ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਮ ਰਹੀਮ ਨੂੰ ਫਿਰ ਮਿਲੀ ਫਰਲੋ, 21 ਦਿਨਾਂ ਤੱਕ ਬਾਗਪਤ ਦੇ ਆਸ਼ਰਮ ‘ਚ ਲਾਵੇਗਾ ਡੇਰਾ, SGPC ਨੇ ਚੁੱਕੇ ਸਵਾਲ

Ram Rahim on Furlough: ਰੇਪ ਦੇ ਦੋਸ਼ੀ ਬਾਬਾ ਰਾਮ ਰਹੀਮ ਨੂੰ ਮੁੜ ਤੋਂ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਬਾਬਾ ਰਾਮ ਰਹੀਮ ਬਾਗਪਤ ਸਥਿਤ ਬਰਨਾਵਾ ਡੇਰਾ ਆਸ਼ਰਮ ਜਾਵੇਗਾ। ਬਾਬਾ ਰਾਮ ਰਹੀਮ ਇਸ ਸਮੇਂ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਆਸ਼ਰਮ 'ਚ ਭੀੜ ਇਕੱਠੀ ਨਹੀਂ ਕਰ ਸਕੇਗਾ। ਇਸ ਦੀ ਸਖ਼ਤ ਮਨਾਹੀ ਹੈ।

ਰਾਮ ਰਹੀਮ ਨੂੰ ਫਿਰ ਮਿਲੀ ਫਰਲੋ, 21 ਦਿਨਾਂ ਤੱਕ ਬਾਗਪਤ ਦੇ ਆਸ਼ਰਮ ‘ਚ ਲਾਵੇਗਾ ਡੇਰਾ, SGPC ਨੇ ਚੁੱਕੇ ਸਵਾਲ
ਡੇਰਾ ਮੁਖੀ ਰਾਮ ਰਹੀਮ ਦੀ ਪੁਰਾਣੀ ਤਸਵੀਰ
Follow Us
lalit-sharma
| Updated On: 21 Nov 2023 13:20 PM

ਬਲਾਤਕਾਰ ਦੇ ਇੱਕ ਮਾਮਲੇ ਵਿੱਚ ਹਰਿਆਣਾ ਦੀ ਜੇਲ੍ਹ ਵਿੱਚ ਬੰਦ ਬਾਬਾ ਰਾਮ ਰਹੀਮ ਨੂੰ ਇੱਕ ਵਾਰ ਫਿਰ 21 ਦਿਨਾਂ ਲਈ ਫਰਲੋ ਮਿਲੀ ਹੈ। ਜੇਲ੍ਹ ਤੋਂ ਨਿਕਲਣ ਤੋਂ ਬਾਅਦ ਬਾਬਾ ਰਾਮ ਰਹੀਮ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਡੇਰਾ ਆਸ਼ਰਮ ਜਾਵੇਗਾ। ਬਾਬਾ ਰਾਮ ਰਹੀਮ ਇਨ੍ਹੀਂ ਦਿਨੀਂ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਬਾਬਾ ਰਾਮ ਰਹੀਮ ਇਸ ਸਾਲ ਜੁਲਾਈ ਮਹੀਨੇ ਜੇਲ੍ਹ ਤੋਂ ਬਾਹਰ ਆਇਆ ਸੀ। 20 ਅਗਸਤ ਨੂੰ 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ਲਿਜਾਇਆ ਗਿਆ ਸੀ। ਬਲਾਤਕਾਰ ਦਾ ਦੋਸ਼ੀ ਰਾਮ ਰਹੀਮ ਹੁਣ ਤੱਕ ਸੱਤ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਸਾਧਵੀ ਨਾਲ ਰੇਪ ਅਤੇ ਪੱਤਰਕਾਰ ਦੀ ਹੱਤਿਆ ਦੇ ਦੋਸ਼ੀ ਬਾਬਾ ਗੁਰਮੀਤ ਰਾਮ ਰਹੀਮ ਦਾ ਬਾਗਪਤ ਦੇ ਬਰਨਾਵਾ ‘ਚ ਵੱਡਾ ਡੇਰਾ ਹੈ। ਜੋ ਕਿ ਹਰਿਆਣਾ ਵਿੱਚ ਸਿਰਸਾ ਤੋਂ ਬਾਅਦ ਦੂਜਾ ਵੱਡਾ ਡੇਰਾ ਮੰਨਿਆ ਜਾਂਦਾ ਹੈ। ਜੇਲ ਜਾਣ ਤੋਂ ਬਾਅਦ ਬਾਬਾ ਰਾਮ ਰਹੀਮ ਆਪਣੀ ਫਰਲੋ ਅਤੇ ਪੈਰੋਲ ‘ਤੇ ਇੱਥੇ ਆ ਕੇ ਰਹਿੰਦਾ ਹੈ। ਰਾਮ ਰਹੀਮ ਇੱਥੋਂ ਦੀਆਂ ਸੱਤ ਸੰਗਤਾਂ ਨੂੰ ਜੋੜਦਾ ਹੈ। ਆਪਣੇ ਭਗਤਾਂ ਨੂੰ ਸੰਦੇਸ਼ ਦਿੰਦਾ ਹੈ।

ਭੀੜ ਇਕੱਠੀ ਨਹੀਂ ਕਰ ਸਕੇਗਾ ਬਾਬਾ

ਹਾਲਾਂਕਿ ਰਾਮ ਰਹੀਮ ਨੂੰ ਬਾਗਪਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਡੇਰਾ ਆਸ਼ਰਮ ‘ਚ ਭੀੜ ਇਕੱਠੀ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ। ਤਿੰਨ ਮਹੀਨਿਆਂ ਬਾਅਦ ਹੁਣ ਬਾਬਾ ਨੂੰ ਇਕ ਵਾਰ ਫਿਰ ਰੋਹਤਕ ਪ੍ਰਸ਼ਾਸਨ ਤੋਂ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮਿਲ ਗਈ ਹੈ। 21 ਦਿਨਾਂ ਲਈ ਫਰਲੋ ਸਵੀਕਾਰ ਕਰ ਲਈ ਗਈ ਹੈ। ਇਸ ਦੌਰਾਨ ਰਾਮ ਰਹੀਮ ਆਪਣੇ ਬਰਨਾਵਾ ਡੇਰਾ ਆਸ਼ਰਮ ਵਿੱਚ ਰਹੇਗਾ। ਪਰਿਵਾਰਕ ਮੈਂਬਰ ਅਤੇ ਲਾਡਲੀ ਬੇਟੀ ਹਨੀਪ੍ਰੀਤ ਇੰਸਾ ਵੀ ਉਨ੍ਹਾਂ ਦੇ ਨਾਲ ਰਹੇਗੀ।

ਖੁਫੀਆ ਵਿਭਾਗ ਅਲਰਟ, ਚੱਪੇ-ਚੱਪੇ ‘ਤੇ ਸੁਰੱਖਿਆ

ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਖੁਫੀਆ ਵਿਭਾਗ ਅਤੇ ਏਆਈਯੂ ਦੇ ਨਾਲ-ਨਾਲ ਸਥਾਨਕ ਪੁਲਿਸ ਵੀ ਬਾਬੇ ਦੇ ਡੇਰੇ ‘ਤੇ ਤਿੱਖੀ ਨਜ਼ਰ ਰੱਖੇਗੀ। ਡੇਰੇ ‘ਚ ਆਉਣ-ਜਾਣ ਵਾਲੇ ਲੋਕਾਂ ਜਾਂ ਆਗੂਆਂ ‘ਤੇ ਨਜ਼ਰ ਰੱਖੀ ਜਾਵੇਗੀ। ਬਾਬੇ ਦੇ ਆਸ਼ਰਮ ਦੇ ਬਾਹਰ ਸਖ਼ਤ ਸੁਰੱਖਿਆ ਪਹਿਰਾ ਹੋਵੇਗਾ। ਬਾਬਾ ਨੂੰ ਇਸ ਵਾਰ ਅੱਠਵੀਂ ਵਾਰ ਫਰਲੋ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਾਮ ਰਹੀਮ 7 ਵਾਰ ਪੈਰੋਲ ਅਤੇ ਫਰਲੋ ਦੀ ਮਨਜ਼ੂਰੀ ਲੈ ਕੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਐਸਜੀਪੀਸੀ ਨੇ ਮੁੜ ਚੁੱਕੇ ਫਰਲੋ ‘ਤੇ ਸਵਾਲ

ਰਾਮ ਰਹੀਮ ਨੂੰ ਮਿਲੀ ਇਸ ਫਰਲੋ ਤੇ ਸ਼੍ਰੋਮਣੀ ਕਮੇਟੀ ਨੇ ਮੁੜ ਹਰਿਆਣਾ ਸਰਕਾਰ ਤੇ ਸਵਾਲ ਚੁੱਕੇ ਹਨ। ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੰਭੀਰ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਅਪਰਾਧੀਆਂ ਨੂੰ ਵਾਰ-ਵਾਰ ਫਰਲੋ ਤੇ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਹੀ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ।

ਧਾਮੀ ਨੇ ਦੱਸਿਆ ਕਿ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ 25 ਨਵੰਬਰ 2023 ਨੂੰ ਚੰਡੀਗੜ੍ਹ ਵਿਖੇ ਇਕੱਤਰਤਾ ਬੁਲਾਈ ਜਾਵੇਗੀ। ਬੁੱਧੀਜੀਵੀਆਂ ਦੀ ਇਸ ਇਕੱਤਰਤਾ ਦੌਰਾਨ ਮਿਲੇ ਸੁਝਾਵਾਂ ਨੂੰ ਵਿਚਾਰਨ ਵਾਸਤੇ ਬਾਅਦ ਵਿਚ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸੱਦ ਕੇ ਭਵਿੱਖੀ ਪ੍ਰੋਗਰਾਮ ਐਲਾਨਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਵਾਸਤੇ ਵੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਜਾਵੇਗਾ।

ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...