਼ ਕੁਮਾਰ', CEC ਨੂੰ ਲੈ ਕੇ ਆਰ-ਪਾਰ ਦੇ ਮੂਡ 'ਚ ਰਾਹੁਲ, ਅੱਜ ਟੀ ਪਾਰਟੀ 'ਚ ਬਣੇਗੀ ਰਣਨੀਤੀ
tv9-punjabi
| Updated On: 13 Oct 2026 10:47 AM IST
Share

ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਲੈ ਕੇ INDIA ਗਠਜੋੜ ਦਾ ਵਿਰੋਧ ਫਿਲਹਾਲ ਘੱਟ ਹੁੰਦਾ ਦਿਖਾਈ ਨਹੀਂ ਦੇ ਰਿਹਾ। ਪਿਛਲੇ ਚਾਰ ਦਿਨਾਂ ਤੋਂ ਰਾਹੁਲ ਗਾਂਧੀ ਦਿੱਲੀ ਦੀਆਂ ਸੜਕਾਂ ‘ਤੇ ਉਤਰ ਕੇ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਮਾਰਚ ਕਰ ਰਹੇ ਹਨ ਤੇ ਕਥਿਤ ਤੌਰ ‘ਤੇ ਵੋਟ ਚੋਰੀ ਦੇ ਮੁੱਦੇ ਨੂੰ ਉਠਾ ਰਹੇ ਹਨ। ਸੋਮਵਾਰ ਨੂੰ ਵੀ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਦੌਰਾਨ, ਕਾਂਗਰਸ ਪਾਰਟੀ ਨੇ ਆਪਣੇ ਸਾਰੇ ਆਗੂਆਂ ਨੂੰ ਦਿੱਲੀ ਨਾ ਛੱਡਣ ਦੇ ਨਿਰਦੇਸ਼ ਦਿੱਤੇ ਹਨ। 24 ਅਕਬਰ ਰੋਡ ਸਥਿਤ ਕਾਂਗਰਸ ਹੈੱਡਕੁਆਰਟਰ ‘ਚ INDIA ਗਠਜੋੜ ਦੇ ਆਗੂਆਂ ਲਈ ਟੈਂਟ, ਖਾਣੇ ਤੇ ਸੌਣ ਦਾ ਪ੍ਰਬੰਧ ਕੀਤਾ ਗਿਆ ਹੈ।

ਅੱਜ ਹਾਈ ਟੀ ਪਾਰਟੀ ‘ਚ ਬਣੇਗੀ ਰਣਨੀਤੀ

ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸਾਰੇ ਵਿਰੋਧੀ ਆਗੂਆਂ ਨੂੰ ਚਾਹ ‘ਤੇ ਸੱਦਾ ਦਿੱਤਾ ਹੈ। ਇਸ ਦੌਰਾਨ CEC ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਅਗਲੀ ਰਣਨੀਤੀ ‘ਤੇ ਚਰਚਾ ਹੋਵੇਗੀ। ਰਾਹੁਲ ਗਾਂਧੀ ਮੰਗਲਵਾਰ ਸ਼ਾਮ 4 ਵਜੇ ਸਾਰੇ ਵਿਰੋਧੀ ਆਗੂਆਂ ਨਾਲ ਪ੍ਰੈੱਸ ਕਾਨਫਰੰਸ ਵੀ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਾਹੁਲ ਗਾਂਧੀ ਇੱਕ ਵਾਰ ਫਿਰ ਮੁੱਖ ਚੋਣ ਕਮਿਸ਼ਨਰ ‘ਤੇ ਵੱਡਾ ਹਮਲਾ ਬੋਲ ਸਕਦੇ ਹਨ।

ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਮਾਰਚ ਕਰਨ ਤੋਂ ਬਾਅਦ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਜਦੋਂ ਤੱਕ CEC ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦੇਣਗੇ, ਅਸੀਂ ਦਿੱਲੀ ਖਾਲੀ ਨਹੀਂ ਕਰਾਂਗੇ। ਲੜਾਈ ਫ਼ੈਸਲਾਕੁੰਨ ਮੋੜ ‘ਤੇ ਹੈ, ਅਸੀਂ ਆਰ-ਪਾਰ ਦੇ ਮੂਡ ‘ਚ ਹਾਂ। ਜਾਂ ਤਾਂ ਅਸੀਂ ਰਹਾਂਗੇ ਜਾਂ ਗਿਆਨੇਸ਼ ਕੁਮਾਰ ਰਹੇਗਾ।

ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਤੇ ਹੋਰ ਆਗੂਆਂ ਨਾਲ ਬੱਸ ‘ਚ ਸੁਪਰੀਮ ਕੋਰਟ ਵੱਲ ਮਾਰਚ ਕਰ ਰਹੇ ਸਨ। ਹਾਲਾਂਕਿ, ਮੰਡੀ ਹਾਊਸ ਦੇ ਨੇੜੇ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਉਹ ਪੈਦਲ ਹੀ ਕੋਰਟ ਵੱਲ ਵਧੇ। ਇਸ ਦੌਰਾਨ, ਰਾਹੁਲ ਗਾਂਧੀ ਦੀ ਕਾਨੂੰਨੀ ਟੀਮ ਨੇ ਚੋਣ ਕਮਿਸ਼ਨ ਤੇ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਇਸ ਤੋਂ ਬਾਅਦ ਵੀ ਰਾਹੁਲ ਗਾਂਧੀ, ਖੜਗੇ ਤੇ ਪ੍ਰਿਯੰਕਾ ਸੁਪਰੀਮ ਕੋਰਟ ਪਹੁੰਚੇ। ਉੱਥੇ ਕੁਝ ਦੇਰ ਰੁਕਣ ਤੋਂ ਬਾਅਦ ਉਹ ਆਪਣੇ ਕਾਫ਼ਲੇ ਨਾਲ ਰਵਾਨਾ ਹੋ ਗਏ।

‘ਅੰਦੋਲਨ ‘ਚ ਸ਼ਾਮਲ ਹਰ ਇੱਕ ਵਿਅਕਤੀ ਦਾ ਧੰਨਵਾਦ’

ਸੁਪਰੀਮ ਕੋਰਟ ਤੱਕ ਮਾਰਚ ਤੋਂ ਬਾਅਦ ਰਾਹੁਲ ਗਾਂਧੀ ਨੇ X ‘ਤੇ ਇੱਕ ਵੀਡੀਓ ਪੋਸਟ ਕਰਕੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਤੇ RSS ‘ਤੇ ਵੀ ਨਿਸ਼ਾਨਾ ਸਾਧਿਆ।

X ‘ਤੇ ਵੀਡੀਓ ਪੋਸਟ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, ਅੱਜ ਦੇ ਇਸ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਦਾ ਮੈਂ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਰੋੜਾਂ ਲੋਕਾਂ ਦਾ ਵੀ ਧੰਨਵਾਦ, ਜਿਨ੍ਹਾਂ ਨੇ ਆਪਣੇ-ਆਪਣੇ ਤਰੀਕੇ ਨਾਲ ਇਸ ਅੰਦੋਲਨ ਦਾ ਸਮਰਥਨ ਕੀਤਾ। INDIA ਗਠਜੋੜ ਦੇ ਆਗੂਆਂ, ਕਾਂਗਰਸ ਪਾਰਟੀ ਦੇ ਸਾਰੇ ਵਰਕਰਾਂ ਤੇ INDIA ਗਠਜੋੜ ਦੇ ਤਮਾਮ ਵਰਕਰਾਂ ਦਾ ਵੀ ਬਹੁਤ-ਬਹੁਤ ਧੰਨਵਾਦ।

ਤੁਸੀਂ ਸਿਰਫ਼ ਸੱਤਾ ਅਤੇ ਤਾਕਤ ਦੇ ਦਮ ‘ਤੇ ਲੜ ਸਕਦੇ ਹੋ

ਉਨ੍ਹਾਂ ਨੇ ਅੱਗੇ ਕਿਹਾ, ਅੱਜ ਦਾ ਦਿਨ ਬੇਹੱਦ ਮਹੱਤਵਪੂਰਨ ਸੀ, ਕਿਉਂਕਿ ਸਾਨੂੰ ਸਰਕਾਰ ਨੂੰ ਇਹ ਦਿਖਾਉਣਾ ਸੀ ਕਿ ਭਾਰਤ ਦੀ ਜਨਤਾ ਡਰਨ ਵਾਲੀ ਨਹੀਂ ਹੈ। ਤੁਸੀਂ ਸਾਨੂੰ ਮਾਰੋ, ਧਮਕਾਓ, ਡਰਾਉਣ ਦੀ ਕੋਸ਼ਿਸ਼ ਕਰੋ, ਪਰ ਅਸੀਂ ਡਰਨ ਵਾਲੇ ਨਹੀਂ ਹਾਂ। ਅਸੀਂ ਤੁਹਾਡੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰਾਂਗੇ। ਮੈਂ ਸੋਚ ਰਿਹਾ ਸੀ ਕਿ RSS ਦੇ ਉਹ ਕਾਇਰ ਲੋਕ ਕਿੱਥੇ ਸਨ, ਜੋ ਪਰਸੋਂ ਸਾਡੇ ਨੌਜਵਾਨ ਸਾਥੀਆਂ ਨੂੰ ਕੁੱਟ ਰਹੇ ਸਨ? ਉਹ ਲੋਕ ਕਿੱਥੇ ਸਨ? ਅੱਜ ਤਾਂ ਮੈਨੂੰ ਉਨ੍ਹਾਂ ‘ਚੋਂ ਕੋਈ ਦਿਖਾਈ ਨਹੀਂ ਦਿੱਤਾ।

ਜਦੋਂ ਅਸੀਂ ਉੱਥੇ ਖੜ੍ਹੇ ਹਾਂ, ਜਦੋਂ ਦੇਸ਼ ਦੀ ਜਨਤਾ ਉੱਥੇ ਖੜ੍ਹੀ ਹੈ, ਤਾਂ ਤੁਸੀਂ ਬਾਹਰ ਕਿਉਂ ਨਹੀਂ ਆਉਂਦੇ? ਆਪਣੀਆਂ ਛੋਟੀਆਂ-ਛੋਟੀਆਂ ਗਮਛੀਆਂ ਪਾ ਕੇ ਬਾਹਰ ਕਿਉਂ ਨਹੀਂ ਆਉਂਦੇ ਤੇ ਦੇਖਦੇ ਕਿ ਕੀ ਹੁੰਦਾ ਹੈ? ਕਿਉਂਕਿ ਤੁਸੀਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵਾਂਗ ਸਿਰਫ਼ ਗੁੰਡਾਗਰਦੀ ਕਰਨਾ ਜਾਣਦੇ ਹੋ। ਤੁਹਾਡੇ ‘ਚ ਸਾਹਮਣੇ ਆ ਕੇ ਖੜ੍ਹੇ ਹੋਣ ਦੀ ਹਿੰਮਤ ਨਹੀਂ ਹੈ। ਤੁਸੀਂ ਸਿਰਫ਼ ਸੱਤਾ ਤੇ ਤਾਕਤ ਦੇ ਦਮ ‘ਤੇ ਲੜ ਸਕਦੇ ਹੋ। ਇਸ ਲਈ ਅੱਜ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ। ਮੈਨੂੰ ਤੁਹਾਡੇ ਸਾਰਿਆਂ ‘ਤੇ ਮਾਣ ਹੈ। ਸਾਰਿਆਂ ਨੇ ਇੱਕ ਟੀਮ ਵਾਂਗ ਕੰਮ ਕੀਤਾ।

ਇਹ ਵੱਖ-ਵੱਖ ਪ੍ਰਦਰਸ਼ਨ ਨਹੀਂ, ਇੱਕੋ ਅੰਦੋਲਨ ਹੈ

ਰਾਹੁਲ ਗਾਂਧੀ ਨੇ ਕਿਹਾ, ਜਿਵੇਂ ਕਿ ਮੈਂ ਆਪਣੀ ਪ੍ਰੈੱਸ ਕਾਨਫਰੰਸ ‘ਚ ਕਿਹਾ ਸੀ, ਇਹ ਵੱਖ-ਵੱਖ ਪ੍ਰਦਰਸ਼ਨ ਨਹੀਂ ਹਨ। ਇਹ ਇੱਕੋ ਅੰਦੋਲਨ ਹੈ, ਜਿਸ ‘ਚ ਅਸੀਂ ਸਾਰੇ ਇਕੱਠੇ ਖੜ੍ਹੇ ਹਾਂ। ਸਾਡੇ ‘ਚੋਂ ਹਰ ਇੱਕ ਵਿਅਕਤੀ ਸੰਵਿਧਾਨ ਦੇ ਇਨ੍ਹਾਂ ਕਾਤਲਾਂ ਤੇ ਸਾਡੇ ਲੋਕਤੰਤਰ ਨੂੰ ਕੁਚਲਣ ਵਾਲਿਆਂ ਦੇ ਖ਼ਿਲਾਫ਼ ਖੜ੍ਹਾ ਹੋਵੇਗਾ ਤੇ ਅਸੀਂ ਇੱਕ ਕਦਮ ਵੀ ਪਿੱਛੇ ਨਹੀਂ ਹਟਾਂਗੇ।

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨੇ ਅੱਗੇ ਕਿਹਾ, ਮੈਂ ਉਨ੍ਹਾਂ ਸਾਰੇ ਸਿਵਲ ਸੁਸਾਇਟੀ ਸੰਗਠਨਾਂ ਦਾ ਵੀ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ, ਜੋ ਅੱਜ ਸਾਡੇ ਨਾਲ ਆਏ ਤੇ ਜਿਨ੍ਹਾਂ ਨੇ ਸਾਡਾ ਸਮਰਥਨ ਕੀਤਾ। ਅਸੀਂ ਤੁਹਾਡੇ ਸਮਰਥਨ ਦੀ ਕਦਰ ਕਰਦੇ ਹਾਂ। ਅਸੀਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦੇ ਹਾਂ। ਭਾਰਤ ਦੀ ਸੋਚ, ਸਾਡੇ ਸੰਵਿਧਾਨ ਦੇ ਵਿਚਾਰ ਅਤੇ ਸਾਡੇ ਲੋਕਤੰਤਰ ਦੀ ਰੱਖਿਆ ਲਈ ਅੱਜ ਸੜਕਾਂ ‘ਤੇ ਉਤਰਨ ਵਾਲੇ ਹਰ ਵਿਅਕਤੀ ਦਾ ਧੰਨਵਾਦ। ਮੈਨੂੰ ਉਨ੍ਹਾਂ ਸਾਰੇ ਲੋਕਾਂ ‘ਤੇ ਬੇਹੱਦ ਮਾਣ ਹੈ, ਜੋ ਅੱਜ ਸੜਕਾਂ ‘ਤੇ ਉਤਰੇ।

Source: TV9Hindi.com

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...