Rahul Sppech: ਕੈਂਬਰਿਜ ਤੋਂ ਬਾਅਦ ਹੁਣ ਬ੍ਰਿਟਿਸ਼ ਪਾਰਲੀਮੈਂਟ ‘ਚ ਭਾਸ਼ਣ ਦੇਣਗੇ ਰਾਹੁਲ

Published: 

06 Mar 2023 13:13 PM

Hungama on Speech: ਕੈਂਬਰਿਜ ਯੂਨੀਵਰਸਿਟੀ ਵਿਚ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਭਾਰਤ ਵਿਚ ਕਾਫੀ ਹੰਗਾਮਾ ਮਚਿਆ ਹੋਇਆ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਫ਼ੋਨ 'ਚ ਪੈਗਾਸਸ ਪਾਇਆ ਗਿਆ ਸੀ ਤਾਂ ਜੋ ਉਨ੍ਹਾਂ ਦੀ ਜਾਸੂਸੀ ਕੀਤੀ ਜਾ ਸਕੇ।

Rahul Sppech: ਕੈਂਬਰਿਜ ਤੋਂ ਬਾਅਦ ਹੁਣ ਬ੍ਰਿਟਿਸ਼ ਪਾਰਲੀਮੈਂਟ ਚ ਭਾਸ਼ਣ ਦੇਣਗੇ ਰਾਹੁਲ
Follow Us On

ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਅੱਜ ਬ੍ਰਿਟਿਸ਼ ਸੰਸਦ ‘ਚ ਭਾਸ਼ਣ ਦੇਣਗੇ। ਇਸ ਤੋਂ ਪਹਿਲਾਂ ਉਹ ਕੈਂਬਰਿਜ ਯੂਨੀਵਰਸਿਟੀ ਵਿਚ ਲੋਕਤੰਤਰ ‘ਤੇ ਭਾਸ਼ਣ ਦਿੱਤਾ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਰਤ ‘ਚ ਵੱਡੀ ਗਿਣਤੀ ‘ਚ ਸਿਆਸੀ ਨੇਤਾਵਾਂ ਦੇ ਫੋਨ ‘ਚ ਪੈਗਾਸਸ ਹੈ। ਮੇਰੇ ਫ਼ੋਨ ਵਿੱਚ ਵੀ ਪੈਗਾਸਸ ਹੈ। ਰਾਹੁਲ ਨੇ ਦਾਅਵਾ ਕੀਤਾ ਕਿ ਖੁਫੀਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਜਦੋਂ ਵੀ ਉਹ ਫੋਨ ‘ਤੇ ਗੱਲ ਕਰਨ ਤਾਂ ਬਹੁਤ ਸਾਵਧਾਨ ਰਹਿਣ ਕਿਉਂਕਿ ਫ਼ੋਨ ਨੂੰ ਰਿਕਾਰਡ ਕੀਤਾ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ, ਰਾਹੁਲ ਗਾਂਧੀ ਸੋਮਵਾਰ ਯਾਨੀ ਅੱਜ ਵੈਸਟਮਿੰਸਟਰ ਪੈਲੇਸ ਦੀ ਗ੍ਰੈਂਡ ਕਮੇਟੀ ਦੇ ਰੂਪ ‘ਚ ਬ੍ਰਿਟੇਨ ਦੇ ਸੰਸਦ ਮੈਂਬਰਾਂ, ਲਾਰਡਸ ਬੈਰੋਨੇਸ ਅਤੇ ਹੋਰਾਂ ਨੂੰ ਸੰਬੋਧਨ ਕਰਨਗੇ। ਬ੍ਰਿਟੇਨ ਦੀ ਸੰਸਦ ‘ਚ ਰਾਹੁਲ ਗਾਂਧੀ ਦਾ ਇਹ ਸੰਬੋਧਨ ਸੱਭਿਆਚਾਰਕ, ਸਮਾਜਿਕ ਅਤੇ ਵਪਾਰਕ ਸਬੰਧਾਂ ‘ਤੇ ਹੋਵੇਗਾ। ਉਹ ਲੰਡਨ ਸਥਿਤ ਥਿੰਕ ਟੈਂਕ ਚੈਥਮ ਹਾਊਸ ‘ਚ ਵੀ ਬੋਲਣਗੇ। ਇਸ ਤੋਂ ਬਾਅਦ ਉਹ ਕੁਝ ਨਿੱਜੀ ਕਾਰੋਬਾਰੀ ਮੀਟਿੰਗਾਂ ਵਿੱਚ ਵੀ ਸ਼ਿਰਕਤ ਕਰਨਗੇ।

ਕੇਂਦਰ ਦੀ ਮੋਦੀ ਸਰਕਾਰ ਨੂੰ ਬਣਾਇਆ ਸੀ ਨਿਸ਼ਾਨਾ

ਕੈਂਬਰਿਜ ਯੂਨੀਵਰਸਿਟੀ ‘ਚ ਦਿੱਤੇ ਗਏ ਆਪਣੇ ਲੈਕਚਰ ‘ਚ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਭਾਰਤ ‘ਚ ਲੋਕਤੰਤਰ ‘ਤੇ ਹਮਲੇ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਤਬਾਹ ਕਰ ਰਹੇ ਹਨ। ਭਾਰਤ ਵਿੱਚ ਵਿਰੋਧੀ ਧਿਰ ਦੀ ਹਾਲਤ ਦਾ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਲਗਾਤਾਰ ਇਸ ਤਰ੍ਹਾਂ ਦਾ ਦਬਾਅ ਮਹਿਸੂਸ ਕਰ ਰਹੇ ਹਾਂ। ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ।

‘ਦੇਸ਼ ਦੇ ਸਾਰੇ ਅਦਾਰਿਆਂ ਤੇ ਹੋ ਰਿਹਾ ਹਮਲਾ’

ਕਾਂਗਰਸੀ ਆਗੂ ਨੇ ਅੱਗੇ ਕਿਹਾ, ਮੇਰੇ ਵਿਰੁੱਧ ਕੁਝ ਅਜਿਹੇ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ ਜੋ ਕਿਸੇ ਵੀ ਹਾਲਤ ਵਿੱਚ ਅਪਰਾਧਿਕ ਮਾਮਲੇ ਨਹੀਂ ਸਨ। ਉਨ੍ਹਾਂ ਨੇ ਅੱਗੇ ਕਿਹਾ ਮੀਡੀਆ, ਸੰਸਥਾਗਤ ਢਾਂਚੇ, ਨਿਆਂਪਾਲਿਕਾ, ਪਾਰਲੀਮੈਂਟ ਸਾਰਿਆਂ ਉੱਤੇ ਹਮਲੇ ਹੋ ਰਹੇ ਹਨ ਹਨ ਅਤੇ ਸਾਨੂੰ ਆਮ ਮਾਧਿਅਮ ਰਾਹੀਂ ਲੋਕਾਂ ਦੇ ਮੁੱਦਿਆਂ ਨੂੰ ਪੇਸ਼ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ