ਰਾਮ ਰਹੀਮ ਨੂੰ ਫਿਰ ਮਿਲੀ ਫਰਲੋ, 21 ਦਿਨਾਂ ਤੱਕ ਬਾਗਪਤ ਦੇ ਆਸ਼ਰਮ ‘ਚ ਲਾਵੇਗਾ ਡੇਰਾ, SGPC ਨੇ ਚੁੱਕੇ ਸਵਾਲ
Ram Rahim on Furlough: ਰੇਪ ਦੇ ਦੋਸ਼ੀ ਬਾਬਾ ਰਾਮ ਰਹੀਮ ਨੂੰ ਮੁੜ ਤੋਂ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਬਾਬਾ ਰਾਮ ਰਹੀਮ ਬਾਗਪਤ ਸਥਿਤ ਬਰਨਾਵਾ ਡੇਰਾ ਆਸ਼ਰਮ ਜਾਵੇਗਾ। ਬਾਬਾ ਰਾਮ ਰਹੀਮ ਇਸ ਸਮੇਂ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਆਸ਼ਰਮ 'ਚ ਭੀੜ ਇਕੱਠੀ ਨਹੀਂ ਕਰ ਸਕੇਗਾ। ਇਸ ਦੀ ਸਖ਼ਤ ਮਨਾਹੀ ਹੈ।
ਡੇਰਾ ਮੁਖੀ ਰਾਮ ਰਹੀਮ ਦੀ ਪੁਰਾਣੀ ਤਸਵੀਰ
ਭੀੜ ਇਕੱਠੀ ਨਹੀਂ ਕਰ ਸਕੇਗਾ ਬਾਬਾ
ਹਾਲਾਂਕਿ ਰਾਮ ਰਹੀਮ ਨੂੰ ਬਾਗਪਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਡੇਰਾ ਆਸ਼ਰਮ ‘ਚ ਭੀੜ ਇਕੱਠੀ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ। ਤਿੰਨ ਮਹੀਨਿਆਂ ਬਾਅਦ ਹੁਣ ਬਾਬਾ ਨੂੰ ਇਕ ਵਾਰ ਫਿਰ ਰੋਹਤਕ ਪ੍ਰਸ਼ਾਸਨ ਤੋਂ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮਿਲ ਗਈ ਹੈ। 21 ਦਿਨਾਂ ਲਈ ਫਰਲੋ ਸਵੀਕਾਰ ਕਰ ਲਈ ਗਈ ਹੈ। ਇਸ ਦੌਰਾਨ ਰਾਮ ਰਹੀਮ ਆਪਣੇ ਬਰਨਾਵਾ ਡੇਰਾ ਆਸ਼ਰਮ ਵਿੱਚ ਰਹੇਗਾ। ਪਰਿਵਾਰਕ ਮੈਂਬਰ ਅਤੇ ਲਾਡਲੀ ਬੇਟੀ ਹਨੀਪ੍ਰੀਤ ਇੰਸਾ ਵੀ ਉਨ੍ਹਾਂ ਦੇ ਨਾਲ ਰਹੇਗੀ।ਖੁਫੀਆ ਵਿਭਾਗ ਅਲਰਟ, ਚੱਪੇ-ਚੱਪੇ ‘ਤੇ ਸੁਰੱਖਿਆ
ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਖੁਫੀਆ ਵਿਭਾਗ ਅਤੇ ਏਆਈਯੂ ਦੇ ਨਾਲ-ਨਾਲ ਸਥਾਨਕ ਪੁਲਿਸ ਵੀ ਬਾਬੇ ਦੇ ਡੇਰੇ ‘ਤੇ ਤਿੱਖੀ ਨਜ਼ਰ ਰੱਖੇਗੀ। ਡੇਰੇ ‘ਚ ਆਉਣ-ਜਾਣ ਵਾਲੇ ਲੋਕਾਂ ਜਾਂ ਆਗੂਆਂ ‘ਤੇ ਨਜ਼ਰ ਰੱਖੀ ਜਾਵੇਗੀ। ਬਾਬੇ ਦੇ ਆਸ਼ਰਮ ਦੇ ਬਾਹਰ ਸਖ਼ਤ ਸੁਰੱਖਿਆ ਪਹਿਰਾ ਹੋਵੇਗਾ। ਬਾਬਾ ਨੂੰ ਇਸ ਵਾਰ ਅੱਠਵੀਂ ਵਾਰ ਫਰਲੋ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਾਮ ਰਹੀਮ 7 ਵਾਰ ਪੈਰੋਲ ਅਤੇ ਫਰਲੋ ਦੀ ਮਨਜ਼ੂਰੀ ਲੈ ਕੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।ਐਸਜੀਪੀਸੀ ਨੇ ਮੁੜ ਚੁੱਕੇ ਫਰਲੋ ‘ਤੇ ਸਵਾਲ
ਰਾਮ ਰਹੀਮ ਨੂੰ ਮਿਲੀ ਇਸ ਫਰਲੋ ਤੇ ਸ਼੍ਰੋਮਣੀ ਕਮੇਟੀ ਨੇ ਮੁੜ ਹਰਿਆਣਾ ਸਰਕਾਰ ਤੇ ਸਵਾਲ ਚੁੱਕੇ ਹਨ। ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੰਭੀਰ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਅਪਰਾਧੀਆਂ ਨੂੰ ਵਾਰ-ਵਾਰ ਫਰਲੋ ਤੇ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਹੀ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ।-ਬੰਦੀ ਸਿੰਘਾਂ ਦੇ ਮੁੱਦੇ ਤੇ ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ- ਐਡਵੋਕੇਟ ਹਰਜਿੰਦਰ ਸਿੰਘ ਧਾਮੀ -ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਨਜ਼ਰਸਾਨੀ ਕਰੇ ਮੁੱਖ ਚੋਣ ਕਮਿਸ਼ਨਰ -ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਮਰਯਾਦਾ ਵਿਰੁੱਧ ਹਰਕਤ ਦਾ ਲਿਆ ਕਰੜਾ ਨੋਟਿਸ -ਐਡਵੋਕੇਟ ਧਾਮੀ pic.twitter.com/53RRQhyrO6
— Shiromani Gurdwara Parbandhak Committee (@SGPCAmritsar) November 20, 2023
