FIR Against Ravneet Bittu: ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧੀਆ ਮੁਸ਼ਕਿਲਾਂ, ਰਾਹੁਲ ਗਾਂਧੀ ਖਿਲਾਫ ਬਿਆਨ ਦੇਣ 'ਤੇ ਬੈਂਗਲੁਰੂ 'ਚ ਦਰਜ FIR | rahul gandhi Usa Fir against ravneet bittu in bengaluru know full in punjabi Punjabi news - TV9 Punjabi

FIR Against Ravneet Bittu: ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧੀਆ ਮੁਸ਼ਕਿਲਾਂ, ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਬੈਂਗਲੁਰੂ ‘ਚ ਦਰਜ FIR

Updated On: 

19 Sep 2024 21:39 PM

FIR Against Ravneet Bittu: ਰਾਹੁਲ ਗਾਂਧੀ ਵੱਲੋਂ ਅਮਰੀਕਾ 'ਚ ਦਿੱਤੇ ਗਏ ਬਿਆਨ ਤੋਂ ਬਾਅਦ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ 'ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਰਾਹੁਲ ਨੂੰ ਦੇਸ਼ ਦਾ ਨੰਬਰ ਇਕ ਅੱਤਵਾਦੀ ਕਿਹਾ ਸੀ। ਇਸ ਸਬੰਧ ਵਿੱਚ ਬੈਂਗਲੁਰੂ ਦੇ ਹਾਈ ਗਰਾਊਂਡ ਪੁਲਿਸ ਸਟੇਸ਼ਨ ਵਿੱਚ ਉਹਨਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।

FIR Against Ravneet Bittu: ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧੀਆ ਮੁਸ਼ਕਿਲਾਂ, ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ਤੇ ਬੈਂਗਲੁਰੂ ਚ ਦਰਜ FIR

ਰਾਹੁਲ ਗਾਂਧੀ ਤੇ ਰਵਨੀਤ ਬਿੱਟੂ

Follow Us On

FIR Against Ravneet Bittu: ਰਾਹੁਲ ਗਾਂਧੀ ਨੇ ਆਪਣੇ ਅਮਰੀਕੀ ਦੌਰੇ ਦੌਰਾਨ ਸਿੱਖਾਂ ਬਾਰੇ ਟਿੱਪਣੀਆਂ ਕੀਤੀਆਂ ਸਨ। ਇਸ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਦੇਸ਼ ਦਾ ਨੰਬਰ ਇਕ ਅੱਤਵਾਦੀ ਕਿਹਾ ਸੀ। ਬਿੱਟੂ ਦੀ ਟਿੱਪਣੀ ਤੋਂ ਬਾਅਦ ਹੁਣ ਉਹਨਾਂ ਦੇ ਖਿਲਾਫ ਬੈਂਗਲੁਰੂ ਦੇ ਹਾਈ ਗਰਾਊਂਡ ਪੁਲਸ ਸਟੇਸ਼ਨ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਕਾਰਵਾਈ ਕਾਂਗਰਸੀ ਆਗੂਆਂ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅਮਰੀਕਾ ਵਿੱਚ ਦੇਸ਼ ਵਿੱਚ ਸਿੱਖਾਂ ਦੀ ਹਾਲਤ ਬਾਰੇ ਦਿੱਤੇ ਬਿਆਨਾਂ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਕੀਤੀ ਸੀ। ਇਸ ਮਾਮਲੇ ‘ਚ ਸ਼ਿਕਾਇਤ ਮਿਲਣ ਤੋਂ ਬਾਅਦ ਉਹਨਾਂ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 353 (2), 192 ਅਤੇ 196 ਦੇ ਤਹਿਤ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦਰਅਸਲ, ਰੇਲ ਰਾਜ ਮੰਤਰੀ ਬਿੱਟੂ ਨੇ ਦੇਸ਼ ਵਿਚ ਸਿੱਖਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਬੰਬ ਬਣਾਉਣ ਦੇ ਮਾਹਿਰ ਲੋਕ ਰਾਹੁਲ ਗਾਂਧੀ ਦਾ ਸਮਰਥਨ ਕਰ ਰਹੇ ਹਨ ਤਾਂ ਉਹ ਦੇਸ਼ ਦਾ ਨੰਬਰ ਇਕ ਅੱਤਵਾਦੀ ਹੈ।

ਉਨ੍ਹਾਂ ਦੇ ਬਿਆਨ ਦੀ ਨਿੰਦਾ ਕਰਦਿਆਂ ਕਾਂਗਰਸ ਨੇ ਕਿਹਾ ਕਿ ਬਿੱਟੂ ਪਾਗਲਾਂ ਵਾਂਗ ਗੱਲਾਂ ਕਰ ਰਹੇ ਹਨ। ਇਸ ਮਾਮਲੇ ਵਿੱਚ ਕਾਂਗਰਸ ਨੇ ਬਿੱਟੂ ਸਮੇਤ ਚਾਰ ਆਗੂਆਂ ਖ਼ਿਲਾਫ਼ ਦਿੱਲੀ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਇਸ ਵਿੱਚ ਸ਼ਿਵ ਸੈਨਾ ਦੇ ਆਗੂ ਵੀ ਹਨ। ਕਾਂਗਰਸ ਦਾ ਕਹਿਣਾ ਹੈ ਕਿ ਰਾਹੁਲ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਲਈ ਨਫ਼ਰਤ ਅਤੇ ਹਿੰਸਾ ਫੈਲਾਈ ਜਾ ਰਹੀ ਹੈ। ਇਸ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦਾ ਸਮਰਥਨ ਮਿਲ ਰਿਹਾ ਹੈ।

ਰਾਹੁਲ ਗਾਂਧੀ ਨੂੰ ਮਿਲੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ

ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਅਜੇ ਮਾਕਨ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦਾ ਕਾਰਨ ਇਹ ਹੈ ਕਿ ਉਹ ਦਲਿਤਾਂ, ਆਦਿਵਾਸੀਆਂ, ਪਛੜੇ ਲੋਕਾਂ, ਘੱਟ ਗਿਣਤੀਆਂ ਅਤੇ ਗਰੀਬਾਂ ਦੀ ਗੱਲ ਕਰਦੇ ਹਨ। ਰਾਹੁਲ ਗਾਂਧੀ ਧਮਕੀਆਂ ਤੋਂ ਡਰਦੇ ਨਹੀਂ ਹਨ। ਇਸ ਦੇ ਨਾਲ ਹੀ ਕਾਂਗਰਸ ਨੇਤਾ ਕੇਸੀ ਵੇਣੂਗੋਪਾਲ ਨੇ ਇਲਜ਼ਾਮ ਲਗਾਇਆ ਕਿ ਰਾਹੁਲ ਖਿਲਾਫ ਹਿੰਸਾ ਦੀ ਸਾਜ਼ਿਸ਼ ਰਚੀ ਗਈ ਹੈ।

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਹਿਯੋਗ ਮਿਲ ਰਿਹਾ ਹੈ

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਆਪਣੇ ਲੋਕਾਂ ਨੂੰ ਕਾਬੂ ਨਹੀਂ ਕੀਤਾ ਤਾਂ ਕਾਂਗਰਸ ਆਪਣੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਘਰ ਪਹੁੰਚ ਕੇ ਰੋਸ ਪ੍ਰਦਰਸ਼ਨ ਕਰੇਗੀ। ਇਸ ਤੋਂ ਪਹਿਲਾਂ ਅਮਰੀਕਾ ‘ਚ ਰਾਹੁਲ ਦੀ ਟਿੱਪਣੀ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਸੋਨੀਆ ਗਾਂਧੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ‘ਤੇ ਪ੍ਰਿਅੰਕਾ ਗਾਂਧੀ ਨੇ ਵੀ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਇੱਕ ਸੋਚੀ ਸਮਝੀ ਮੁਹਿੰਮ ਹੈ। ਇਸ ਨੂੰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਸਮਰਥਨ ਮਿਲ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

Exit mobile version