AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਜਸਥਾਨ: ਸਾਬਕਾ BJP ਵਿਧਾਇਕ ਅਤਰ ਸਿੰਘ ਭੜਾਨਾ ਦੀ ਲਾਠੀਆਂ-ਪੱਥਰਾਂ ਨਾਲ ਕੁੱਟਮਾਰ ਕਰਕੇ ਹੱਤਿਆ, 70-80 ਲੋਕਾਂ ਨੇ ਕੀਤਾ ਹਮਲਾ

ਹਮਲੇ 'ਚ ਗੰਭੀਰ ਜ਼ਖ਼ਮੀ ਹੋਏ ਅਤਰ ਸਿੰਘ ਭੜਾਨਾ ਨੇ ਜੈਪੁਰ ਦੇ SMS ਹਸਪਤਾਲ 'ਚ ਰਾਤ ਕਰੀਬ 11:30 ਵਜੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਘਟਨਾ 'ਚ ਉਨ੍ਹਾਂ ਦਾ ਅੰਗ ਰੱਖਿਅਕ ਗਗਨ ਸ਼ਰਮਾ ਵੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਰਾਜਸਥਾਨ: ਸਾਬਕਾ BJP ਵਿਧਾਇਕ ਅਤਰ ਸਿੰਘ ਭੜਾਨਾ ਦੀ ਲਾਠੀਆਂ-ਪੱਥਰਾਂ ਨਾਲ ਕੁੱਟਮਾਰ ਕਰਕੇ ਹੱਤਿਆ, 70-80 ਲੋਕਾਂ ਨੇ ਕੀਤਾ ਹਮਲਾ
tv9-punjabi
| Published: 12 Oct 2026 10:32 AM IST
Share

ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ‘ਚ ਐਤਵਾਰ ਸ਼ਾਮ ਨੂੰ ਕ੍ਰੈਸ਼ਰ ਪਲਾਂਟ ਨੂੰ ਲੈ ਕੇ ਚੱਲ ਰਿਹਾ ਵਿਵਾਦ ਖ਼ੂਨੀ ਸੰਘਰਸ਼ ‘ਚ ਬਦਲ ਗਿਆ। ਬਯਾਨਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਤਰ ਸਿੰਘ ਭੜਾਨਾ ਦਾ ਕਥਿਤ ਤੌਰ ਤੇ ਲਾਠੀਆਂ ਤੇ ਪੱਥਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਈ। ਇਲਜ਼ਾਮ ਹੈ ਕਿ ਵੈਰ ਥਾਣਾ ਖੇਤਰ ਦੇ ਪਿੰਡ ਭੌਂਡਾ ‘ਚ ਕ੍ਰੈਸ਼ਰ ਪਲਾਂਟ ਤੇ ਮੌਜੂਦ ਭੜਾਨਾ ਤੇ ਉਨ੍ਹਾਂ ਦੇ ਸਾਥੀਆਂ ਤੇ 70 ਤੋਂ 80 ਲੋਕਾਂ ਨੇ ਹਮਲਾ ਕਰ ਦਿੱਤਾ।

ਹਮਲੇ ‘ਚ ਗੰਭੀਰ ਜ਼ਖ਼ਮੀ ਹੋਏ ਅਤਰ ਸਿੰਘ ਭੜਾਨਾ ਨੇ ਜੈਪੁਰ ਦੇ SMS ਹਸਪਤਾਲ ‘ਚ ਰਾਤ ਕਰੀਬ 11:30 ਵਜੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਘਟਨਾ ‘ਚ ਉਨ੍ਹਾਂ ਦਾ ਅੰਗ ਰੱਖਿਅਕ ਗਗਨ ਸ਼ਰਮਾ ਵੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਐਤਵਾਰ ਸ਼ਾਮ ਕਰੀਬ 6:30 ਵਜੇ ਅਤਰ ਸਿੰਘ ਭੜਾਨਾ ਪਿੰਡ ਭੌਂਡਾ ਸਥਿਤ ਆਪਣੇ ਕ੍ਰੈਸ਼ਰ ਪਲਾਂਟ ਤੇ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਬੰਦ ਪਏ ਕ੍ਰੈਸ਼ਰ ਪਲਾਂਟ ਨੂੰ ਮੁੜ ਚਾਲੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਲੋਕਾਂ ਨੇ ਲਾਠੀਆਂ ਤੇ ਪੱਥਰਾਂ ਨਾਲ ਕੀਤਾ ਹਮਲਾ

ਇਸ ਦੌਰਾਨ ਪਿੰਡ ਵਾਸੀਆਂ ਤੇ ਭੜਾਨਾ ਧਿਰ ਵਿਚਾਲੇ ਵਿਵਾਦ ਵਧ ਗਿਆ, ਜੋ ਦੇਖਦੇ ਹੀ ਦੇਖਦੇ ਮਾਰਕੁੱਟ ਤੱਕ ਪਹੁੰਚ ਗਿਆ। ਇਲਜ਼ਾਮ ਹੈ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਠੀਆਂ ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ‘ਚ ਅਤਰ ਸਿੰਘ ਭੜਾਨਾ ਅਤੇ ਉਨ੍ਹਾਂ ਦੇ ਸਾਥੀ ਗਗਨ ਸ਼ਰਮਾ, ਵਾਸੀ ਨਦਬਈ, ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਪਹਿਲਾਂ ਵੈਰ ਦੇ ਉਪ-ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਭੜਾਨਾ ਨੂੰ ਜੈਪੁਰ ਤੇ ਗਗਨ ਸ਼ਰਮਾ ਨੂੰ ਭਰਤਪੁਰ ਰੈਫ਼ਰ ਕਰ ਦਿੱਤਾ ਗਿਆ। ਜੈਪੁਰ ਦੇ SMS ਹਸਪਤਾਲ ‘ਚ ਇਲਾਜ ਦੌਰਾਨ ਭੜਾਨਾ ਦੀ ਮੌਤ ਹੋ ਗਈ।

ਪਤਨੀ ਨੇ ਪੁਲਿਸ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਸਾਬਕਾ ਵਿਧਾਇਕ ਦੀ ਪਤਨੀ ਕਮਲੇਸ਼ ਨੇ ਇਸ ਮਾਮਲੇ ‘ਚ ਪੁਲਿਸ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਕ੍ਰੈਸ਼ਰ ਦੀ ਲੀਜ਼ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ ਤੇ ਪਾਣੀ ਵਾਲਾ ਪੰਪ ਵੀ ਖ਼ਰਾਬ ਕਰ ਦਿੱਤਾ ਗਿਆ ਸੀ। ਲੀਜ਼ ਤੇ ਜਾਣ ਵਾਲੇ ਲੋਕਾਂ ਨੂੰ ਵੀ ਉੱਥੋਂ ਭਜਾਇਆ ਜਾ ਰਿਹਾ ਸੀ। ਕਮਲੇਸ਼ ਮੁਤਾਬਕ, ਇਨ੍ਹਾਂ ਘਟਨਾਵਾਂ ਬਾਰੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਸੀ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ।

ਪਤਨੀ ਨੇ ਅਤਰ ਸਿੰਘ ਨੂੰ ਗੋਲੀ ਲੱਗਣ ਦਾ ਵੀ ਕੀਤਾ ਦਾਅਵਾ

ਸਾਬਕਾ ਵਿਧਾਇਕ ਦੀ ਪਤਨੀ ਨੇ ਦਾਅਵਾ ਕੀਤਾ ਕਿ ਐਤਵਾਰ ਸ਼ਾਮ 6:30 ਤੋਂ 7 ਵਜੇ ਦੇ ਵਿਚਕਾਰ 70 ਤੋਂ 80 ਲੋਕਾਂ ਨੇ ਉਨ੍ਹਾਂ ਦੇ ਪਤੀ ਤੇ ਹੋਰ ਲੋਕਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਅਤਰ ਸਿੰਘ ਨੂੰ ਗੋਲੀ ਲੱਗਣ ਦੀ ਗੱਲ ਵੀ ਕਹੀ ਹੈ। ਹਾਲਾਂਕਿ, ਵੈਰ ਹਸਪਤਾਲ ਦੇ ਡਾਕਟਰਾਂ ਨੇ ਮੁੱਢਲੀ ਜਾਂਚ ਦੌਰਾਨ ਗੋਲੀ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਸੀ। ਪੁਲਿਸ ਵੱਲੋਂ ਗੋਲੀਬਾਰੀ ਦੇ ਦੋਸ਼ਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਚਾਰ ਸਾਲਾਂ ਤੋਂ ਚੱਲ ਰਿਹਾ ਸੀ ਕ੍ਰੈਸ਼ਰ ਪਲਾਂਟ ਦਾ ਵਿਵਾਦ

ਇਸ ਪੂਰੀ ਘਟਨਾ ਪਿੱਛੇ ਕ੍ਰੈਸ਼ਰ ਪਲਾਂਟ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਦੱਸਿਆ ਜਾ ਰਿਹਾ ਹੈ। ਥਾਣਾ ਇੰਚਾਰਜ ਧੀਰੇਂਦਰ ਸਿੰਘ ਮੁਤਾਬਕ, ਕਰੀਬ ਚਾਰ ਸਾਲ ਪਹਿਲਾਂ ਕ੍ਰੈਸ਼ਰ ਚਲਾਉਣ ਵਾਲਿਆਂ ਅਤੇ ਪਿੰਡ ਵਾਸੀਆਂ ਵਿਚਾਲੇ ਝਗੜਾ ਅਤੇ ਮਾਰਕੁੱਟ ਹੋਈ ਸੀ। ਪਿੰਡ ਵਾਸੀਆਂ ਦਾ ਇਲਜ਼ਾਮ ਸੀ ਕਿ ਕ੍ਰੈਸ਼ਰ ਪਲਾਂਟ ਲਈ ਚਰਾਂਦ ਦੀ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ ਤੇ ਗ਼ੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਲੀਜ਼ ਤੱਕ ਜਾਣ ਵਾਲੇ ਰਸਤੇ ਨੂੰ ਲੈ ਕੇ ਵੀ ਵਿਵਾਦ ਸੀ।

Follow Us
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ