Wrestlers Protest: ਪਹਿਲਵਾਨਾਂ ਦੇ ਸਮਰਥਨ ‘ਚ ਰਾਮਦੇਵ, ਬੋਲੇ- ਬ੍ਰਿਜ ਭੂਸ਼ਣ ਨੂੰ ਤੁਰੰਤ ਕਰੋ ਗ੍ਰਿਫਤਾਰ, ਭੇਜੋ ਜੇਲ੍ਹ
ਯੋਗ ਗੁਰੂ ਰਾਮਦੇਵ ਦੇ ਸਹਿਯੋਗ ਨਾਲ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਸ਼ਾਸਨ 'ਤੇ ਹੋਰ ਦਬਾਅ ਬਣੇਗਾ। ਉਨ੍ਹਾਂ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਦੇ ਮੁਖੀ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣਾ ਸ਼ਰਮਨਾਕ ਹੈ।
ਯੋਗ ਗੁਰੂ ਰਾਮਦੇਵ ਦੀ ਪੁਰਾਣੀ ਤਸਵੀਰ
Ramdev Supports Wrestlers: ਯੋਗ ਗੁਰੂ ਰਾਮਦੇਵ ਨੇ ਵੀ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਹੈ। ਰਾਮਦੇਵ ਨੇ ਕੁਸ਼ਤੀ ਮਹਾਸੰਘ ਦੇ ਮੁਖੀ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਸ਼ਰਮਨਾਕ ਕਰਾਰ ਦਿੱਤਾ। ਯੋਗ ਗੁਰੂ ਨੇ ਕਿਹਾ ਕਿ ਉਹ (ਬ੍ਰਿਜ ਭੂਸ਼ਣ ਸਿੰਘ) ਹਰ ਰੋਜ਼ ਭੈਣਾਂ ਅਤੇ ਧੀਆਂ ਬਾਰੇ ਫਾਲਤੂ ਗੱਲਾ ਕਰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਹੈ, ਇਹ ਇੱਕ ਪਾਪ ਹੈ। ਅਜਿਹੇ ਲੋਕਾਂ ਨੂੰ ਤੁਰੰਤ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।
ਬ੍ਰਿਜ ਭੂਸ਼ਣ ਸ਼ਰਨ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜਾਂ ਜੇਪੀ ਨੱਡਾ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਕਹਿੰਦੇ ਹਨ ਤਾਂ ਉਹ ਤੁਰੰਤ ਅਸਤੀਫ਼ਾ ਦੇ ਦੇਣਗੇ। ਬ੍ਰਿਜ ਭੂਸ਼ਣ ਨੇ ਇਹ ਵੀ ਜ਼ਾਹਰ ਕੀਤਾ ਹੈ ਕਿ ਉਹ 6 ਵਾਰ ਸੰਸਦ ਮੈਂਬਰ ਹਨ, ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਰਹੀ ਹੈ, ਉਨ੍ਹਾਂ ਦਾ ਪੁੱਤਰ ਵੀ ਵਿਧਾਇਕ ਹੈ ਜੇਕਰ ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ ਤਾਂ ਉਹ ਲੋਕ ਸਭਾ ਤੋਂ ਅਸਤੀਫਾ ਦੇ ਦੇਣਗੇ।
ਇਸ ਦੌਰਾਨ ਪਹਿਲਵਾਨਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ 21 ਮਈ ਦੀ ਸਮਾਂ ਸੀਮਾ ਦਿੱਤੀ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।


