ਰਾਮ ਰਹੀਮ ਨੇ Youtuber ਖਿਲਾਫ਼ ਕੀਤਾ ਮਾਣਹਾਣੀ ਕੇਸ, ਕੀ ਬੋਲੇ ਸ਼ਾਅਮ ਮੀਰ ਸਿੰਘ
ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ 'ਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ ਕੀਤੀ ਜਾਵੇਗੀ। ਰਾਮ ਰਹੀਮ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਿਆਮ ਮੀਰਾ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਦਲੀਲਾਂ ਚ ਸ਼ਿਆਮ ਮੀਰਾ ਸਿੰਘ ਇੱਕ ਆਦਤਨ ਅਪਰਾਧੀ ਦੱਸਿਆ ਹੈ।
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ ਕੀਤੀ ਜਾਵੇਗੀ। ਰਾਮ ਰਹੀਮ ਨੇ ਦਾਇਰ ਕੀਤੀ ਇਸ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਹਾਈਕੋਰਟ ਸ਼ਿਆਮ ਮੀਰਾ ਸਿੰਘ ਨੂੰ ਯੂ-ਟਿਊਬ ਤੋਂ ਇੱਕ ਵੀਡੀਓ ਨੂੰ ਹਟਾਉਣ ਦੇਣ ਦੇ ਨਿਰਦੇਸ਼ ਦਿੱਤੇ ਜਾਣ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਆਮ ਮੀਰਾ ਸਿੰਘ ਨੇ ਇਸ ਵੀਡੀਓ ਚ ਕਿਹਾ ਹੈ ਕਿ ਰਾਮ ਰਹੀਮ ਨੇ ਆਪਣੇ ਚੇਲਿਆਂ ਨੂੰ ਮੂਰਖ ਬਣਾਇਆ ਹੈ। ਹੁਣ ਇਨ੍ਹਾਂ ਨੇ ਇਨ੍ਹਾਂ ਟਵੀਟਸ ਨੂੰ ਡੀਲੀਟ ਕਰਨ ਦੀ ਗੱਲ ਕਹੀ ਹੈ।
ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਿਆਮ ਮੀਰਾ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੀ ਜਸਟਿਸ ਸ਼ਲਿੰਦਰ ਕੌਰ ਨੇ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼ਿਆਮ ਮੀਰਾ ਸਿੰਘ ਨੂੰ ਈਮੇਲ ਅਤੇ ਵਟਸਐਪ ਰਾਹੀਂ ਨੋਟਿਸ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਕੇਸ ਨੂੰ ਭਲਕੇ (ਸ਼ਨੀਵਾਰ) ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ।
ਰਾਮ ਰਹੀਮ ਦੀ ਤਰਫੋਂ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ ਵਕੀਲ ਰਜਤ ਅਨੇਜਾ ਨੇ ਦਲੀਲਾਂ ਚ ਸ਼ਿਆਮ ਮੀਰਾ ਸਿੰਘ ਇੱਕ ਆਦਤਨ ਅਪਰਾਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਾਅਮ ਮੀਰਾ ਸਿੰਘ ਨੂੰ ਰਾਮ ਰਹੀਮ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਪਰ ਉਸ ਨੇ ਇਸ ਵੀਡੀਓ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ। ਅਨੇਜਾ ਨੇ ਦਲੀਲ ਦਿੱਤੀ ਹੈ, “ਸ਼ਿਆਮ ਮੀਰਾ ਸਿੰਘ ਇੱਕ ਪ੍ਰਾਈਵੇਟ ਚੈਨਲ ਵਿੱਚ ਪੱਤਰਕਾਰ ਸਨ, ਪਰ PM ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਉਨ੍ਹਾਂ ਨੂੰ ਉਥੋਂ ਕੱਢ ਦਿੱਤਾ ਗਿਆ ਸੀ। ਇੱਕ ਸੂਬੇ ਦੇ ਮੁੱਖ ਮੰਤਰੀ ਦਾ ਅਪਮਾਨ ਕਰਨ ਦੇ ਦੋਸ਼ ਹੇਠ ਯੂਪੀ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਗਈ ਹੈ।”
ਜੇਲ੍ਹ ‘ਚ ਬੰਦ ਹੈ ਰਾਮ ਰਹੀਮ
ਰਾਮ ਰਹੀਮ ਨੂੰ ਆਪਣੇ ਡੇਰੇ ਦੀਆਂ ਨਨਾਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।ਰਾਮ ਰਹੀਮ ਨੇ ਇਹ ਮਾਮਲਾ 17 ਦਸੰਬਰ 2023 ਨੂੰ ਆਪਣੇ ਯੂਟਿਊਬ ਚੈਨਲ ‘ਤੇ ਅਪਲੋਡ ਕੀਤੇ ਗਏ ਵੀਡੀਓ ਨੂੰ ਲੈ ਕੇ ਦਰਜ ਕਰਵਾਇਆ ਹੈ।