ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Rahul Gandhi US Visit: ‘2024 ਦੀਆਂ ਲੋਕ ਸਭਾ ਚੋਣਾਂ ‘ਚ ਪ੍ਰਧਾਨ ਮੰਤਰੀ ਮੋਦੀ ਹਾਰਣਗੇ’, ਰਾਹੁਲ ਗਾਂਧੀ ਨੇ ਵਾਸ਼ਿੰਗਟਨ ‘ਚ ਕਿਹਾ- ਵਿਰੋਧੀ ਧਿਰ ਪੂਰੀ ਤਰ੍ਹਾਂ ਇਕਜੁੱਟ

Rahul Gandhi in USA: ਵਾਸ਼ਿੰਗਟਨ ਦੇ ਨੈਸ਼ਨਲ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਗੇ।

Rahul Gandhi US Visit: ‘2024 ਦੀਆਂ ਲੋਕ ਸਭਾ ਚੋਣਾਂ ‘ਚ ਪ੍ਰਧਾਨ ਮੰਤਰੀ ਮੋਦੀ ਹਾਰਣਗੇ’, ਰਾਹੁਲ ਗਾਂਧੀ ਨੇ ਵਾਸ਼ਿੰਗਟਨ ‘ਚ ਕਿਹਾ- ਵਿਰੋਧੀ ਧਿਰ ਪੂਰੀ ਤਰ੍ਹਾਂ ਇਕਜੁੱਟ
Follow Us
tv9-punjabi
| Updated On: 02 Jun 2023 07:25 AM
Rahul Gandhi in Washington: ਅਮਰੀਕਾ ਦੌਰੇ ‘ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਭਾਰਤੀ ਸਮੇਂ ਮੁਤਾਬਕ ਵੀਰਵਾਰ ਦੇਰ ਰਾਤ ਉਨ੍ਹਾਂ ਨੇ ਇੱਕ ਵਾਰ ਫਿਰ ਪੀਐਮ ਮੋਦੀ (PM Nardendra Modi) ਨੂੰ ਲੈ ਕੇ ਵੱਡੀ ਗੱਲ ਕਹੀ। ਇੱਥੇ ਵਾਸ਼ਿੰਗਟਨ ਦੇ ਨੈਸ਼ਨਲ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਗੇ। ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਕਰਨਾਟਕ ਚੋਣਾਂ ‘ਚ ਮਿਲੀ ਜਿੱਤ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਇਸ ਪ੍ਰਾਪਤੀ ਦਾ ਇਕ ਮੁੱਖ ਕਾਰਨ ਬੇਰੁਜ਼ਗਾਰੀ ਅਤੇ ਵਧਦੀਆਂ ਕੀਮਤਾਂ ਹਨ। ਅਸੀਂ ਇਹ ਨਹੀਂ ਕਹਿ ਸਕਦੇ ਕਿ ਭਾਰਤੀ ਅਰਥਵਿਵਸਥਾ ਬਹੁਤ ਵਧੀਆ ਚੱਲ ਰਹੀ ਹੈ। ਰਾਹੁਲ ਨੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਇਕਜੁੱਟ ਹੋ ਰਹੀ ਹੈ ਅਤੇ ਅਸੀਂ ਭਾਜਪਾ ਨੂੰ ਹਰਾਵਾਂਗੇ। ਉਨ੍ਹਾਂ ਕਿਹਾ ਕਿ ਇਸ ਵਾਰ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ।

ਭਾਰਤ ‘ਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਪ੍ਰੈੱਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਇਹ ਸਭ ਜਾਣਦੇ ਹਨ। ਮੈਨੂੰ ਲੱਗਦਾ ਹੈ ਕਿ ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਲਈ ਮਹੱਤਵਪੂਰਨ ਹੈ ਅਤੇ ਆਲੋਚਨਾ ਸੁਣੀ ਜਾਣੀ ਚਾਹੀਦੀ ਹੈ। ਇਹ ਸਿਰਫ਼ ਪ੍ਰੈੱਸ ਦੀ ਆਜ਼ਾਦੀ ਦਾ ਹੀ ਨਹੀਂ ਹੈ, ਇਹ ਹਰ ਪਾਸੇ ਹੋ ਰਿਹਾ ਹੈ। ਸੰਸਥਾਗਤ ਢਾਂਚੇ ‘ਤੇ ਵੀ ਪੇਚ ਕੱਸਿਆ ਜਾ ਰਿਹਾ ਹੈ। ਤੁਹਾਨੂੰ ਇਹ ਸਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਣਾ ਚਾਹੀਦਾ ਹੈ। ਮੈਨੂੰ ਨਹੀਂ ਪਤਾ ਕਿ ਤੁਸੀਂ ਇਹ ਕਿਵੇਂ ਕਰੋਗੇ ਪਰ ਤੁਹਾਨੂੰ ਪੁੱਛਣਾ ਚਾਹੀਦਾ ਹੈ।

ਦਬਾਅ ਤੇ ਨਿਯੰਤਰਣ ਵਿੱਚ ਨਹੀਂ ਹੋ ਕੋਈ ਵੀ ਸੰਸਥਾ

ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਕੋਲ ਬਹੁਤ ਮਜ਼ਬੂਤ ​​ਸਿਸਟਮ ਹਨ ਜੋ ਪਹਿਲਾਂ ਤੋਂ ਮੌਜੂਦ ਹਨ, ਉਹ ਸਿਸਟਮ ਕਮਜ਼ੋਰ ਹੋ ਚੁੱਕੇ ਹਨ। ਜੇਕਰ ਲੋਕਤੰਤਰੀ ਪ੍ਰਣਾਲੀ ਨੂੰ ਅੱਗੇ ਵਧਾਇਆ ਜਾਵੇ ਤਾਂ ਇਹ ਮਸਲੇ ਆਪਣੇ ਆਪ ਹੱਲ ਹੋ ਜਾਣਗੇ। ਤੁਹਾਡੇ ਕੋਲ ਸੰਗਠਨ ਦਾ ਇੱਕ ਸੁਤੰਤਰ ਸਮੂਹ ਹੋਣਾ ਚਾਹੀਦਾ ਹੈ ਜੋ ਦਬਾਅ ਅਤੇ ਨਿਯੰਤਰਣ ਵਿੱਚ ਨਹੀਂ ਹੈ। ਕਾਂਗਰਸ ਪਾਰਟੀ ਉਹ ਸੰਸਥਾ ਹੈ ਜਿਸ ਨੇ ਸੰਸਥਾਵਾਂ ਦਾ ਸੰਕਲਪ ਲਿਆ। ਅਸੀਂ ਉਨ੍ਹਾਂ ਨੂੰ ਆਪਣੀ ਸੰਸਥਾ ਵਜੋਂ ਨਹੀਂ ਦੇਖਦੇ। ਅਸੀਂ ਉਨ੍ਹਾਂ ਨੂੰ ਰਾਜ ਦੀ ਸੰਸਥਾ ਵਜੋਂ ਦੇਖਦੇ ਹਾਂ। ਅਸੀਂ ਇਹ ਸੁਨਿਸ਼ਚਿਤ ਕੀਤਾ ਕਿ ਇਹਨਾਂ ਸੰਸਥਾਵਾਂ ਵਿੱਚ ਸੁਤੰਤਰਤਾ ਹੈ।

ਰਾਹੁਲ ਗਾਂਧੀ ਨੇ ਲਗਾਇਆ ਜਾਸੂਸੀ ਦਾ ਇਲਜ਼ਾਮ

ਇਸ ਤੋਂ ਪਹਿਲਾਂ ਪਲੱਗ ਐਂਡ ਪਲੇ ਆਡੀਟੋਰੀਅਮ ‘ਚ ਉੱਦਮੀਆਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਫੋਨ ਟੈਪਿੰਗ ਦਾ ਇਲਜ਼ਾਮ ਲਗਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਮੰਨ ਰਿਹਾ ਹਾਂ ਕਿ ਮੇਰਾ ਫ਼ੋਨ ਟੈਪ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਟਾ ਦੀ ਜਾਣਕਾਰੀ ਦੀ ਨਿੱਜਤਾ ਨੂੰ ਲੈ ਕੇ ਨਿਯਮਾਂ ਨੂੰ ਸਖ਼ਤ ਕਰਨ ਦੀ ਲੋੜ ਹੈ।

ਮਾਣਹਾਨੀ ਕੇਸ ਵਿੱਚ ਸਭ ਤੋਂ ਵੱਧ ਸਜ਼ਾ

ਦੱਸ ਦੇਈਏ ਕਿ ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਪਰਸਨ ਸੈਮ ਪਿਤਰੋਦਾ ਅਤੇ ਕਈ ਹੋਰ ਸਾਥੀ ਵੀ ਉਨ੍ਹਾਂ ਦੇ ਨਾਲ ਅਮਰੀਕਾ ਦੌਰੇ ‘ਤੇ ਗਏ ਹਨ। ਇਸ ਦੌਰਾਨ ਉਨ੍ਹਾਂ ਆਪਣੀ ਸੰਸਦ ਮੈਂਬਰਸ਼ਿਪ ਰੱਦ ਕਰਨ ਦਾ ਮੁੱਦਾ ਵੀ ਉਠਾਇਆ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਸ਼ਾਇਦ ਭਾਰਤ ਦੇ ਪਹਿਲੇ ਅਜਿਹੇ ਵਿਅਕਤੀ ਹੋਣਗੇ ਜਿਨ੍ਹਾਂ ਨੂੰ ਮਾਣਹਾਨੀ ਦੇ ਕੇਸ ਵਿੱਚ ਸਭ ਤੋਂ ਵੱਧ ਸਜ਼ਾ ਦਿੱਤੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...