AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CP ਰਾਧਾਕ੍ਰਿਸ਼ਨਨ ਨੂੰ ਬਿਨਾਂ ਵਿਰੋਧ ਉਪ-ਰਾਸ਼ਟਰਪਤੀ ਬਣਾਉਣ ਦੀ ਕੋਸ਼ਿਸ਼ ‘ਚ BJP, ਰਾਜਨਾਥ ਸਿੰਘ ਨੇ ਇਸ ਆਗੂ ਨਾਲ ਕੀਤੀ ਗੱਲ

ਐਨਡੀਏ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਸੀਪੀ ਰਾਧਾਕ੍ਰਿਸ਼ਨਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਬਾਅਦ, ਭਾਜਪਾ ਹੁਣ ਉਨ੍ਹਾਂ ਨੂੰ ਬਿਨਾਂ ਮੁਕਾਬਲਾ ਉਪ ਰਾਸ਼ਟਰਪਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਨ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਬੰਧ ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਗੱਲ ਕੀਤੀ ਹੈ।

CP ਰਾਧਾਕ੍ਰਿਸ਼ਨਨ ਨੂੰ ਬਿਨਾਂ ਵਿਰੋਧ ਉਪ-ਰਾਸ਼ਟਰਪਤੀ ਬਣਾਉਣ ਦੀ ਕੋਸ਼ਿਸ਼ 'ਚ BJP, ਰਾਜਨਾਥ ਸਿੰਘ ਨੇ ਇਸ ਆਗੂ ਨਾਲ ਕੀਤੀ ਗੱਲ
tv9-punjabi
| Updated On: 18 Aug 2025 13:12 PM IST
Share

ਐਨਡੀਏ ਨੇ ਤਾਮਿਲਨਾਡੂ ਦੇ ਸੀਪੀ ਰਾਧਾਕ੍ਰਿਸ਼ਨਨ ਨੂੰ ਆਪਣਾ ਉਪ ਰਾਸ਼ਟਰਪਤੀ ਉਮੀਦਵਾਰ ਨਾਮਜ਼ਦ ਕੀਤਾ ਹੈ। ਇਸ ਤੋਂ ਬਾਅਦ, ਸੂਤਰਾਂ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਸ਼ਾਮ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਗੱਲ ਕੀਤੀ ਅਤੇ ਐਨਡੀਏ ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਲਈ ਸਮਰਥਨ ਮੰਗਿਆ।

ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਵੇਗੀ। ਸੂਤਰਾਂ ਅਨੁਸਾਰ ਇਹ ਚੋਣ ਐਨਡੀਏ ਵੱਲੋਂ ਰਾਜਨਾਥ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੂੰ ਚੋਣ ਏਜੰਟ ਬਣਾਇਆ ਗਿਆ ਹੈ।

ਬਿਨਾਂ ਵਿਰੋਧ ਤੋਂ VP ਬਣਾਉਣ ਦੀ ਕੋਸ਼ਿਸ਼ ਵਿੱਚ ਬੀਜੇਪੀ

ਐਨਡੀਏ ਨੇ ਐਤਵਾਰ ਨੂੰ ਉਪ-ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਦੇ ਨਾਮ ਦਾ ਐਲਾਨ ਕੀਤਾ। ਇਹ ਐਲਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਦਿੱਲੀ ਵਿੱਚ ਪਾਰਟੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਕੀਤਾ। ਭਾਜਪਾ ਪ੍ਰਧਾਨ ਨੱਡਾ ਨੇ ਕਿਹਾ ਕਿ ਪਾਰਟੀ ਸਹਿਮਤੀ ਅਤੇ ਬਿਨਾਂ ਵਿਰੋਧ ਚੋਣ ਨੂੰ ਯਕੀਨੀ ਬਣਾਉਣ ਲਈ ਵਿਰੋਧੀ ਧਿਰ ਨਾਲ ਸੰਪਰਕ ਕਰੇਗੀ। ਜੇਪੀ ਨੱਡਾ ਨੇ ਕਿਹਾ, ਅਸੀਂ ਵਿਰੋਧੀ ਧਿਰ ਨਾਲ ਵੀ ਗੱਲ ਕਰਾਂਗੇ। ਸਾਨੂੰ ਉਨ੍ਹਾਂ ਦਾ ਸਮਰਥਨ ਵੀ ਲੈਣਾ ਚਾਹੀਦਾ ਹੈ ਤਾਂ ਜੋ ਇਕੱਠੇ ਮਿਲ ਕੇ ਅਸੀਂ ਉਪ-ਰਾਸ਼ਟਰਪਤੀ ਅਹੁਦੇ ਲਈ ਬਿਨਾਂ ਵਿਰੋਧ ਚੋਣ ਨੂੰ ਯਕੀਨੀ ਬਣਾ ਸਕੀਏ।

ਜਾਣੋ ਕੌਣ ਹਨ ਸੀਪੀ ਰਾਧਾਕ੍ਰਿਸ਼ਨਨ?

ਰਾਧਾਕ੍ਰਿਸ਼ਨਨ ਇਸ ਸਮੇਂ ਮਹਾਰਾਸ਼ਟਰ ਦੇ 24ਵੇਂ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਹਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਫਰਵਰੀ 2023 ਤੋਂ ਜੁਲਾਈ 2024 ਤੱਕ ਝਾਰਖੰਡ ਦੇ ਰਾਜਪਾਲ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਮਾਰਚ ਅਤੇ ਜੁਲਾਈ 2024 ਵਿਚਕਾਰ ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਦਾ ਵਾਧੂ ਚਾਰਜ ਵੀ ਸੰਭਾਲਿਆ। ਸੀਨੀਅਰ ਭਾਜਪਾ ਨੇਤਾ ਰਾਧਾਕ੍ਰਿਸ਼ਨਨ ਕੋਇੰਬਟੂਰ ਤੋਂ ਦੋ ਵਾਰ ਲੋਕ ਸਭਾ ਲਈ ਚੁਣੇ ਗਏ ਸਨ ਅਤੇ ਪਹਿਲਾਂ ਤਾਮਿਲਨਾਡੂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

ਰਾਧਾਕ੍ਰਿਸ਼ਨਨ 16 ਸਾਲ ਦੀ ਉਮਰ ਵਿੱਚ ਜਨ ਸੰਘ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ, ਉਹ ਆਪਣੇ ਕਾਲਜ ਦੇ ਦਿਨਾਂ ਤੋਂ ਹੀ ਰਾਜਨੀਤੀ ਵਿੱਚ ਸ਼ਾਮਲ ਹੋ ਗਏ। ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ, ਜਦੋਂ ਕਿ ਉਮੀਦਵਾਰ 25 ਅਗਸਤ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

ਧਨਖੜ ਨੇ ਦਿੱਤਾ ਅਸਤੀਫ਼ਾ

21 ਜੁਲਾਈ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ, ਜਗਦੀਪ ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ, ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋ ਗਿਆ। ਅਹੁਦਾ ਖਾਲੀ ਹੋਣ ਤੋਂ ਬਾਅਦ, ਦੁਬਾਰਾ ਚੋਣਾਂ ਹੋ ਰਹੀਆਂ ਹਨ। ਇਸ ਕਾਰਨ, ਐਨਡੀਏ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਯਤਨਸ਼ੀਲ ਜਾਪਦਾ ਹੈ।

Follow Us
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ...
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ...
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...