AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Rahul Sppech: ਕੈਂਬਰਿਜ ਤੋਂ ਬਾਅਦ ਹੁਣ ਬ੍ਰਿਟਿਸ਼ ਪਾਰਲੀਮੈਂਟ ‘ਚ ਭਾਸ਼ਣ ਦੇਣਗੇ ਰਾਹੁਲ

Hungama on Speech: ਕੈਂਬਰਿਜ ਯੂਨੀਵਰਸਿਟੀ ਵਿਚ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਭਾਰਤ ਵਿਚ ਕਾਫੀ ਹੰਗਾਮਾ ਮਚਿਆ ਹੋਇਆ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਫ਼ੋਨ 'ਚ ਪੈਗਾਸਸ ਪਾਇਆ ਗਿਆ ਸੀ ਤਾਂ ਜੋ ਉਨ੍ਹਾਂ ਦੀ ਜਾਸੂਸੀ ਕੀਤੀ ਜਾ ਸਕੇ।

Rahul Sppech: ਕੈਂਬਰਿਜ ਤੋਂ ਬਾਅਦ ਹੁਣ ਬ੍ਰਿਟਿਸ਼ ਪਾਰਲੀਮੈਂਟ 'ਚ ਭਾਸ਼ਣ ਦੇਣਗੇ ਰਾਹੁਲ
kusum-chopra
| Published: 06 Mar 2023 13:13 PM IST
Share
ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਅੱਜ ਬ੍ਰਿਟਿਸ਼ ਸੰਸਦ ‘ਚ ਭਾਸ਼ਣ ਦੇਣਗੇ। ਇਸ ਤੋਂ ਪਹਿਲਾਂ ਉਹ ਕੈਂਬਰਿਜ ਯੂਨੀਵਰਸਿਟੀ ਵਿਚ ਲੋਕਤੰਤਰ ‘ਤੇ ਭਾਸ਼ਣ ਦਿੱਤਾ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਰਤ ‘ਚ ਵੱਡੀ ਗਿਣਤੀ ‘ਚ ਸਿਆਸੀ ਨੇਤਾਵਾਂ ਦੇ ਫੋਨ ‘ਚ ਪੈਗਾਸਸ ਹੈ। ਮੇਰੇ ਫ਼ੋਨ ਵਿੱਚ ਵੀ ਪੈਗਾਸਸ ਹੈ। ਰਾਹੁਲ ਨੇ ਦਾਅਵਾ ਕੀਤਾ ਕਿ ਖੁਫੀਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਜਦੋਂ ਵੀ ਉਹ ਫੋਨ ‘ਤੇ ਗੱਲ ਕਰਨ ਤਾਂ ਬਹੁਤ ਸਾਵਧਾਨ ਰਹਿਣ ਕਿਉਂਕਿ ਫ਼ੋਨ ਨੂੰ ਰਿਕਾਰਡ ਕੀਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਰਾਹੁਲ ਗਾਂਧੀ ਸੋਮਵਾਰ ਯਾਨੀ ਅੱਜ ਵੈਸਟਮਿੰਸਟਰ ਪੈਲੇਸ ਦੀ ਗ੍ਰੈਂਡ ਕਮੇਟੀ ਦੇ ਰੂਪ ‘ਚ ਬ੍ਰਿਟੇਨ ਦੇ ਸੰਸਦ ਮੈਂਬਰਾਂ, ਲਾਰਡਸ ਬੈਰੋਨੇਸ ਅਤੇ ਹੋਰਾਂ ਨੂੰ ਸੰਬੋਧਨ ਕਰਨਗੇ। ਬ੍ਰਿਟੇਨ ਦੀ ਸੰਸਦ ‘ਚ ਰਾਹੁਲ ਗਾਂਧੀ ਦਾ ਇਹ ਸੰਬੋਧਨ ਸੱਭਿਆਚਾਰਕ, ਸਮਾਜਿਕ ਅਤੇ ਵਪਾਰਕ ਸਬੰਧਾਂ ‘ਤੇ ਹੋਵੇਗਾ। ਉਹ ਲੰਡਨ ਸਥਿਤ ਥਿੰਕ ਟੈਂਕ ਚੈਥਮ ਹਾਊਸ ‘ਚ ਵੀ ਬੋਲਣਗੇ। ਇਸ ਤੋਂ ਬਾਅਦ ਉਹ ਕੁਝ ਨਿੱਜੀ ਕਾਰੋਬਾਰੀ ਮੀਟਿੰਗਾਂ ਵਿੱਚ ਵੀ ਸ਼ਿਰਕਤ ਕਰਨਗੇ।

ਕੇਂਦਰ ਦੀ ਮੋਦੀ ਸਰਕਾਰ ਨੂੰ ਬਣਾਇਆ ਸੀ ਨਿਸ਼ਾਨਾ

ਕੈਂਬਰਿਜ ਯੂਨੀਵਰਸਿਟੀ ‘ਚ ਦਿੱਤੇ ਗਏ ਆਪਣੇ ਲੈਕਚਰ ‘ਚ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਭਾਰਤ ‘ਚ ਲੋਕਤੰਤਰ ‘ਤੇ ਹਮਲੇ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਤਬਾਹ ਕਰ ਰਹੇ ਹਨ। ਭਾਰਤ ਵਿੱਚ ਵਿਰੋਧੀ ਧਿਰ ਦੀ ਹਾਲਤ ਦਾ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਲਗਾਤਾਰ ਇਸ ਤਰ੍ਹਾਂ ਦਾ ਦਬਾਅ ਮਹਿਸੂਸ ਕਰ ਰਹੇ ਹਾਂ। ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ।

‘ਦੇਸ਼ ਦੇ ਸਾਰੇ ਅਦਾਰਿਆਂ ਤੇ ਹੋ ਰਿਹਾ ਹਮਲਾ’

ਕਾਂਗਰਸੀ ਆਗੂ ਨੇ ਅੱਗੇ ਕਿਹਾ, ਮੇਰੇ ਵਿਰੁੱਧ ਕੁਝ ਅਜਿਹੇ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ ਜੋ ਕਿਸੇ ਵੀ ਹਾਲਤ ਵਿੱਚ ਅਪਰਾਧਿਕ ਮਾਮਲੇ ਨਹੀਂ ਸਨ। ਉਨ੍ਹਾਂ ਨੇ ਅੱਗੇ ਕਿਹਾ ਮੀਡੀਆ, ਸੰਸਥਾਗਤ ਢਾਂਚੇ, ਨਿਆਂਪਾਲਿਕਾ, ਪਾਰਲੀਮੈਂਟ ਸਾਰਿਆਂ ਉੱਤੇ ਹਮਲੇ ਹੋ ਰਹੇ ਹਨ ਹਨ ਅਤੇ ਸਾਨੂੰ ਆਮ ਮਾਧਿਅਮ ਰਾਹੀਂ ਲੋਕਾਂ ਦੇ ਮੁੱਦਿਆਂ ਨੂੰ ਪੇਸ਼ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...