ਪੱਤਰਕਾਰ ਛਤਰਪਤੀ ਕਤਲ ਕੇਸ ‘ਚ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਕੀਤਾ ਬਰੀ

Updated On: 

07 Mar 2026 12:36 PM IST

Ram Chandra Chhatrapati murder case verdict: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚੋਂ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਇਹ ਅਦਾਲਤੀ ਫੈਸਲਾ ਰਾਮ ਰਹੀਮ ਲਈ ਵੱਡੀ ਰਾਹਤ ਹੈ।

ਪੱਤਰਕਾਰ ਛਤਰਪਤੀ ਕਤਲ ਕੇਸ ਚ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਕੀਤਾ ਬਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਵਿੱਚੋਂ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਸੀਬੀਆਈ ਅਦਾਲਤ ਦੇ ਫੈਸਲੇ ਨੂੰ ਅੰਸ਼ਕ ਤੌਰ ‘ਤੇ ਸੋਧਦੇ ਹੋਏ, ਹਾਈ ਕੋਰਟ ਨੇ ਰਾਮ ਰਹੀਮ ਨੂੰ ਸ਼ੱਕ ਦਾ ਲਾਭ ਦਿੱਤਾ। ਹਾਲਾਂਕਿ, ਮਾਮਲੇ ਦੇ ਹੋਰ ਤਿੰਨ ਦੋਸ਼ੀਆਂ, ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ। ਇਹ ਫੈਸਲਾ ਦੋਸ਼ੀਆਂ ਦੁਆਰਾ ਅਪੀਲਾਂ ਤੋਂ ਬਾਅਦ ਆਇਆ ਹੈ।

ਮਾਮਲੇ ਦੇ ਤਿੰਨ ਹੋਰ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ। ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਖਿਲਾਫ ਦੋਸ਼ੀਆਂ ਵੱਲੋਂ ਦਾਇਰ ਅਪੀਲਾਂ ਦੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਇਹ ਫੈਸਲਾ ਸੁਣਾਇਆ।

ਅਦਾਲਤ ਨੇ ਮਾਮਲੇ ਨਾਲ ਸਬੰਧਤ ਸਬੂਤਾਂ ਅਤੇ ਦਲੀਲਾਂ ‘ਤੇ ਵਿਸਥਾਰ ਨਾਲ ਵਿਚਾਰ ਕਰਨ ਤੋਂ ਬਾਅਦ, ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਆਰੋਪ ਸਾਬਤ ਨਾ ਹੋਣ ਦੇ ਅਧਾਰ ‘ਤੇ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰਨ ਦਾ ਹੁਕਮ ਦਿੱਤਾ ਹੈ।

ਜੇਲ੍ਹ ਵਿੱਚ ਰਹੇਗਾ ਰਾਮ ਰਹੀਮ

ਰਾਮ ਰਹੀਮ ਨੂੰ ਸਾਲ 2002 ਵਿੱਚ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲਕਾਂਡ ਮਾਮਲੇ ਵਿੱਚ ਸਾਲ 2019 ਵਿੱਚ ਵਿਸ਼ੇਸ਼ ਸੀਬੀਆਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਕਰੀਬ 7 ਸਾਲਾਂ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਹਲਾਂਕਿ, ਹੋਰ ਮਾਮਲੇ ਹੋਣ ਕਾਰਨ ਰਾਮ ਰਹੀਮ ਹੁਣ ਜੇਲ੍ਹ ਵਿੱਚ ਹੀ ਰਹਿਣਾ ਹੋਵੇਗਾ।

ਫੈਸਲੇ ਖਿਲਾਫ ਗਿਆ ਸੀ ਹਾਈਕੋਰਟ

ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੇ 2019 ਦੇ ਫੈਸਲੇ ਦੇ ਖਿਲਾਫ ਅਪੀਲ ਦਾਈਰ ਕੀਤੀ ਸੀ। ਜਿਸ ਵਿੱਚ ਕੋਰਟ ਨੇ ਅੱਜ ਉਸ ਨੂੰ ਬਰੀ ਕਰ ਦਿੱਤਾ ਹੈ। ਗੁਰਮੀਤ ਸਿੰਘ ਰਾਮ ਰਹੀਮ ਦੋ ਸਾਧਵੀਆਂ ਨਾਲ ਜ਼ਬਰ ਜਨਾਹ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਇਸ ਵੇਲੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਹਲਾਂਕਿ, ਸਮੇਂ-ਸਮੇਂ ਤੇ ਉਹ ਪੈਰੋਲ ਤੇ ਬਾਹਰ ਆਉਂਦਾ ਰਹਿੰਦਾ ਹੈ। ਜਿਸ ਨੂੰ ਲੈ ਕੇ ਕਈ ਵਾਰੀ ਵਿਰੋਧ ਵੀ ਜਤਾਇਆ ਜਾਂਦਾ ਹੈ।

Follow Us